Chandigarh News: ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ `ਆਪ` ਕੌਂਸਲਰ ਨੇ ਹਾਈ ਕੋਰਟ `ਚ ਪਟੀਸ਼ਨ ਕੀਤੀ ਦਾਖ਼ਲ
Chandigarh News: ਚੰਡੀਗੜ੍ਹ ਨਗਰ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਹੈ।
Chandigarh News: ਚੰਡੀਗੜ੍ਹ ਨਗਰ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਹੈ। 24 ਜਨਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਵਿੱਚ ਗੁਪਤ ਮਤਦਾਨ ਦੀ ਬਜਾਏ ਹੱਥ ਉਠਾ ਕੇ ਮਤਦਾਨ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਗਈ ਹੈ।
'ਆਪ' ਦੇ ਕੌਂਸਲਰ ਯੋਗੇਸ਼ ਢੀਂਗਰਾ ਨੇ ਪਟੀਸ਼ਨ ਦਾਖ਼ਲ ਕਰਕੇ ਦੱਸਿਆ ਕਿ ਨਗਰ ਨਿਗਮ ਦੇ ਇਸ ਵਾਰ ਨਿਯਮਾਂ ਵਿੱਚ ਸੋਧ ਕਰਕੇ ਇਸ ਵਾਰ ਦੀਆਂ ਚੋਣਾਂ ਗੁਪਤ ਮਤਦਾਨ ਦੀ ਬਜਾਏ ਕੌਂਸਲਰਾਂ ਵੱਲੋਂ ਹੱਥ ਉਠਾ ਕੇ ਮਤਦਾਨ ਕੀਤੇ ਜਾਣ ਦਾ ਪ੍ਰਸਤਾਵ ਪਾਸ ਕੀਤਾ ਹੈ ਪਰ ਹੁਣ ਇਸ ਚੋਣ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ, ਉਸ ਵਿੱਚ ਇਸ ਨੂੰ ਸ਼ਾਮਿਲ ਹੀ ਨਹੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Moga News: ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਮਹਾਂ ਪੰਚਾਇਤ ਦੌਰਾਨ ਲਏ ਵੱਡੇ ਫੈਸਲੇ
ਇਸ ਮੰਗ ਨੂੰ ਲੈ ਕੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਰਿਪ੍ਰਜੇਂਟੇਸ਼ਨ ਦਿੱਤੀ ਗਈ ਹੈ, ਜਿਸ ਉਤੇ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਲਿਹਾਜਾ ਹੁਣ ਇਸ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਅੱਜ ਪਟੀਸ਼ਨ ਦਾਖ਼ਲ ਕਰ ਦਿੱਤੀ ਗਈ ਹੈ, ਜਿਸ ਉਤੇ ਹਾਈ ਕੋਰਟ ਅਗਲੇ ਹਫਤੇ ਸੁਣਵਾਈ ਕਰੇਗਾ। ਇਸ ਦੇ ਨਾਲ ਹੀ ਪਟੀਸ਼ਨਕਰਤਾ ਨੇ ਇਸ ਚੋਣ ਦੀ ਵੀਡੀਓਗ੍ਰਾਫੀ ਕਰਵਾਏ ਜਾਣ ਦੀ ਵੀ ਮੰਗ ਕੀਤੀ ਹੈ ਤਾਂਕਿ ਪਿਛਲੀ ਵਾਰ ਜੋ ਘਪਲਾ ਹੋਇਆ ਉਹ ਇਸ ਵਾਰ ਨਾ ਹੋ ਸਕੇ।
ਸੁਪਰੀਮ ਕੋਰਟ ਤੋਂ ਝਟਕਾ
ਚੰਡੀਗੜ੍ਹ ਵਿੱਚ ਭਾਜਪਾ 2016 ਤੋਂ 23 ਤੱਕ ਲਗਾਤਾਰ ਆਪਣਾ ਮੇਅਰ ਬਣਾਉਣ ਵਿੱਚ ਕਾਮਯਾਬ ਰਹੀ ਸੀ ਪਰ ਪਿਛਲੇ ਸਾਲ ਹੋਈਆਂ ਚੋਣਾਂ ਵਿੱਚ ਭਾਜਪਾ ਨੂੰ ਮੇਅਰ ਦਾ ਅਹੁਦਾ ਗੁਆਉਣਾ ਪਿਆ ਸੀ। ਹਾਲਾਂਕਿ ਮੀਟਿੰਗ ਹਾਲ ਵਿੱਚ ਭਾਜਪਾ ਮੇਅਰ ਬਣਾਉਣ ਵਿੱਚ ਸਫਲ ਰਹੀ। ਪਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਇਸ ਚੋਣ ਪ੍ਰਕਿਰਿਆ ਨੂੰ ਸੁਪਰੀਮ ਕੋਰਟ ਲੈ ਗਏ ਸਨ। ਜਿੱਥੇ ਭਾਜਪਾ ਨੂੰ ਝਟਕਾ ਲੱਗਾ ਸੀ ਅਤੇ ਆਪ ਦਾ ਮੇਅਰ ਬਣ ਗਿਆ ਸੀ।
ਇਹ ਵੀ ਪੜ੍ਹੋ : Parminder Dhindsa: ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਦਬਾਅ ਬਣਾਉਣਾ ਚਾਹੁੰਦੀ-ਪਰਮਿੰਦਰ ਸਿੰਘ ਢੀਂਡਸਾ