Chandigarh News: ਚੰਡੀਗੜ੍ਹ ਨਿਗਮ ਚੋਣ `ਚ ਉਲਟਫੇਰ ਪਿਛੋਂ ਕਾਂਗਰਸ ਦਾ ਪ੍ਰਦਰਸ਼ਨ, ਕਈ ਆਗੂ ਹਿਰਾਸਤ `ਚ ਲਏ
Chandigarh News: ਚੰਡੀਗੜ੍ਹ ਨਗਰ ਨਿਗਮ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਚੋਣਾਂ ਦੌਰਾਨ ਹੋਏ ਘਪਲੇ ਤੋਂ ਬਾਅਦ ਯੂਥ ਕਾਂਗਰਸ ਨੇ ਮੋਰਚਾ ਖੋਲ੍ਹ ਦਿੱਤਾ ਹੈ।
Chandigarh News: ਚੰਡੀਗੜ੍ਹ ਨਗਰ ਨਿਗਮ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਚੋਣਾਂ ਦੌਰਾਨ ਹੋਏ ਘਪਲੇ ਤੋਂ ਬਾਅਦ ਲਗਾਤਾਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਉੱਥੇ ਹੀ ਬੀਤੇ ਕੱਲ੍ਹ ਚੰਡੀਗੜ੍ਹ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਰਿਹਾ ਜਿਸ ਉਤੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਗਿਆ।
ਇਹ ਵੀ ਪੜ੍ਹੋ : RERA Chairman Resignation: ਪੰਜਾਬ ਰੇਰਾ ਦੇ ਚੇਅਰਮੈਨ ਦਾ ਅਸਤੀਫਾ ਪ੍ਰਵਾਨ; ਨਿਯੁਕਤੀ ਵੇਲੇ ਵੀ ਹੋਇਆ ਸੀ ਵਿਰੋਧ
ਅੱਜ ਵੀ ਸੈਕਟਰ-17 ਦੇ ਵਿੱਚ ਨਗਰ ਨਿਗਮ ਦਫਤਰ ਦੇ ਬਾਹਰ ਚੰਡੀਗੜ੍ਹ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਅਤੇ ਪ੍ਰਦਰਸ਼ਨ ਦੇ ਦੌਰਾਨ ਚੰਡੀਗੜ੍ਹ ਕਾਂਗਰਸ ਦੇ ਕੁਝ ਆਗੂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਹੈ। ਚੰਡੀਗੜ੍ਹ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਉੱਨਾ ਸਮਾਂ ਉਨ੍ਹਾਂ ਦੀ ਜੰਗ ਨਹੀਂ ਰੁਕੇਗੀ ਜਿੰਨਾ ਸਮਾਂ ਇਨਸਾਫ ਨਹੀਂ ਮਿਲਦਾ।
ਚੰਡੀਗੜ੍ਹ 'ਚ ਮੇਅਰ ਚੋਣ ਮਾਮਲਾ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਚੰਡੀਗੜ੍ਹ 'ਚ ਮੇਅਰ ਚੋਣ ਦਾ ਮਾਮਲਾ ਜਿੱਥੇ ਸੁਪਰੀਮ ਕੋਰਟ ਵਿੱਚ ਪਹੁੰਚਿਆ ਹੋਇਆ ਹੈ ਉੱਥੇ ਹੀ ਅੱਜ ਚੰਡੀਗੜ੍ਹ 'ਚ ਹੋਈ ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਦੇ ਮਾਮਲੇ 'ਚ ਕਾਂਗਰਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ ਪਰ ਅਦਾਲਤ ਨੇ ਅਜੇ ਤੱਕ ਪਟੀਸ਼ਨ ਸਵੀਕਾਰ ਨਹੀਂ ਕੀਤੀ ਹੈ। ਪਟੀਸ਼ਨ ਮਨਜ਼ੂਰ ਹੋਣ ਤੋਂ ਬਾਅਦ, ਸੁਣਵਾਈ ਸ਼ੁਰੂ ਹੋ ਸਕਦੀ ਹੈ। ਗਠਜੋੜ ਦੇ ਦੋਵੇਂ ਉਮੀਦਵਾਰਾਂ ਗੁਰਪ੍ਰੀਤ ਸਿੰਘ ਅਤੇ ਨਿਰਮਲਾ ਦੇਵੀ ਨੇ ਪਟੀਸ਼ਨਾਂ ਦਾਇਰ ਕਰਦਿਆਂ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ’ਤੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ 30 ਜਨਵਰੀ ਨੂੰ ਤੈਅ ਕੀਤੀ ਗਈ ਸੀ।
ਪਟੀਸ਼ਨ 'ਚ ਦੋਸ਼ ਲਾਇਆ ਗਿਆ ਹੈ ਕਿ ਮੇਅਰ ਦੀ ਚੋਣ ਲਈ ਵੋਟਿੰਗ ਪੂਰੀ ਹੋਣ ਤੋਂ ਬਾਅਦ ਪ੍ਰੀਜ਼ਾਈਡਿੰਗ ਅਫ਼ਸਰ ਨੇ ਬੈਲਟ ਪੇਪਰਾਂ ਨਾਲ ਛੇੜਛਾੜ ਕੀਤੀ ਅਤੇ 'ਆਪ' ਅਤੇ ਕਾਂਗਰਸ ਗਠਜੋੜ ਦੀਆਂ ਅੱਠ ਵੋਟਾਂ ਨੂੰ ਅਯੋਗ ਕਰਾਰ ਦਿੱਤਾ। ਇਸ ਕਰਕੇ ਗਠਜੋੜ ਦੇ ਮੇਅਰ ਉਮੀਦਵਾਰ ਕੁਲਦੀਪ ਕੁਮਾਰ ਨੂੰ ਹਾਰ ਦਾ ਐਲਾਨ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਗਠਜੋੜ ਨੇ ਇਸ ਦਾ ਵਿਰੋਧ ਵੀ ਕੀਤਾ ਸੀ ਪਰ ਉਨ੍ਹਾਂ ਦੀ ਗੱਲ ਨਹੀਂ ਸੁਣੀ ਗਈ। ਇਸ ਕਾਰਨ ਉਹ ਸਦਨ ਤੋਂ ਵਾਕਆਊਟ ਕਰ ਗਏ।
ਇਹ ਵੀ ਪੜ੍ਹੋ : Khanna Accident News: ਬਾਰਾਤ ਵਾਲੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ; ਸ਼ਹਿਨਾਈਆਂ ਵਾਲੇ ਘਰ 'ਚ ਮਚ ਕਈ ਹਫੜਾ-ਦਫੜੀ