Chandigarh News: ਚੰਡੀਗੜ੍ਹ ਵਿੱਚ 1 ਜੂਨ ਨੂੰ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ
Chandigarh News: ਪ੍ਰਸ਼ਾਸਨ ਵੱਲੋਂ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਕਿ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਪਾਉਣ ਦਾ ਮੌਕਾ ਮਿਲੇ। ਲੋਕ ਸਭਾ ਚੋਣਾਂ ਦੇ ਅਖੀਰਲੇ ਵਿੱਚ ਚੰਡੀਗੜ੍ਹ ਵਿੱਚ ਵੋਟਿੰਗ ਹੋਵੇਗੀ।
Chandigarh News: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 1 ਜੂਨ, 2024 ਨੂੰ ਚੰਡੀਗੜ੍ਹ ਵਿੱਚ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ। ਇਹ ਜਾਣਕਾਰੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਇੱਕ ਨੋਟੀਫਿਕੇਸ਼ਨ ਦੇ ਰਾਹੀ ਸਾਹਮਣੇ ਆਈ ਹੈ। ਪ੍ਰਸ਼ਾਸਨ ਵੱਲੋਂ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਕਿ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਪਾਉਣ ਦਾ ਮੌਕਾ ਮਿਲੇ। ਲੋਕ ਸਭਾ ਚੋਣਾਂ ਦੇ ਅਖੀਰਲੇ ਗੇੜ੍ਹ ਵਿੱਚ ਚੰਡੀਗੜ੍ਹ ਵਿੱਚ ਵੋਟਿੰਗ ਹੋਵੇਗੀ।
ਜਾਰੀ ਨੋਟੀਫਿਕੇਸ਼ਨ ਅਨੁਸਾਰ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ 'ਤੇ ਲਾਗੂ ਪੰਜਾਬ ਦੁਕਾਨਾਂ ਅਤੇ ਵਪਾਰਕ ਸਥਾਪਨਾ ਐਕਟ, 1958 (1958 ਦਾ ਪੰਜਾਬ ਐਕਟ ਨੰਬਰ 15) ਦੀ ਧਾਰਾ 10 ਦੀ ਉਪ-ਧਾਰਾ (1) ਅਧੀਨ ਦਿਤੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਕੇਂਦਰ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਨੇ 1 ਜੂਨ, 2024 (ਸ਼ਨੀਵਾਰ) ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਲਈ ਬੰਦ ਦਿਨ ਵਜੋਂ ਨਿਰਧਾਰਤ ਕੀਤਾ ਹੈ।
ਚੋਣ ਕਮਿਸ਼ਨ ਦਾ ਪੱਤਰ
ਪ੍ਰਸ਼ਾਸਨ ਨੂੰ ਚੋਣ ਕਮਿਸ਼ਨ ਵੱਲੋਂ ਚੋਣਾਂ ਸਬੰਧੀ ਪੱਤਰ ਪ੍ਰਾਪਤ ਹੋਇਆ ਹੈ। ਇਸ ਪੱਤਰ ਤੋਂ ਬਾਅਦ ਪ੍ਰਸ਼ਾਸਨ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਰਾਕੇਸ਼ ਵਰਮਾ ਦੀ ਵੱਲੋਂ ਪੰਜਾਬ ਸ਼ਾਪ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟ ਐਕਟ 1958 ਤਹਿਤ ਇਹ ਹੁਕਮ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਸਾਰੇ ਦਫ਼ਤਰ ਬੰਦ ਕਰਨ ਦੇ ਹੁਕਮ ਵੀ ਦਿੱਤੇ ਗਏ ਸਨ।
ਇਹ ਵੀ ਪੜ੍ਹੋ: Bathinda Kidnapping News: ਬਠਿੰਡਾ ਪੁਲਿਸ ਨੇ ਵਪਾਰੀ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
ਵੋਟਿੰਗ 1 ਜੂਨ ਨੂੰ ਹੋਵੇਗੀ
ਚੰਡੀਗੜ੍ਹ ਵਿੱਚ 1 ਜੂਨ ਨੂੰ ਚੋਣਾਂ ਦੇ ਅਖਰੀਲੇ ਗੇੜ੍ਹ ਮੌਕੇ ਵੋਟਿੰਗ ਹੋਵੇਗੀ। ਇਸ ਦੇ ਨਾਲ ਹੀ ਚੰਡੀਗੜ੍ਹ ਲੋਕ ਸਭਾ ਸੀਟ ਲਈ ਕਾਂਗਰਸ ਅਤੇ 'ਆਪ' ਗਠਜੋੜ ਵਿਚਾਲੇ ਸਮਝੌਤਾ ਹੋ ਗਿਆ ਹੈ। ਇੰਡੀਆ ਅਲਾਇੰਸ 'ਚ ਇਹ ਤੈਅ ਹੋ ਗਿਆ ਹੈ ਕਿ ਕਾਂਗਰਸ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਚੋਣ ਲੜੇਗੀ। ਇਸ ਸੀਟ 'ਤੇ ਆਮ ਆਦਮੀ ਪਾਰਟੀ ਕਾਂਗਰਸੀ ਉਮੀਦਵਾਰ ਦਾ ਸਮਰਥਨ ਕਰੇਗੀ।
ਇਹ ਵੀ ਪੜ੍ਹੋ: Faridkot Hans Raj Hans: ਫਰੀਦਕੋਟ ਪਹੁੰਚੇ ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਕਿਸਾਨਾਂ ਨੇ ਕੀਤਾ ਵਿਰੋਧ