Chandigarh News: ਹੈਰਾਨੀਜਨਕ ਖਬਰ; 4 ਸਾਲ ਦੇ ਬੱਚੇ `ਤੇ ਆਪਣੀ ਕਲਾਸ `ਚ ਪੜ੍ਹਦੀ ਬੱਚੀ ਨਾਲ ਛੇੜਖਾਨੀ ਦਾ ਇਲਜ਼ਾਮ
Chandigarh News: ਚੰਡੀਗੜ੍ਹ ਦੇ ਇੱਕ ਸਕੂਲ ਵਿੱਚ ਚਾਰ ਸਾਲ ਦੇ ਵਿਦਿਆਰਥੀ ਉਪਰ ਬੱਚੀ ਨਾਲ ਛੇੜਛਾੜ ਦਾ ਇਲਜ਼ਾਮ ਲੱਗੇ ਹਨ।
Chandigarh News: ਚੰਡੀਗੜ੍ਹ ਦੇ ਇੱਕ ਸਕੂਲ ਵਿੱਚੋਂ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇੱਕ ਚਾਰ ਬੱਚੇ ਉਪਰ ਆਪਣੀ ਜਮਾਤ ਵਿੱਚ ਪੜ੍ਹਦੀ ਬੱਚੀ ਨਾਲ ਛੇੜਛਾੜ ਦੇ ਦੋਸ਼ ਲੱਗੇ ਹਨ। ਪ੍ਰੀ-ਨਰਸਰੀ ਕਲਾਸ 'ਚ ਪੜ੍ਹਦੇ 4 ਸਾਲਾ ਲੜਕੇ 'ਤੇ ਆਪਣੀ ਹੀ ਜਮਾਤ ਵਿੱਚ ਪੜ੍ਹਦੀ ਬੱਚੀ ਨਾਲ ਛੇੜਛਾੜ ਦੇ ਦੋਸ਼ ਲੱਗੇ ਹਨ। ਸਕੂਲ ਨੇ ਚੰਡੀਗੜ੍ਹ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (ਸੀਸੀਪੀਸੀਆਰ) ਅਤੇ ਹੈਲਪਲਾਈਨ ਨੰਬਰ 181 ਨੂੰ ਰਿਪੋਰਟ ਕੀਤੀ ਹੈ।
ਸੀਸੀਪੀਸੀਆਰ ਨੇ ਸਕੂਲ ਤੇ ਹੈਲਪਲਾਈਨ ਦੋਵਾਂ ਤੋਂ ਰਿਪੋਰਟਾਂ ਮੰਗੀਆਂ ਹਨ। ਇਸ ਨਾਲ ਹੀ ਬੱਚੇ ਦੇ ਪਿਤਾ ਦਾ ਦੋਸ਼ ਹੈ ਕਿ ਪ੍ਰਿੰਸੀਪਲ ਉਸ 'ਤੇ ਬੇਟੇ ਨੂੰ ਸਕੂਲ ਵਿਚੋਂ ਬਾਹਰ ਕੱਢਣ ਲਈ ਦਬਾਅ ਪਾ ਰਿਹਾ ਹੈ। ਇਸ ਲਈ ਛੇੜਛਾੜ ਦਾ ਦੋਸ਼ ਲਗਾਇਆ ਗਿਆ ਹੈ। ਪਿਤਾ ਨੇ ਡਿਪਟੀ ਕਮਿਸ਼ਨਰ ਤੇ ਸਿੱਖਿਆ ਸਕੱਤਰ ਨੂੰ ਸ਼ਿਕਾਇਤ ਦਿੱਤੀ ਹੈ।
ਮਾਮਲਾ 2 ਅਗਸਤ ਦਾ ਦੱਸਿਆ ਜਾ ਰਿਹਾ ਹੈ ਤੇ ਇੱਕ ਨਾਮੀ ਪ੍ਰਾਈਵੇਟ ਸਕੂਲ ਨਾਲ ਸਬੰਧਤ ਹੈ। ਸੂਤਰਾਂ ਮੁਤਾਬਕ ਇੱਕ ਅਧਿਆਪਕ ਨੇ ਬੱਚੇ ਨੂੰ ਬੱਚੀ ਨਾਲ ਛੇੜਛਾੜ ਕਰਦੇ ਦੇਖਿਆ। ਸਕੂਲ ਦੇ ਪ੍ਰਿੰਸੀਪਲ ਨੇ ਘਟਨਾ ਤੇ ਪਿਤਾ ਦੇ ਦੋਸ਼ਾਂ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਸੀਸੀਪੀਸੀਆਰ ਦੀ ਚੇਅਰਪਰਸਨ ਸ਼ਿਪਰਾ ਬਾਂਸਲ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਸਕੂਲ ਤੇ ਹੈਲਪਲਾਈਨ ਨੂੰ ਤਿੰਨ ਦਿਨਾਂ ਵਿੱਚ ਜਾਂਚ ਕਰਕੇ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ।
