Chandigarh AAP Protest: ਭਾਜਪਾ ਖਿਲਾਫ਼ ਪ੍ਰਦਰਸ਼ਨ ਕਰ ਰਹੇ `ਆਪ` ਦੇ ਆਗੂਆਂ `ਤੇ ਪਾਣੀ ਦੀਆਂ ਬੁਛਾੜਾਂ; ਕਈ ਹਿਰਾਸਤ `ਚ ਲਏ
Chandigarh AAP Protest: ਪੰਜਾਬ `ਚ ਝੋਨੇ ਦੀ ਲਿਫਟਿੰਗ ਦੇ ਮੁੱਦੇ `ਤੇ ਸਿਆਸਤ ਗਰਮਾਈ ਹੋਈ ਹੈ। ਸੂਬਾ ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹਨ।
Paddy Lifting Case: ਪੰਜਾਬ 'ਚ ਝੋਨੇ ਦੀ ਲਿਫਟਿੰਗ ਦੇ ਮੁੱਦੇ 'ਤੇ ਸਿਆਸਤ ਗਰਮਾਈ ਹੋਈ ਹੈ। ਸੂਬਾ ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹਨ। ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਵੱਲੋਂ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
‘ਆਪ’ ਆਗੂ ਤੇ ਸਮਰਥਕ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਭਾਜਪਾ ਦਫ਼ਤਰ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਚੰਡੀਗੜ੍ਹ ਪੁਲਿਸ ਨੇ ਅੱਗੇ ਬੈਰੀਕੇਡ ਲਗਾ ਦਿੱਤੇ ਸਨ। ਨਾਲ ਹੀ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਜਾ ਰਿਹਾ ਹੈ। ਦੂਜੇ ਪਾਸੇ ਚੰਡੀਗੜ੍ਹ ਪੁਲਿਸ ਨੇ ਬੱਸਾਂ ਦੇ ਆਰਡਰ ਦਿੱਤੇ ਹਨ। 'ਆਪ' ਆਗੂਆਂ ਨੂੰ ਹਿਰਾਸਤ 'ਚ ਵੀ ਲੈਣਾ ਸ਼ੁਰੂ ਕਰ ਦਿੱਤਾ।
ਧਰਨੇ ਦੀ ਅਗਵਾਈ ਕਰ ਰਹੇ ਕੈਬਨਿਟ ਆਗੂ ਹਰਭਜਨ ਸਿੰਘ ਈਟੀਓ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਤੋਂ ਇਲਾਵਾ ਪਾਣੀ ਦੀਆਂ ਬੁਛਾੜਾਂ ਕਾਰਨ ਮੰਤਰੀ ਹਰਜੋਤ ਸਿੰਘ ਬੈਂਸ ਦੀ ਪੱਗ ਲੱਥ ਗਈ ਹੈ। ਇਸ ਮੌਕੇ ਉਨ੍ਹਾਂ ਨੇ ਭਾਜਪਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਅਲੋਚਨਾ ਕੀਤੀ।
ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਵਰਕਰਾਂ ਨੇ ਝੋਨੇ ਦੀ ਢਿੱਲੀ ਲਿਫਟਿੰਗ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ। ‘ਆਪ’ ਦੇ ਕਈ ਆਗੂਆਂ ਤੇ ਵਰਕਰਾਂ ਨੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਵੱਲ ਮਾਰਚ ਕੀਤਾ। ਪ੍ਰਦਰਸ਼ਨਕਾਰੀ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਸਨ ਕਿ ਰਸਤੇ ਵਿੱਚ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਬੈਰੀਕੇਡ ਲਾਏ ਹੋਏ ਸਨ ਪਰ ਜਦੋਂ ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਜਲ ਤੋਪਾਂ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਭਜਾ ਦਿੱਤਾ।
ਇਸ ਪ੍ਰਦਰਸ਼ਨ ਦੀ ਅਗਵਾਈ ਕੈਬਨਿਟ ਮੰਤਰੀ ਮਨਹਰਭਜਨ ਸਿੰਘ ਈਟੀਓ, ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ, ਲਲਿਤ ਸਿੰਘ ਭੁੱਲਰ, ਮੰਤਰੀ ਤਰੁਨਪ੍ਰੀਤ ਸਿੰਘ ਅਤੇ ਮੰਤਰੀ ਹਰਜੋਤ ਬੈਂਸ ਨੇ ਕੀਤੀ। ਪੁਲਿਸ ਨੇ ਇਨ੍ਹਾਂ ਸਾਰੇ ਮੰਤਰੀਆਂ ਸਮੇਤ ਕਈ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਸੈਕਟਰ-37 ਦੇ ਬੱਤਰਾ ਸਿਨੇਮਾ ਨੇੜੇ ‘ਆਪ’ ਦੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲੀਸ ਨੇ ਭਾਰੀ ਜਲ ਤੋਪਾਂ ਦੀ ਵਰਤੋਂ ਕੀਤੀ। ਪੁਲੀਸ ਦੀ ਇਸ ਕਾਰਵਾਈ ਦੌਰਾਨ ਮੰਤਰੀ ਹਰਜੋਤ ਸਿੰਘ ਬੈਂਸ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦੀ ਪੱਗ ਵੀ ਸਿਰ ਤੋਂ ਉਤਰ ਗਈ।