Punjab News: ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਰਾਜਪਾਲ ਵੱਲੋਂ ਗ਼ੈਰ ਸੰਵਿਧਾਨਿਕ ਦੱਸਣ `ਤੇ ਮਾਲਵਿੰਦਰ ਕੰਗ ਦਾ ਬਿਆਨ
Sikh Gurudwara Amendment Bill 2023: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ 19 ਅਤੇ 20 ਜੂਨ ਨੂੰ ਸੱਦਾ ਗਿਆ ਵਿਸ਼ੇਸ ਇਜਲਾਸ ਕਾਨੂੰਨ ਦੇ ਅਧੀਨ ਨਹੀਂ ਸੀ ਜਿਸ ਕਰਕੇ ਪਾਸ ਕੀਤੇ ਗਏ ਬਿੱਲ ਕਾਨੂੰਨ ਦੀ ਉਲੰਘਣਾ ਹਨ।
Punjab Governor vs CM Bhagwant Mann over Gurbani Telecast Row: ਪੰਜਾਬ ਵਿੱਚ ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਲੈ ਕੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਸੂਬਾ ਸਰਕਾਰ ਨੂੰ ਭੇਜੇ ਗਏ ਜਵਾਬ ਤੋਂ ਬਾਅਦ ਸਿਆਸਤ ਭੱਖ ਗਈ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਬੁਲਾਏ ਗਏ ਵਿਸ਼ੇਸ਼ ਇਜਲਾਸ ਨੂੰ ਰਾਜਪਾਲ ਵੱਲੋਂ ਗ਼ੈਰ ਸੰਵਿਧਾਨਿਕ ਦੱਸਣਾ ਬਿਲਕੁੱਲ ਗਲਤ ਹੈ।
ਉਨ੍ਹਾਂ ਕਿਹਾ ਕਿ ਰਾਜਪਾਲ ਕੇਂਦਰ ਦੀ ਗ਼ੈਰ ਭਾਜਪਾ ਸਰਕਾਰਾਂ ਵਾਲੇ ਸੂਬਿਆਂ ਨੂੰ ਤੰਗ ਕਰਨ ਵਾਲੀ ਨੀਤੀ ‘ਤੇ ਕੰਮ ਕਰ ਰਹੇ ਹਨ। ਮਾਲਵਿੰਦਰ ਸਿੰਘ ਕੰਗ ਨੇ ਅੱਗੇ ਇਹ ਵੀ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਸ਼ਾਨਦਾਰ ਕੰਮ BJP ਨੂੰ ਤੰਗ ਕਰ ਰਹੇ ਹਨ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪੰਜਾਬ 'ਚ ਗੁਰਬਾਣੀ ਪ੍ਰਸਾਰਣ ਨਾਲ ਜੁੜੇ ਵਿਧਾਨ ਸਭਾ 'ਚ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਗਈ ਸੀ ਅਤੇ ਉਨ੍ਹਾਂ ਤੋਂ ਬੇਨਤੀ ਕੀਤੀ ਗਈ ਸੀ ਕਿ ਉਹ ਜਲਦ ਤੋਂ ਜਲਦ ਪਾਸ ਕੀਤੇ ਗਏ ਬਿਲਾਂ ਨੂੰ ਮੰਜੂਰੀ ਦਿੱਤਾ ਜਾਵੇ।
ਹਾਲਾਂਕਿ ਇਸ 'ਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ 19 ਅਤੇ 20 ਜੂਨ ਨੂੰ ਸੱਦਾ ਗਿਆ ਵਿਸ਼ੇਸ ਇਜਲਾਸ ਕਾਨੂੰਨ ਦੇ ਅਧੀਨ ਨਹੀਂ ਸੀ ਜਿਸ ਕਰਕੇ ਪਾਸ ਕੀਤੇ ਗਏ ਬਿੱਲ ਕਾਨੂੰਨ ਦੀ ਉਲੰਘਣਾ ਹਨ।
ਉਨ੍ਹਾਂ ਅੱਗੇ ਕਿਹਾ ਕਿ ਹੁਣ ਉਹ ਇਸ ਸੰਬੰਧੀ ਭਾਰਤ ਦੇ ਅਟਾਰਨੀ ਜਨਰਲ ਨਾਲ ਚਰਚਾ ਕਰਨਗੇ ਅਤੇ ਚਰਚਾ ਤੋਂ ਬਾਅਦ ਹੀ ਫੈਸਲਾ ਲਿਆ ਜਾਵੇਗਾ ਕਿ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲਾਂ, ਜਿਨ੍ਹਾਂ 'ਚੋਂ ਸਿੱਖ ਗੁਰਦੁਆਰਾ ਸੋਧ ਬਿੱਲ ਵੀ ਇੱਕ ਹੈ, ਨੂੰ ਮੰਜੂਰੀ ਦਿੱਤੀ ਜਾਣੀ ਚਾਹੀਦੀ ਹੈ ਜਾਂ ਨਹੀਂ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਪਾਲ ਨੂੰ ਜਦੋਂ ਬਿਲਾਂ ਬਾਰੇ ਯਾਦ ਕਰਵਾਉਣ ਲਈ ਚਿੱਠੀ ਲਿਖੀ ਸੀ, ਉਦੋਂ ਉਨ੍ਹਾਂ ਵੱਲੋਂ ਟਵਿੱਟਰ 'ਤੇ ਕਿਹਾ ਗਿਆ ਸੀ ਕਿ, "ਪਵਿੱਤਰ ਗੁਰਬਾਣੀ ਦੇ ਟੈਲੀਕਾਸਟ ਨੂੰ ਦੁਬਾਰਾ ਫਿਰ ਬਾਦਲ ਪਰਿਵਾਰ ਦੀ ਕੰਪਨੀ ਦੇ ਖਾਸ ਬੰਦਿਆਂ ਦੇ ਹੱਥਾਂ ਚ ਨਹੀਂ ਜਾਣ ਦਿੱਤਾ ਜਾਵੇਗਾ..."
ਇਹ ਵੀ ਪੜ੍ਹੋ: Punjab Gurbani Telecast Row: ਰਾਜਪਾਲ ਵੱਲੋਂ ਪੰਜਾਬ ਸਰਕਾਰ ਨੂੰ ਭੇਜੇ ਗਏ ਜਵਾਬ 'ਤੇ ਜਾਣੋ ਐਡੋਵਕੇਟ ਧਾਮੀ ਨੇ ਕੀ ਕਿਹਾ
(For more news apart from AAP's Malwinder Singh Kang on Punjab Governor vs CM Bhagwant Mann over Gurbani Telecast Row, stay tuned to Zee PHH)