Cabinet Minister Harjot Bains Wedding News: ਆਮ ਆਦਮੀ ਪਾਰਟੀ ਦੇ ਇੱਕ ਹੋਰ ਨੇਤਾ ਦੇ ਘਰ ਅੱਜ ਸ਼ਹਿਨਾਈਆਂ ਬੱਝਣ ਜਾ ਰਹੀਆਂ ਹਨ। ਅਨੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸ਼ਨਿੱਚਰਵਾਰ ਨੂੰ ਗ੍ਰਹਿਸਤੀ ਜੀਵਨ ਵਿੱਚ ਬੱਝਣ ਜਾ ਰਹੇ ਹਨ। ਕੈਬਨਿਟ ਮੰਤਰੀ ਬੈਂਸ ਦਾ ਵਿਆਹ ਗੁਰੂਗ੍ਰਾਮ ਦੇ ਰਹਿਣ ਵਾਲੇ ਰਾਕੇਸ਼ ਯਾਦਵ ਦੀ ਧੀ ਆਈਪੀਐਸ ਅਧਿਕਾਰੀ ਜੋਤੀ ਯਾਦਵ ਜੋ ਕਿ ਇਸ ਸਮੇਂ ਮਾਨਸਾ ਜ਼ਿਲ੍ਹੇ ਵਿੱਚ ਤਾਇਨਾਤ ਹਨ, ਨਾਲ ਹੋਣ ਜਾ ਰਿਹਾ ਹੈ। ਵਿਆਹ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਹਾਲਾਂਕਿ ਵਿਆਹ ਸਮਾਗਮ ਦੀਆਂ ਤਿਆਰੀਆਂ ਵਿੱਚ ਮੀਂਹ ਨੇ ਜ਼ਰੂਰ ਅੜਿੱਕਾ ਡਾਹਿਆ ਹੋਇਆ ਹੈ। ਵਿਆਹ ਸਮਾਗਮ ਨੰਗਲ ਦੇ ਐਨਐਫਐਲ ਸਟੇਡੀਅਮ ਵਿੱਚ ਰੱਖਿਆ ਗਿਆ ਹੈ।


COMMERCIAL BREAK
SCROLL TO CONTINUE READING

ਵਿਆਹ ਸਮਾਗਮ ਵਿੱਚ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਇਲਾਵਾ ਕੈਬਨਿਟ ਮੰਤਰੀ ਅਤੇ ਐਮਐਲਏ ਪਹੁੰਚ ਰਹੇ ਹਨ। ਵਿਆਹ ਸਮਾਗਮਾਂ ਦੀ ਗੱਲ ਕਰ ਲਈ ਜਾਵੇ ਤਾਂ ਸਵੇਰੇ 10 ਵਜੇ ਦੇ ਕਰੀਬ ਨੰਗਲ ਦੇ ਇਤਿਹਾਸਿਕ ਗੁਰਦੁਆਰਾ ਵਿਭੌਰ ਸਾਹਿਬ ਵਿਖੇ ਉਹ ਅਨੰਦ ਕਾਰਜ ਕਰਵਾਉਣਗੇ। ਅਨੰਦ ਕਾਰਜ ਸਮੇਂ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਆਗੂ ਸ਼ਾਮਲ ਹੋਣਗੇ।


ਇਹ ਵੀ ਪੜ੍ਹੋ : Amritpal Singh Update: ਕੀ ਅੰਮ੍ਰਿਤਪਾਲ ਸਿੰਘ ਭੱਜ ਸਕਦਾ ਹੈ ਵਿਦੇਸ਼? ਪਰਿਵਾਰ ਨੇ ਗਾਇਬ ਕੀਤਾ ਪਾਸਪੋਰਟ


ਅਰਵਿੰਦ ਕੇਜਰੀਵਾਲ ਅਤੇ ਹੋਰ ਮਹਿਮਾਨਾਂ ਲਈ ਨੰਗਲ ਦੇ ਸਤਲੁਜ ਸਦਨ ਵਿੱਚ ਤਿਆਰੀਆਂ ਲਗਭਗ ਹੋ ਗਈਆਂ ਹਨ। ਜਿੱਥੇ ਉਨ੍ਹਾਂ ਦੇ ਵਿਆਹ ਸਮਾਗਮ ਵਿਚ ਕੁਝ ਚੋਣਵੇਂ ਲੋਕ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਸ਼ਾਮਲ ਹੋਣਗੇ ਉਥੇ ਹੀ ਰਾਤ ਦੇ ਸਮੇਂ ਡਿਨਰ ਪਾਰਟੀ ਰੱਖੀ ਗਈ ਹੈ ਜਿਸ ਵਿੱਚ ਉਨ੍ਹਾਂ ਨੇ ਆਪਣੇ ਹਲਕੇ ਦੇ ਪਿੰਡਾਂ ਦੇ ਪੰਚਾਂ-ਸਰਪੰਚਾਂ ਸਕੂਲਾਂ ਦੇ ਪ੍ਰਿੰਸੀਪਲ ਅਤੇ ਹੋਰ ਚਾਹੁਣ ਵਾਲੇ ਲੋਕ ਸ਼ਾਮਲ ਹਨ।
ਜਿੱਥੇ ਇਸ ਵਿਆਹ ਵਿੱਚ ਵੀਆਈਪੀ ਵੀਵੀਆਈਪੀ ਪਹੁੰਚਣਗੇ, ਉਨ੍ਹਾਂ ਦੀ ਸੁਰੱਖਿਆ ਤੇ ਟ੍ਰੈਫਿਕ ਸੁਚਾਰੂ ਪ੍ਰਬੰਧ ਲਈ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਵੀ ਕੀਤੇ ਜਾ ਰਹੇ ਹਨ। ਵੀਆਈਪੀ ਤੇ ਵੀਵੀਆਈਪੀ ਦੇ ਠਹਿਰਾਅ ਲਈ ਬੀਬੀਐਮਬੀ ਦੇ ਨੰਗਲ ਦੇ ਸਤਲੁਜ ਸਦਨ ਵਿੱਚ ਇੰਤਜ਼ਾਮ ਕੀਤੇ ਗਏ ਹਨ।


ਇਹ ਵੀ ਪੜ੍ਹੋ : Akshay Kumar Injured News: ਫਿਲਮ ਦੀ ਸ਼ੂਟਿੰਗ ਦੌਰਾਨ ਅਕਸ਼ੈ ਕੁਮਾਰ ਹੋਏ ਜ਼ਖ਼ਮੀ