Chandigarh News: ਪੀਜੀਆਈ ਵਿੱਚ ਹੋਏ ਅਗਨੀਕਾਂਡ ਤੋਂ ਬਾਅਦ ਫਾਇਰ ਵਿਭਾਗ ਨੇ ਪੰਜਾਬ ਯੂਨੀਵਰਸਿਟੀ ਸਮੇਤ ਕਈ ਸੰਸਥਾਵਾਂ ਤੇ ਇਮਾਰਤਾਂ ਨੂੰ ਨੋਟਿਸ ਜਾਰੀ ਕੀਤਾ ਹੈ। ਪੀਜੀਆਈ ਨੇ ਆਪਣੇ ਪੱਧਰ ਉਤੇ ਅੱਗ ਤੋਂ ਸੁਰੱਖਿਆ ਲਈ ਕੁਝ ਉਪਕਰਨ ਲਗਾਏ ਹੋਏ ਹਨ ਪਰ ਫਾਇਰ ਐਨਓਸੀ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰ ਰਹੇ ਹਨ।


COMMERCIAL BREAK
SCROLL TO CONTINUE READING

ਹੈਰਾਨੀ ਦੀ ਗੱਲ ਹੈ ਕਿ ਪੀਜੀਆਈ ਦੀਆਂ 16 ਇਮਾਰਤਾਂ ਵਿਚੋਂ 15 ਦੇ ਕੋਲ ਐਨਓਸੀ ਹੀ ਨਹੀਂ ਹੈ। ਪੀਜੀਆਈ ਵਿੱਚ ਸੋਮਵਾਰ ਰਾਤ ਨੂੰ ਹੋਏ ਅਗਨੀਕਾਂਡ ਤੋਂ ਬਾਅਦ ਯੂਟੀ ਦੇ ਫਾਇਰ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਪੀਜੀਆਈ ਵਿੱਚ ਸਿਰਫ਼ ਨਹਿਰੂ ਐਕਸਟੈਂਨਸ਼ਨ ਦੀ ਇਮਾਰ ਕੋਲ ਹੀ ਫਾਇਰ ਐਨਓਸੀ ਹੈ। ਪੀਜੀਆਈ ਦੀਆਂ ਹੋਰ ਕੋਈ ਵੀ ਇਮਾਰਤ ਫਾਇਰ ਵਿਭਾਗ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੀ ਹੈ।


ਸਾਲ 2021 ਵਿੱਚ ਪੀਜੀਆਈ ਨੇ 16 ਇਮਾਰਤਾਂ ਦੇ ਫਾਇਰ ਐਨਓਸੀ ਲਈ ਅਪਲਾਈ ਕੀਤਾ ਸੀ। ਇਸ ਤੋਂ ਬਾਅਦ ਫਾਇਰ ਵਿਭਾਗ ਨੇ ਸਾਰੀਆਂ ਇਮਾਰਤਾਂ ਦੀ ਜਾਂਚ ਕੀਤੀ ਅਤੇ ਕਈ ਕਮੀਆਂ ਨਸ਼ਰ ਕੀਤੀਆਂ ਗਈਆਂ ਹਨ ਪਰ ਅਜੇ ਤੱਕ ਕੋਈ ਕਦਮ ਨਹੀਂ ਚੁੱਕਿਆ ਗਿਆ ਹੈ।


ਪੀਜੀਆਈ ਵੱਲੋਂ ਨਹਿਰੂ ਐਕਸਟੈਂਨਸ਼ਨ ਬਲਾਕ ਦੇ ਮਾਪਦੰਡਾਂ ਨੂੰ ਪੂਰਾ ਕਰ ਲਿਆ ਹੈ। ਇਸ ਤੋਂ ਬਾਅਦ ਉਸ ਨੂੰ ਐਨਓਸੀ ਜਾਰੀ ਕਰ ਦਿੱਤੀ ਗਈ ਹੈ। ਹਾਲਾਂਕਿ ਹੋਰ 15 ਇਮਾਰਤਾਂ ਨੇ ਦੋ ਸਾਲ ਬੀਤਣ ਤੋਂ ਬਾਅਦ ਵੀ ਕਮੀਆਂ ਨੂੰ ਦੂਰ ਨਹੀਂ ਕੀਤਾ ਅਤੇ ਨਾ ਹੀ ਫਾਇਰ ਵਿਭਾਗ ਨੇ ਪੀਜੀਆਈ ਨੂੰ ਨੋਟਿਸ ਜਾਰੀ ਕਰਕੇ ਯਾਦ ਦਿਵਾਇਆ ਹੈ।


