Canada leader Jagmeet Singh News: ਪੰਜਾਬ ਪੁਲਿਸ ਵੱਲੋਂ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਸੂਬੇ ਭਰ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਮੁਅੱਤਲੀ ਦੀ ਮਿਆਦ 24 ਘੰਟੇ ਲਈ ਹੋਰ ਵਧਾ ਦਿੱਤੀ ਗਈ ਹੈ। ਪੰਜਾਬ 'ਚ ਮੋਬਾਈਲ ਇੰਟਰਨੈਟ ਤੇ ਐੱਸਐੱਮਐੈੱਸ ਸੇਵਾਵਾਂ 20 ਮਾਰਚ ਦਿਨ ਸੋਮਵਾਰ ਨੂੰ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ। ਇਹ ਐਲਾਨ ਪੰਜਾਬ ਦੇ ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਪੰਜਾਬ 'ਚ ਸ਼ਨਿੱਚਰਵਾਰ ਦੁਪਹਿਰ ਤੋਂ ਮੋਬਾਈਲ ਇੰਟਰਨੈਟ ਤੇ ਐਸਐਮਐਸ ਸੇਵਾ ਬੰਦ ਚੱਲ ਰਹੀ ਹੈ।


COMMERCIAL BREAK
SCROLL TO CONTINUE READING

ਪੰਜਾਬ 'ਚ ਬਣੇ ਮਾਹੌਲ ਨੂੰ ਲੈ ਕੇ ਕੌਮਾਂਤਰੀ ਸਿਆਸੀ ਆਗੂ ਵੀ ਚਿੰਤਾ ਜ਼ਾਹਿਰ ਕਰ ਰਹੇ ਹਨ। ਕੈਨੇਡਾ 'ਚ ਨੈਸ਼ਨਲ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਨੇ ਟਵੀਟ ਕੀਤਾ, “ਮੈਂ ਉਨ੍ਹਾਂ ਰਿਪੋਰਟਾਂ ਤੋਂ ਡੂੰਘੀ ਚਿੰਤਾ ਵਿੱਚ ਹਾਂ ਕਿ ਭਾਰਤ ਨੇ ਨਾਗਰਿਕ ਆਜ਼ਾਦੀ ਨੂੰ ਮੁਅੱਤਲ ਕਰ ਦਿੱਤਾ ਹੈ ਤੇ ਪੂਰੇ ਪੰਜਾਬ ਵਿੱਚ ਇੰਟਰਨੈਟ ਬਲੈਕਆਊਟ ਲਗਾਇਆ ਹੈ।” ਇਸ ਤੋਂ ਇਲਾਵਾ ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਦੀ ਕੌਂਸਲ ਨੇ ਪੰਜਾਬ ਵਿੱਚ ਵਾਪਰ ਰਹੀਆਂ ਘਟਨਾਵਾਂ ਬਾਰੇ ਵਿਦੇਸ਼ ਮੰਤਰੀ, ਹਾਊਸ ਆਫ ਕਾਮਨਜ਼, ਓਟਾਵਾ ਨੂੰ ਵੀ ਪੱਤਰ ਲਿਖਿਆ ਹੈ। ਕੈਨੇਡੀਅਨ ਕੰਜ਼ਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਟਿਮ ਐਸ ਉੱਪਲ ਨੇ ਕਿਹਾ ਕਿ ਉਹ ਪੰਜਾਬ ਤੋਂ ਆ ਰਹੀਆਂ ਰਿਪੋਰਟਾਂ ਨੂੰ ਲੈ ਕੇ ਕਾਫੀ ਚਿੰਤਤ ਹਨ।


ਇਹ ਵੀ ਪੜ੍ਹੋ : ਵੱਡੀ ਖ਼ਬਰ: ਜਾਣੋ ਪੰਜਾਬ 'ਚ ਕਦੋਂ ਤੱਕ ਬੰਦ ਰਹੇਗਾ ਇੰਟਰਨੈੱਟ; ਨਵੇਂ ਹੁਕਮ ਜਾਰੀ


ਦੂਜੇ ਪਾਸੇ ਪੰਜਾਬ ਵਿੱਚ ਅੰਮ੍ਰਿਤਪਾਲ ਦੀ ਗ੍ਰਿਫਤਾਰੀ, ਹਿਰਾਸਤ ਤੇ ਫ਼ਰਾਰ ਹੋਣ ਦੀਆਂ ਖ਼ਬਰਾਂ ਦਾ ਦੌਰਾਨ ਪੂਰੀ ਤਰ੍ਹਾਂ ਗਰਮ ਹੈ। ਪੰਜਾਬ ਪੁਲਿਸ ਤੇ ਪੈਰਾਮਿਲਟਰੀ ਫੋਰਸ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਫਲੈਗ ਮਾਰਚ ਕਰਕੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ।
ਉਧਰ ਕੌਮੀ ਇਨਸਾਫ਼ ਮੋਰਚਾ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਮੋਹਾਲੀ 'ਚ 20 ਘੰਟਿਆਂ ਤੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਫਰੰਟ ਨੇ ਤਿੱਖੇ ਅੰਦੋਲਨ ਦੀ ਚਿਤਾਵਨੀ ਵੀ ਦਿੱਤੀ ਹੈ। ਮੋਹਾਲੀ ਦੇ ਸੋਹਾਣਾ ਵਿਖੇ ਸਿੱਖ ਆਗੂਆਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਰਿਪੋਰਟਾਂ 'ਚ ਕਿਹਾ ਗਿਆ ਹੈ ਕਿ ਸਿੱਖ ਪਰਵਾਸੀ ਨਿਊਯਾਰਕ 'ਚ ਭਾਰਤੀ ਦੂਤਾਵਾਸ ਦੇ ਬਾਹਰ ਵਿਰੋਧ ਰੋਸ ਮੁਜ਼ਾਹਰਾ ਕਰਨਗੇ।


ਇਹ ਵੀ ਪੜ੍ਹੋ :  Amritpal Singh latest news: ਜਾਣੋ ਕਿਹੜੇ ਮਾਮਲੇ 'ਚ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਹੋ ਰਹੀ ਹੈ ਕਾਰਵਾਈ