Chandigarh News: ਸੋਸ਼ਲ ਮੀਡੀਆ 'ਤੇ ਦੋਸਤੀ ਪਿੱਛੋਂ ਕੁੜੀ ਦੀਆਂ ਇਤਰਾਜ਼ਯੋਗ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇਣੀ ਪਈ ਮਹਿੰਗੀ
Advertisement
Article Detail0/zeephh/zeephh1791150

Chandigarh News: ਸੋਸ਼ਲ ਮੀਡੀਆ 'ਤੇ ਦੋਸਤੀ ਪਿੱਛੋਂ ਕੁੜੀ ਦੀਆਂ ਇਤਰਾਜ਼ਯੋਗ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇਣੀ ਪਈ ਮਹਿੰਗੀ

Chandigarh News: ਇੰਸਟ੍ਰਾਗ੍ਰਾਮ ਉਤੇ ਲੜਕੀ ਨਾਲ ਦੋਸਤੀ ਕਰਨ ਮਗਰੋਂ ਇਤਰਾਜ਼ਯੋਗ ਤਸਵੀਰਾਂ ਵਾਇਰਲ ਕਰਨ ਦੀਆਂ ਧਮਕੀਆਂ ਦੇਣ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

Chandigarh News: ਸੋਸ਼ਲ ਮੀਡੀਆ 'ਤੇ ਦੋਸਤੀ ਪਿੱਛੋਂ ਕੁੜੀ ਦੀਆਂ ਇਤਰਾਜ਼ਯੋਗ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇਣੀ ਪਈ ਮਹਿੰਗੀ

Chandigarh News:  ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਉਤੇ ਦੋਸਤੀ ਹੋਣ ਪਿਛੋਂ ਲੜਕੀ ਦੀਆਂ ਇਤਰਾਜ਼ਯੋਗ ਤਸਵੀਰਾਂ ਸੋਸ਼ਲ ਮੀਡੀਆ ਉਤੇ ਵਾਇਰਲ ਕਰਨ ਤੇ ਧਮਕੀ ਦੇਣ ਉਤੇ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਜਾਂਚ ਆਰੰਭ ਕਰ ਦਿੱਤੀ ਹੈ। ਮੁਲਜ਼ਮ ਦੀ ਪਛਾਣ ਹਿਮਾਂਸ਼ੂ ਜਾਂਗੜਾ (20 ਸਾਲ) ਪੁੱਤਰ ਸਤਵੀਰ ਜਾਂਗੜਾ ਪਿੰਡ ਜੱਖੋਪੁਰ ਵਜੋਂ ਹੋਈ ਹੈ।

ਲੜਕੀ ਨੇ ਚੰਡੀਗੜ੍ਹ ਪੁਲਿਸ ਨੂੰ ਦੱਸਿਆ ਕਿ 2020 ਵਿੱਚ ਇੰਸਟ੍ਰਾਗ੍ਰਾਮ ਉਤੇ ਉਨ੍ਹਾਂ ਦੇ ਚੈਟ ਸ਼ੁਰੂ ਹੋਈ ਸੀ। ਕੁਝ ਹੀ ਸਮੇਂ ਵਿੱਚ ਉਹ ਦੋਵੇਂ ਚੰਗੇ ਦੋਸਤ ਬਣ ਗਏ। ਇਸ ਤੋਂ ਬਾਅਦ ਉਸ ਦੀ ਹਿਮਾਸ਼ੂ ਨਾਲ ਕਈ ਵਾਰ ਚੰਡੀਗੜ੍ਹ ਵਿੱਚ ਮੁਲਾਕਾਤ ਵੀ ਹੋਈ। 2023 ਵਿੱਚ ਉਸ ਨੇ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕਰਨਾ ਸ਼ੁਰੂ ਕਰ ਦਿੱਤਾ। ਕਈ ਇੰਸਟ੍ਰਾਗ੍ਰਾਮ ਖਾਤਿਆਂ ਤੇ ਟੈਕਸਟ ਰਾਹੀਂ ਸ਼ਿਕਾਇਤਕਰਤਾ ਦੇ ਉਸ ਦੇ ਪਰਿਵਾਰ ਲਈ ਮਾੜੀ ਭਾਸ਼ਾ ਦੀ ਵਰਤੋਂ ਕੀਤੀ।

