lawrence bishnoi Interview News: ਪੰਜਾਬ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਲਈ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਖ਼ਲ ਕੀਤੀ ਗਈ ਹੈ। ਪਟੀਸ਼ਨਰ ਨੇ ਇਸ ਮਾਮਲੇ ਨੂੰ ਦੇਸ਼ ਦਾ ਪਹਿਲਾ ਅਜਿਹਾ ਮਾਮਲਾ ਦੱਸਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕੇਂਦਰੀ ਜਾਂਚ ਏਜੰਸੀਆਂ ਤੋਂ ਨਿਰਪੱਖ ਤੇ ਪਾਰਦਰਸ਼ੀ ਜਾਂਚ ਦੀ ਮੰਗ ਕੀਤੀ ਗਈ ਸੀ। ਰਜਿਸਟਰੀ 'ਚ ਦਾਇਰ ਇਸ ਪਟੀਸ਼ਨ 'ਤੇ ਜਲਦ ਹੀ ਹਾਈ ਕੋਰਟ 'ਚ ਸੁਣਵਾਈ ਹੋ ਸਕਦੀ ਹੈ।


COMMERCIAL BREAK
SCROLL TO CONTINUE READING

ਪਟੀਸ਼ਨ ਦਾਇਰ ਕਰਦੇ ਹੋਏ ਐਡਵੋਕੇਟ ਗੌਰਵ ਭਈਆ ਨੇ ਹਾਈ ਕੋਰਟ ਨੂੰ ਦੱਸਿਆ ਕਿ 14 ਮਾਰਚ 2023 ਨੂੰ ਸ਼ਾਮ 5 ਵਜੇ ਇੱਕ ਨਿੱਜੀ ਚੈਨਲ 'ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਲਾਈਵ ਇੰਟਰਵਿਊ ਪ੍ਰਸਾਰਿਤ ਕੀਤਾ ਗਿਆ ਸੀ। ਪਟੀਸ਼ਨਰ ਨੇ ਕਿਹਾ ਕਿ ਬਿਸ਼ਨੋਈ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ ਤੇ ਉਹ ਇਸ ਸਮੇਂ ਪੰਜਾਬ ਦੀ ਬਠਿੰਡਾ ਜੇਲ੍ਹ ਵਿੱਚ ਬੰਦ ਹੈ।


ਲਾਰੈਂਸ ਦੀ ਇੰਟਰਵਿਊ ਨੂੰ ਜਿਸ ਤਰੀਕੇ ਨਾਲ ਪ੍ਰਸਾਰਿਤ ਕੀਤਾ ਗਿਆ ਸੀ, ਉਸ ਤੋਂ ਪਤਾ ਲੱਗਦਾ ਹੈ ਕਿ ਇਸ ਲਈ ਪੂਰਾ ਸਟੂਡੀਓ  ਦੇ ਪ੍ਰਬੰਧ ਕੀਤਾ ਗਿਆ ਸੀ। ਜੇਲ੍ਹ ਮੈਨੂਅਲ ਅਨੁਸਾਰ ਕਿਸੇ ਕੈਦੀ ਨੂੰ ਮੋਬਾਈਲ, ਇੰਟਰਨੈੱਟ ਅਤੇ ਅਜਿਹੀਆਂ ਹੋਰ ਸਹੂਲਤਾਂ ਦੀ ਮਨਾਹੀ ਹੈ, ਫਿਰ ਵੀ ਇਸ ਤਰ੍ਹਾਂ ਦੀ ਇੰਟਰਵਿਊ ਪੂਰੇ ਸਿਸਟਮ 'ਤੇ ਸਵਾਲ ਖੜ੍ਹੇ ਕਰਦੀ ਹੈ।


ਲਾਰੈਂਸ ਖਿਲਾਫ਼ ਨਾ ਸਿਰਫ਼ ਹਰਿਆਣਾ ਤੇ ਪੰਜਾਬ ਸਗੋਂ ਪੂਰੇ ਦੇਸ਼ ਵਿੱਚ ਕੇਸ ਦਰਜ ਹਨ। ਅਜਿਹੇ 'ਚ ਅਧਿਕਾਰੀ ਇੱਕ-ਦੂਜੇ 'ਤੇ ਜ਼ਿੰਮੇਵਾਰੀ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਹਨ। ਇੰਟਰਵਿਊ ਤੋਂ ਸਾਫ਼ ਪਤਾ ਚੱਲਦਾ ਹੈ ਕਿ ਜੇਲ੍ਹਾਂ ਅਜਿਹੇ ਅਪਰਾਧੀਆਂ ਲਈ ਸੁਰੱਖਿਅਤ ਘਰ ਬਣ ਗਈਆਂ ਹਨ, ਜਿੱਥੇ ਉਨ੍ਹਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।


ਇਹ ਵੀ ਪੜ੍ਹੋ: Lawrence Bishnoi Interview: 'ਮੇਰੀ ਜ਼ਿੰਦਗੀ ਦਾ ਇੱਕ ਹੀ ਮਕਸਦ-ਸਲਮਾਨ ਖਾਨ ਨੂੰ ਮਾਰਨਾ', ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਵੱਡਾ ਬਿਆਨ


ਇੰਟਰਵਿਊ ਦਰਸ਼ਾਉਂਦਾ ਹੈ ਕਿ ਕਿਸ ਤਰ੍ਹਾਂ ਗੈਂਗਸਟਰ ਜੇਲ੍ਹ ਵਿਚੋਂ ਆਪਣੀ ਮਾਰਕੀਟਿੰਗ ਕਰ ਰਹੇ ਹਨ ਤੇ ਨਿਆ ਪ੍ਰਣਾਲੀ ਦਾ ਮਜ਼ਾਕ ਬਮਾ ਰਹੇ ਹਨ। ਪਟੀਸ਼ਨਰ ਨੇ ਅਪੀਲ ਕੀਤੀ ਹੈ ਕਿ ਕੇਂਦਰੀ ਜਾਂਚ ਏਜੰਸੀ ਨੂੰ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਨ ਦੇ ਹੁਕਮ ਦਿੱਤੇ ਜਾਣ ਅਤੇ ਇਸ ਨਾਕਾਮੀ ਲਈ ਦੋਸ਼ੀ ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇ।


ਇਹ ਵੀ ਪੜ੍ਹੋ: ਇਸ ਦਿਨ ਵਿਆਹ ਦੇ ਬੰਧਨ 'ਚ ਬੱਝਣਗੇ ਹਰਜੋਤ ਬੈਂਸ ਤੇ IPS ਜੋਤੀ ਯਾਦਵ; ਤਾਰੀਕ ਦਾ ਹੋਇਆ ਐਲਾਨ