Jagdish Tytler News: 1984 ਦੰਗਿਆਂ ਦੇ ਮਾਮਲੇ `ਚ ਸੀਬੀਆਈ ਨੇ ਕਾਂਗਰਸ ਨੇਤਾ ਜਗਦੀਸ਼ ਟਾਇਟਲਰ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਇਰ
Jagdish Tytler News: 1984 ਦੇ ਦੰਗਿਆਂ ਵਿੱਚ ਘਿਰੇ ਸੀਨੀਅਰ ਕਾਂਗਰਸੀ ਨੇਤਾ ਜਗਦੀਸ਼ ਟਾਇਟਲਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।
Jagdish Tytler News: ਕਾਂਗਰਸ ਦੇ ਸੀਨੀਅਰ ਨੇਤਾ ਜਗਦੀਸ਼ ਟਾਇਟਲਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। 1984 ਸਿੱਖ ਦੰਗਿਆਂ ਦੇ ਮਾਮਲੇ ਵਿੱਚ ਸੀਬੀਆਈ ਨੇ ਜਗਦੀਸ਼ ਟਾਇਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਦੋਸ਼ ਹੈ ਕਿ ਜਗਦੀਸ਼ ਟਾਇਟਲਰ ਨੇ ਭੀੜ ਨੂੰ ਭੜਕਾਇਆ ਅਤੇ ਦੰਗੇ ਭੜਕਾਏ। ਇਸ ਭੀੜ ਨੇ ਦਿੱਲੀ ਦੇ ਪੁਲ ਬੰਗਸ਼ ਗੁਰਦੁਆਰਾ ਵਿੱਚ ਅੱਘ ਲਗਾਈ, ਜਿਸ ਵਿੱਚ ਤਿੰਨ ਸਿੱਖ ਝੁਲਸ ਕੇ ਮਾਰੇ ਗਏ ਸਨ।
ਜਗਦੀਸ਼ ਟਾਇਟਲਰ ਖ਼ਿਲਾਫ਼ ਸੈਕਸ਼ਨ 147, 148, 149, 153 (a), 188 ਆਈਪੀਸੀ ਅਤੇ 109, 302, 295 ਅਤੇ 436 ਸਮੇਤ ਕਈ ਧਾਰਾਵਾਂ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਪਿਛਲੇ ਮਹੀਨੇ ਸੀਬੀਆਈ ਦੀ ਸੀਐਫਐਸਐਲ ਲੈਬ ਵਿੱਚ ਜਗਦੀਸ਼ ਟਾਈਟਲਰ ਦੀ ਆਵਾਜ਼ ਦਾ ਨਮੂਨਾ ਲਿਆ ਗਿਆ ਸੀ।
ਉਦੋਂ ਸੀਬੀਆਈ ਅਧਿਕਾਰੀਆਂ ਨੇ ਦੱਸਿਆ ਸੀ ਕਿ ਏਜੰਸੀ ਨੂੰ 39 ਸਾਲ ਪੁਰਾਣੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਨਵੇਂ ਸਬੂਤ ਮਿਲੇ ਹਨ। ਇਸ ਤੋਂ ਬਾਅਦ ਟਾਈਟਲਰ ਦੀ ਆਵਾਜ਼ ਦਾ ਸੈਂਪਲ ਲੈਣ ਦੀ ਲੋੜ ਸੀ। ਦੱਸ ਦਈਏ ਕਿ ਸਾਲ 1984 'ਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਨ੍ਹਾਂ ਦੇ ਸਿੱਖ ਸੁਰੱਖਿਆ ਮੁਲਾਜ਼ਮਾਂ ਵੱਲੋਂ ਹੱਤਿਆ ਕਰਨ ਤੋਂ ਬਾਅਦ ਦੇਸ਼ 'ਚ ਕਥਿਤ ਤੌਰ 'ਤੇ ਸਿੱਖ ਭਾਈਚਾਰੇ 'ਤੇ ਹਿੰਸਕ ਹਮਲੇ ਕੀਤੇ ਗਏ ਸਨ।
ਇਹ ਵੀ ਪੜ੍ਹੋ : Demonetisation News: 2000 ਦੇ ਨੋਟਾਂ 'ਤੇ ਸਵਾਲ ਤੇ ਜਵਾਬ: ਕੀ ਕਰਨਾ ਹੈ ਇੰਨ੍ਹਾਂ ਨੋਟਾਂ ਦਾ? ਇੱਥੇ ਪੜ੍ਹੋ ਪੂਰੀ ਡਿਟੇਲ
ਸਾਲ 2000 ਵਿੱਚ ਭਾਰਤ ਸਰਕਾਰ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਲਈ ਨਾਨਾਵਤੀ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ। ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਸੀਬੀਆਈ ਨੂੰ ਟਾਈਟਲਰ, ਤਤਕਾਲੀ ਸੰਸਦ ਮੈਂਬਰ ਅਤੇ ਹੋਰਾਂ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਸਨ। 1984 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਸਿੱਖ ਅੰਗ ਰੱਖਿਅਕਾਂ ਵੱਲੋਂ ਕੀਤੇ ਕਤਲ ਤੋਂ ਬਾਅਦ ਦੇਸ਼ ਵਿੱਚ ਸਿੱਖ ਭਾਈਚਾਰੇ ਨੂੰ ਕਥਿਤ ਤੌਰ ’ਤੇ ਹਿੰਸਕ ਹਮਲਿਆਂ ਦਾ ਸ਼ਿਕਾਰ ਹੋਣਾ ਪਿਆ ਸੀ।
ਪੀੜਤਾਂ ਨੇ ਇਸ ਮਾਮਲੇ ਵਿੱਚ ਸੀਬੀਆਈ ਦੀ ਅੰਤਿਮ ਰਿਪੋਰਟ ਨੂੰ ਚੁਣੌਤੀ ਦਿੰਦੇ ਹੋਏ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਨੇ ਦਸੰਬਰ 2015 ਵਿੱਚ ਸੀਬੀਆਈ ਨੂੰ ਮਾਮਲੇ ਦੀ ਹੋਰ ਜਾਂਚ ਕਰਨ ਦਾ ਨਿਰਦੇਸ਼ ਦਿੰਦਿਆਂ ਕਿਹਾ ਸੀ ਕਿ ਉਹ ਹਰ ਪਹਿਲੂ ਦੀ ਜਾਂਚ ਯਕੀਨੀ ਬਣਾਉਣ ਲਈ ਹਰ ਦੋ ਮਹੀਨੇ ਬਾਅਦ ਜਾਂਚ ਦੀ ਨਿਗਰਾਨੀ ਕਰੇਗੀ।
ਇਹ ਵੀ ਪੜ੍ਹੋ : Punjab News: ਅਪਰਾਧੀਆਂ 'ਤੇ ਵੱਡੀ ਕਾਰਵਾਈ: ਪੰਜਾਬ ਭਰ 'ਚ 3000 ਦੇ ਕਰੀਬ ਪੁਲਿਸ ਟੀਮਾਂ ਤੇ ਜਵਾਨਾਂ ਨੇ ਕੀਤੀ ਛਾਪੇਮਾਰੀ