ਕੌਂਸਲਰ ਮਾਪਿਆਂ ਦੀ ਕੌਂਸਲਿੰਗ ਕਰ ਰਹੇ ਹਨ ਪਰ ਲੜਕੇ ਦੇ ਮਾਪੇ ਉਸ ਨੂੰ ਸਕੂਲ ਨਹੀਂ ਭੇਜ ਰਹੇ। ਉਨ੍ਹਾਂ ਨੂੰ ਬੱਚੇ ਨੂੰ ਸਕੂਲ ਭੇਜਣ ਲਈ ਕਿਹਾ ਗਿਆ ਹੈ। ਸਾਰੇ ਤੱਥ ਸਾਹਮਣੇ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ। ਮਾਮਲੇ ਦੀ ਜਾਂਚ ਕਰ ਰਹੇ ਹਨ।
ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਮਾਪਿਆਂ ਅਤੇ ਸਕੂਲ ਦੀ ਨਿੱਜੀ ਤੌਰ 'ਤੇ ਸੁਣਵਾਈ ਕੀਤੀ ਜਾਵੇਗੀ। ਇਸ ਮਾਮਲੇ ਸਬੰਧੀ ਸਿੱਖਿਆ ਸਕੱਤਰ ਪੂਰਵਾ ਗਰਗ ਨਾਲ ਵੀ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨਾਲ ਗੱਲ ਨਹੀਂ ਹੋ ਸਕੀ। ਡਿਪਟੀ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ਵਿੱਚ ਪਿਤਾ ਨੇ ਲਿਖਿਆ ਕਿ ਉਨ੍ਹਾਂ ਨੇ ਬੱਚੇ ਨੂੰ ਇਸ ਸਾਲ ਹੀ ਪ੍ਰੀ ਨਰਸਰੀ ਕਲਾਸ ਵਿੱਚ ਇਸ ਸਕੂਲ ਵਿੱਚ ਦਾਖਲ ਕਰਵਾਇਆ ਸੀ।
ਇਹ ਵੀ ਪੜ੍ਹੋ : Sadiq Firing Case: ਪਿੰਡ 'ਚ ਨਸ਼ਾ ਰੋਕਣ ਨੂੰ ਲੈ ਕੇ ਹੋਏ ਝਗੜੇ 'ਚ ਫਾਇਰਿੰਗ ਦੌਰਾਨ ਨਸ਼ਾ ਵਿਰੋਧੀ ਕਮੇਟੀ ਮੈਂਬਰ ਦੀ ਮੌਤ
ਉਹ 5-6 ਮਹੀਨਿਆਂ ਤੋਂ ਸਕੂਲ ਜਾ ਰਿਹਾ ਹੈ। ਸਕੂਲ ਦੇ ਪ੍ਰਿੰਸੀਪਲ ਕਹਿ ਰਹੇ ਹਨ ਕਿ ਤੁਸੀਂ ਮੈਨੂੰ ਲਿਖੋ ਕਿ ਤੁਸੀਂ ਆਪਣੇ ਬੱਚੇ ਨੂੰ ਇਸ ਸਕੂਲ ਵਿੱਚੋਂ ਹਟਾ ਲਵੋਗੇ। ਉਹ ਇਲਜ਼ਾਮ ਲਗਾ ਰਹੀ ਹੈ ਕਿ ਉਸ ਦਾ ਲੜਕਾ ਬੱਚੀ ਨਾਲ ਛੇੜਛਾੜ ਕਰਦਾ ਹੈ। ਉਨ੍ਹਾਂ ਦੇ ਲੜਕੇ ਉਮਰ ਚਾਰ ਸਾਲ ਹੈ। ਮੈਂ ਅਨੁਸੂਚਿਤ ਜਾਤੀ ਨਾਲ ਸਬੰਧਤ ਹਾਂ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਬੱਚੇ ਨੂੰ ਸਕੂਲ ਵਿੱਚੋਂ ਨਾ ਕੱਢਿਆ ਜਾਵੇ।
ਇਹ ਵੀ ਪੜ੍ਹੋ : Mansa News: ਮੂੰਗੀ ਦੀ ਫ਼ਸਲ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪਰੇਸ਼ਾਨ, ਸਰਕਾਰੀ ਖ਼ਰੀਦ ਹੋਈ ਬੰਦ