Chandigarh News: `ਆਪ` ਨੇ ਚੰਡੀਗੜ੍ਹ `ਚ 12 ਕੋਆਰਡੀਨੇਟਰ ਕੀਤੇ ਨਿਯੁਕਤ
Chandigarh News: ਪਾਰਟੀ ਨੇ ਪਰਮਿੰਦਰ ਸਿੰਘ ਗੋਲਡੀ, ਗੋਵਿੰਦਰ ਮਿੱਤਲ, ਅਮਿਤ ਜੈਨ, ਸੁਭਾਸ਼ ਸ਼ਰਮਾ, ਕਰਮਜੀਤ ਚੌਹਾਨ, ਨਵਦੀਪ ਟੋਨੀ, ਅਸ਼ੋਕ ਸ਼ਿਰਸਵਾਲ, ਗੌਰਵ ਅਰੋੜਾ, ਧਰਮਿੰਦਰ ਲਾਂਬਾ, ਰਮਨ ਚੰਦੀ, ਐਡਵੋਕੇਟ ਰਵਿੰਦਰ ਸਿੰਘ ਅਤੇ ਹਰਪ੍ਰੀਤ ਕਲੌਹ ਨੂੰ ਚੰਡੀਗੜ੍ਹ ਆਮ ਆਦਮੀ ਪਾਰਟੀ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ।
Chandigarh News: ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੇ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ 12 ਨਵੇਂ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਸੰਗਠਨ ਨੂੰ ਮਜ਼ਬੂਤ ਕਰ ਰਹੀ ਹੈ।
12 ਨਵੇਂ ਕੋਆਰਡੀਨੇਟਰ
ਪਾਰਟੀ ਨੇ ਪਰਮਿੰਦਰ ਸਿੰਘ ਗੋਲਡੀ, ਗੋਵਿੰਦਰ ਮਿੱਤਲ, ਅਮਿਤ ਜੈਨ, ਸੁਭਾਸ਼ ਸ਼ਰਮਾ, ਕਰਮਜੀਤ ਚੌਹਾਨ, ਨਵਦੀਪ ਟੋਨੀ, ਅਸ਼ੋਕ ਸ਼ਿਰਸਵਾਲ, ਗੌਰਵ ਅਰੋੜਾ, ਧਰਮਿੰਦਰ ਲਾਂਬਾ, ਰਮਨ ਚੰਦੀ, ਐਡਵੋਕੇਟ ਰਵਿੰਦਰ ਸਿੰਘ ਅਤੇ ਹਰਪ੍ਰੀਤ ਕਲੌਹ ਨੂੰ ਚੰਡੀਗੜ੍ਹ ਆਮ ਆਦਮੀ ਪਾਰਟੀ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ।
ਇਸ ਨਿਯੁਕਤੀ ਦੇ ਹੁਕਮ ਡਾ: ਸੰਦੀਪ ਪਾਠਕ ਕੌਮੀ ਜਨਰਲ ਸਕੱਤਰ, ਜਰਨੈਲ ਸਿੰਘ ਚੰਡੀਗੜ੍ਹ ਇੰਚਾਰਜ ਅਤੇ ਡਾ: ਸੰਨੀ ਆਹਲੂਵਾਲੀਆ ਚੰਡੀਗੜ੍ਹ ਦੇ ਸਹਿ-ਇੰਚਾਰਜ ਵੱਲੋਂ ਦਿੱਤੇ ਗਏ ਹਨ।
Chandigarh Aam Admi Party
ਇਹ ਵੀ ਪੜ੍ਹੋ: Punjab DC Office Strike: ਅੱਜ ਤੋਂ ਕਲਮ ਛੋੜ ਹੜਤਾਲ 'ਤੇ ਰਹਿਣਗੇ ਡੀ ਸੀ ਦਫ਼ਤਰਾਂ ਦੇ ਕਰਮਚਾਰੀ, ਇਹ ਹਨ ਮੰਗਾਂ
ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਦਾ ਉਦੇਸ਼ ਚੰਡੀਗੜ੍ਹ ਵਿੱਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨਾ ਹੋਵੇਗਾ। ਜਦੋਂ ਪਾਰਟੀ ਦਾ ਸੰਗਠਨ ਮਜ਼ਬੂਤ ਹੋਵੇਗਾ ਤਾਂ ਪਾਰਟੀ ਆਪਣੇ ਆਪ ਹੀ ਚੋਣਾਂ ਜਿੱਤ ਜਾਵੇਗੀ। ਆਮ ਆਦਮੀ ਪਾਰਟੀ ਵਰਕਰਾਂ ਦੀ ਪਾਰਟੀ ਹੈ। ਇੱਥੇ ਹਰ ਵਰਕਰ ਪਾਰਟੀ ਲਈ ਹੀ ਕੰਮ ਕਰਦਾ ਹੈ।