Chandigarh News: ਨਿਊ ਚੰਡੀਗੜ੍ਹ `ਚ ਟੈਕਸੀ ਚਾਲਕ ਦਾ ਕਤਲ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
Chandigarh News: ਪੁਲਿਸ ਨੇ ਚੰਡੀਗੜ੍ਹ ਵਿੱਚ ਕੈਬ ਡਰਾਈਵਰ ਦੇ ਕਾਤਲ ਨੂੰ ਗ੍ਰਿਫ਼ਤਾਰ ਕਰਕੇ ਉਸ ਦਾ ਅਦਾਲਤ ਵਿਚੋਂ 3 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ।
Chandigarh News: 31 ਜੁਲਾਈ ਨੂੰ ਨਿਊ ਚੰਡੀਗੜ੍ਹ ਟੈਕਸੀ ਚਾਲਕ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਮਾਮਲੇ ਵਿੱਚ ਪੁਲਿਸ ਲਗਾਤਾਰ ਟੀਮਾਂ ਬਣਾ ਕੇ ਕਾਤਲ ਨੂੰ ਲੱਭਣ ਵਿੱਚ ਲੱਗੀਆਂ ਹੋਈਆਂ ਸਨ। ਇਸ ਦਰਮਿਆਨ ਮੁੱਲਾਂਪੁਰ ਗਰੀਬਦਾਸ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਟੈਕਸੀ ਚਾਲਕ ਦੇ ਕਾਤਲ ਨੂੰ ਗ੍ਰਿਫਤਾਰ ਕਰ ਲਿਆ ਹੈ।
ਮੁਲਜ਼ਮ ਮਾਨਸਾ ਜ਼ਿਲ੍ਹੇ ਦੇ ਇੱਕ ਪਿੰਡ ਦਾ ਰਹਿਣ ਵਾਲਾ ਹੈ। ਮੁਲਜ਼ਮ ਨੇ ਸੈਕਟਰ 43 ਬੱਸ ਸਟੈਂਡ ਤੋਂ ਟੈਕਸੀ ਬੁੱਕ ਕਰਕੇ ਟੈਕਸੀ ਨੂੰ ਲੁੱਟਣ ਦਾ ਇਰਾਦਾ ਬਣਾਇਆ ਸੀ ਜਿਸ ਨੇ ਟੈਕਸੀ ਚਾਲਕ ਨਾਲ ਹੱਥੋਪਾਈ ਕੀਤੀ ਤੇ ਬਾਅਦ ਵਿੱਚ ਮੁਲਜ਼ਮ ਨੇ ਟੈਕਸੀ ਡਰਾਈਵਰ ਉਪਰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਉਪਰ ਪਹਿਲਾਂ ਵੀ ਦੋ ਮਾਮਲੇ ਦਰਜ ਹਨ। ਇਸ ਨੂੰ ਲੈਕੇ ਮਾਣਯੋਗ ਅਦਾਲਤ ਨੇ ਮੁਲਜ਼ਮ ਦਾ 3 ਦਿਨਾਂ ਦਾ ਰਿਮਾਂਡ ਦਿੱਤਾ ਹੈ। ਪੁਲਿਸ ਨੂੰ ਮੁਲਜ਼ਮ ਕੋਲੋਂ ਹੋਰ ਵੀ ਖ਼ੁਲਾਸੇ ਹੋਣ ਦੀ ਉਮੀਦ ਹੈ।
ਕਾਬਿਲੇਗੌਰ ਹੈ ਕਿ ਕੈਬ ਡਰਾਈਵਰ ਦੀ ਹੱਤਿਆ ਮਗਰੋਂ ਆਪਣੀ ਸੁਰੱਖਿਆ ਤੇ ਹੋਰ ਮੰਗਾਂ ਨੂੰ ਲੈਕੇ ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ਦੇ ਕੈਬ ਡਰਾਈਵਰ ਅਣਮਿੱਥੇ ਸਮੇਂ ਲਈ 10 ਅਗਸਤ ਤੋਂ ਸੈਕਟਰ 25 'ਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨਗੇ। ਸੋਮਵਾਰ ਨੂੰ ਇਥੇ ਇਕੱਤਰ ਹੋਏ ਕੈਬ ਤੇ ਆਟੋ ਡਰਾਈਵਰ ਯੂਨੀਅਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸਫ਼ਰ ਸਹੂਲਤਾਂ ਦੇਣ ਵਾਲੀਆਂ ਕੈਬ ਕੰਪਨੀਆਂ ਓਲਾ, ਉਬਰ ਤੇ ਇਨ ਡਰਾਈਵਰ ਕੰਪਨੀਆਂ ਦੇ ਡਰਾਈਵਰ ਇਸ ਸਮੇਂ ਅਸੁਰੱਖਿਆ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠਣ ਲਈ ਮਜਬੂਰ ਹਨ।
ਇਹ ਵੀ ਪੜ੍ਹੋ : Sri Anandpur Sahib news: ਚੰਦ ਘੰਟਿਆਂ ਦੀ ਬਾਰਿਸ਼ ਤੋਂ ਸ੍ਰੀ ਅਨੰਦਪੁਰ ਸਾਹਿਬ ਹੋਇਆ ਜਲਥਲ
ਯੂਨੀਅਨ ਦਾ ਕਹਿਣਾ ਹੈ ਕਿ ਕੰਪਨੀਆਂ ਵੱਲੋਂ ਟੈਕਸ, ਕਮਿਸ਼ਨ, ਕਿਰਾਏ ਤੇ ਸੁਰੱਖਿਆ ਨੂੰ ਲੈ ਕੇ ਉਨ੍ਹਾਂ ਨਾਲ ਸ਼ਰੇਆਮ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਜਿਸ ਕਾਰਨ ਅਨੇਕਾਂ ਡਰਾਈਵਰ ਕਰਜ਼ੇ ਦੀ ਮਾਰ ਹੇਠ ਹਨ ਤੇ ਅਨੇਕਾਂ ਹੀ ਇਸ ਪਰੇਸ਼ਾਨੀ ਕਾਰਨ ਆਪਣੀ ਜਾਨਾਂ ਗੁਆ ਚੁੱਕੇ ਹਨ। ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ ਸਮੇਤ ਟ੍ਰਾਈਸਿਟੀ ਦੀ ਵੱਖ-ਵੱਖ ਕੈਬ ਤੇ ਆਟੋ ਯੂਨੀਅਨਾਂ ਵੱਲੋਂ ਕੈਬ ਆਟੋ ਯੂਨੀਅਨ ਫਰੰਟ ਦੇ ਬੈਨਰ ਥੱਲੇ ਹੜਤਾਲ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਇਹ ਵੀ ਪੜ੍ਹੋ : Sri Kartarpur Sahib: ਕਰਤਾਰਪੁਰ ਲਾਂਘੇ 'ਤੇ ਮਿਲੇ ਵੰਡ ਵੇਲੇ ਵਿਛੜੇ ਭੈਣ-ਭਰਾ