ਉਹ ਲੜਕੀ ਉਪਰ ਵਿਾਹ ਲਈ ਦਬਾਅ ਪਾਉਂਦਾ ਸੀ। ਇਸ ਤੋਂ ਬਾਅਦ ਹਿਮਾਂਸ਼ੂ ਨੇ ਕਈ ਫਰਜ਼ੀ ਬਣਾਏ ਇੰਸਟ੍ਰਾਗ੍ਰਾਮ ਅਕਾਊਂਟ ਰਾਹੀਂ ਨਿੱਜੀ ਤਸਵੀਰਾਂ ਲੜਕੀ ਨੂੰ ਭੇਜਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਇਲਾਵਾ ਕਥਿਤ ਤੌਰ ਉਤੇ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ ਉਤੇ ਅਪਲੋਡ ਕਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਉਸ ਨੂੰ ਮਾਰਨ ਦੀ ਧਮਕੀ ਵੀ ਦਿੱਤੀ। ਇਸ ਕਾਰਨ ਉਹ ਮਾਨਸਿਕ ਤਸ਼ੱਦਦ ਕਾਰਨ ਕਾਫੀ ਤਣਾਅ ਵਿੱਚ ਚਲੀ ਗਈ। ਇਸ ਤੋਂ ਬਾਅਦ ਮੁਲਜ਼ਮ ਨੇ ਉਸ ਨੂੰ ਜਨਮ ਦਿਨ ਵਾਲੇ ਦਿਨ ਮਾਰਨ ਦੀ ਧਮਕੀ ਦਿੱਤੀ।

ਇਹ ਵੀ ਪੜ੍ਹੋ : Punjab News: ਪੰਜਾਬ ਦੇ 72 ਸਕੂਲਾਂ ਦੇ ਪ੍ਰਿੰਸੀਪਲ ਸਿੰਗਾਪੁਰ ਲਈ ਹੋਏ ਰਵਾਨਾ; CM ਮਾਨ ਅਤੇ ਸਿੱਖਿਆ ਮੰਤਰੀ ਨੇ ਦਿੱਤੀਆਂ ਸ਼ੁਭ ਕਾਮਨਾਵਾਂ

ਇਸ ਤੋਂ ਬਾਅਦ ਦੁਖੀ ਹੋ ਕੇ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਪੁਲਿਸ ਨੇ ਵੱਖ-ਵੱਖ ਟੀਮਾਂ ਬਣਾ ਕੇ ਸੋਹਾਣਾ, ਗੁਰੂਗ੍ਰਾਮ, ਹਰਿਆਣਾ ਵਿੱਚ ਛਾਪੇਮਾਰੀ ਕੀਤੀ। ਸਾਈਬਰ ਕ੍ਰਾਈਮ ਦੀ ਟੀਮ ਨੇ ਹਿਮਾਂਸ਼ੂ ਨੂੰ ਇੰਦਰੀ ਰੋਡ ਸੋਹਾਣਾ ਗੁਰੂਗ੍ਰਾਮ ਹਰਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮ ਕੋਲੋਂ ਧਮਕੀਆਂ ਦੇਣ ਲਈ ਇਸਤੇਮਾਲ ਕੀਤਾ ਗਿਆ ਮੋਬਾਈਲ ਬਰਾਮਦ ਕਰ ਲਿਆ। ਜਿਸ ਵਿਚੋਂ ਧਮਕੀ ਦੇਣ ਲਈ ਵਰਤੀ ਗਈ ਸਮੱਗਰੀ, ਫੋਟੋਆਂ ਤੇ ਸ਼ਿਕਾਇਤਕਰਤਾ ਦੀ ਵੀਡੀਓ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਇਹ ਵੀ ਪੜ੍ਹੋ : Education News: ਪੰਜਾਬ ਦੇ ਇਸ ਸਕੂਲ 'ਚ ਪੰਜਾਬੀ ਲਾਜ਼ਮੀ ਨਹੀਂ, ਸਰਕਾਰ ਨੇ ਠੋਕਿਆ ਮੋਟਾ ਜ਼ੁਰਮਾਨਾ

Trending news