ਚੰਡੀਗੜ੍ਹ ਪੀਜੀਆਈ ਦੇ ਨਹਿਰੂ ਹਸਪਤਾਲ ਦੀ ਉਪਰਲੀ ਮੰਜ਼ਿਲ ਵਿੱਚ ਲੱਗੀ ਭਿਆਨਕ ਅੱਗ ਤੋਂ ਬਾਅਦ ਹੁਣ ਚੰਡੀਗੜ੍ਹ ਨਗਰ ਨਿਗਮ ਵੱਡੀ ਕਾਰਵਾਈ ਕਰਨ ਜਾ ਰਿਹਾ ਹੈ। ਸ਼ਹਿਰ ਵਿੱਚ 15 ਮੀਟਰ ਜਾਂ ਇਸ ਤੋਂ ਉੱਚੀਆਂ ਇਮਾਰਤਾਂ ਦਾ ਸਰਵੇਖਣ ਕੀਤਾ ਜਾਵੇਗਾ।
ਫਾਇਰ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਿਟੀ ਬਿਊਟੀ ਫੁੱਲ ਚੰਡੀਗੜ੍ਹ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੇ ਫਾਇਰ ਵਿਭਾਗ ਤੋਂ ਐਨਓਸੀ ਨਹੀਂ ਲਈ ਹੈ।


ਇਹ ਵੀ ਪੜ੍ਹੋ : Punjab News: 1 ਨਵੰਬਰ ਨੂੰ ਹੋ ਸਕਦੀ ਹੈ 'ਪੰਜਾਬ ਐਗਰੀਕਲਚਰਲ ਯੂਨੀਵਰਸਿਟੀ' 'ਚ ਖੁੱਲ੍ਹੀ ਬਹਿਸ!


22 ਹਸਪਤਾਲ ਅਜਿਹੇ ਹਨ ਜਿਨ੍ਹਾਂ ਨੂੰ ਵਿਭਾਗ ਵੱਲੋਂ ਐਨਓਸੀ ਜਾਰੀ ਨਹੀਂ ਕੀਤੀ ਗਈ। ਹਾਲਾਂਕਿ ਉਸ ਨੇ ਫਾਇਰ ਵਿਭਾਗ ਵਿੱਚ ਸੁਰੱਖਿਆ ਸਰਟੀਫਿਕੇਟ ਲਈ ਅਰਜ਼ੀ ਦਿੱਤੀ ਸੀ ਪਰ ਨਿਯਮਾਂ ਦੀ ਪਾਲਣਾ ਨਾ ਕਰਨ ਕਾਰਨ ਉਸ ਨੂੰ ਸਰਟੀਫਿਕੇਟ ਜਾਰੀ ਨਹੀਂ ਕੀਤਾ ਗਿਆ। ਸ਼ਹਿਰ ਦੇ ਜ਼ਿਆਦਾਤਰ ਸਰਕਾਰੀ ਹਸਪਤਾਲ ਅਤੇ ਡਿਸਪੈਂਸਰੀਆਂ ਫਾਇਰ ਵਿਭਾਗ ਦੇ ਨਿਯਮਾਂ ਦੀ ਪਾਲਣਾ ਨਹੀਂ ਕਰਦੀਆਂ।


ਇਹ ਵੀ ਪੜ੍ਹੋ : Bihar Train Accident: ਬਿਹਾਰ 'ਚ ਟਰੇਨ ਦੀਆਂ 23 ਬੋਗੀਆਂ ਪਟੜੀ ਤੋਂ ਉਤਰੀਆਂ, 4 ਲੋਕਾਂ ਦੀ ਮੌਤ; 100 ਤੋਂ ਵੱਧ ਜ਼ਖਮੀ