Chandigarh Mayor News: 30 ਜਨਵਰੀ ਨੂੰ ਬੀਜੇਪੀ ਦੇ ਮਨੌਜ ਕੁਮਾਰ ਨੇ ਆਪ ਤੇ ਕਾਂਗਰਸ ਦੇ ਗੱਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਟੀਟਾ ਨੂੰ ਹਰਾ ਕੇ ਨਗਰ ਨਿਗਮ ਚੰਡੀਗੜ੍ਹ ਦੇ ਮੇਅਰ ਦੀ ਚੋਣ ਜਿੱਤ ਲਈ ਸੀ। ਚੋਣ ਦੌਰਾਨ ਆਪ ਅਤੇ ਕਾਂਗਰਸ ਨੇ ਬੀਜੇਪੀ ਤੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਏ ਸਨ। ਜਿਸ ਤੋਂ ਬਾਅਦ ਅੱਜ ਆਮ ਆਮਦੀ ਪਾਰਟੀ ਨੇ ਮੇਅਰ ਦੀ ਚੋਣ ਚੋਣ ਪ੍ਰਕਿਰਿਆ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ ਹੈ।


COMMERCIAL BREAK
SCROLL TO CONTINUE READING

ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਟੀਟਾ ਨੇ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਸਪੈਸ਼ਲ ਲੀਵ ਪਟੀਸ਼ਨ ਦਾਇਰ ਕੀਤੀ ਹੈ, ਦਰਅਸਲ ਚੰਡੀਗੜ੍ਹ ਮੇਅਰ ਚੋਣ ਦੇ ਨਤੀਜਿਆਂ 'ਤੇ ਰੋਕ ਲਗਾਉਣ ਲਈ ਆਮ ਆਦਮੀ ਪਾਰਟੀ ਦੇ ਇੱਕ ਕੌਂਸਲਰ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ। ਇਸ ਤੋਂ ਤੁਰੰਤ ਬਾਅਦ ਵਕੀਲਾਂ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ।  ਉਨ੍ਹਾਂ ਨੇ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਵੋਟ ਨਾਲ ਛੇੜਛਾੜ ਦਾ ਇਲਜ਼ਾਮ ਲਗਾਉਂਦੇ ਹੋਏ ਹਾਈ ਕੋਰਟ ਦਾ ਰੁਖ ਕੀਤਾ ਸੀ।


ਇਸ ਪਟੀਸ਼ਨ ਵਿੱਚ ‘ਆਪ’ ਕੌਂਸਲਰ ਨੇ ਮੇਅਰ ਦੀ ਚੋਣ ਪ੍ਰਕਿਰਿਆ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਚੋਣ ਸਬੰਧੀ ਸਾਰਾ ਰਿਕਾਰਡ ਸੀਲ ਕੀਤਾ ਜਾਵੇ, ਮੇਅਰ ਦੇ ਅਹੁਦਾ ਸੰਭਾਲਣ 'ਤੇ ਪਾਬੰਦੀ ਲਗਾਈ ਜਾਵੇ ਅਤੇ ਸਮੁੱਚੀ ਚੋਣ ਪ੍ਰਕਿਰਿਆ ਵਿਚ ਹੋਈ ਧਾਂਦਲੀ ਦੀ ਜਾਂਚ ਕੀਤੀ ਜਾਵੇ | ਇਸ ਤੋਂ ਇਲਾਵਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਚੋਣਾਂ ਕਰਵਾਉਣ ਲਈ ਨਵੇਂ ਸਿਰੇ ਤੋਂ ਹਦਾਇਤਾਂ ਜਾਰੀ ਕਰਨ ਦੀ ਅਪੀਲ ਵੀ ਕੀਤੀ ਗਈ ਹੈ।


ਇਹ ਵੀ ਪੜ੍ਹੋ:  Budget 2024: ਇਨਕਮ ਟੈਕਸ ਸਲੈਬ ਵਿੱਚ ਕੋਈ ਬਦਲਾਅ ਦਾ ਐਲਾਨ ਨਹੀਂ, ਜਾਣੋਂ ਨਵੇਂ ਅਤੇ ਪੁਰਾਣੇ ਟੈਕਸ ਸਲੈਬਾਂ


ਮੰਗਲਵਾਰ ਨੂੰ ਚੰਡੀਗੜ੍ਹ ਦੇ ਮੇਅਰ ਦੀ ਚੋਣ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਮਨੋਜ ਸੋਨਕਰ ਜੇਤੂ ਬਣੇ। ਭਾਜਪਾ ਉਮੀਦਵਾਰ ਨੂੰ 12 ਵੋਟਾਂ ਦੇ ਮੁਕਾਬਲੇ 16 ਵੋਟਾਂ ਮਿਲੀਆਂ, ਜਦਕਿ ਕਾਂਗਰਸ ਅਤੇ 'ਆਪ' ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਮਿਲੀਆਂ। ਪ੍ਰੀਜ਼ਾਈਡਿੰਗ ਅਫ਼ਸਰ ਨੇ 8 ਵੋਟਾਂ ਨੂੰ ਅਯੋਗ ਕਰਾਰ ਦੇ ਕੇ ਰੱਦ ਕਰ ਦਿੱਤਾ ਸੀ।


ਇਹ ਵੀ ਪੜ੍ਹੋ: Budget 2024: ਮੋਦੀ ਸਰਕਾਰ ਮਿਡਲ ਕਲਾਸ ਲੋਕਾਂ ਦੇ ਲਈ ਆਵਾਸ ਯੋਜਨਾ ਸ਼ੁਰੂ ਕਰੇਗੀ​