Amit Shah in Chandigarh: ਅਮਿਤ ਸ਼ਾਹ ਨੇ ਚੰਡੀਗੜ੍ਹ ਵਾਸੀਆਂ ਨੂੰ ਦਿੱਤੀ ਕੋਰੜਾਂ ਦੀ ਸੌਗਾਤ, ਵਿਰੋਧੀਆਂ ਨੂੰ ਲਿਆ ਕੜੇ ਹੱਥੀਂ
Amit Shah in Chandigarh: ਚੰਡੀਗੜ੍ਹ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਗਭਗ 266 ਕਰੋੜ ਰੁਪਏ ਦੀ ਲਾਗਤ ਨਾਲ ਪੂਰੇ ਕੀਤੇ ਗਏ 9 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ 30 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ।
Amit Shah in Chandigarh: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ੁੱਕਰਵਾਰ ਨੂੰ ਚੰਡੀਗੜ੍ਹ ਪਹੁੰਚੇ। ਸ਼ਾਮ 4.15 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹੈਲੀਕਾਪਟਰ ਰਾਜਿੰਦਰਾ ਪਾਰਕ 'ਚ ਉਤਰਿਆ। ਇਸ ਤੋਂ ਬਾਅਦ ਉਹ ਪ੍ਰੋਗਰਾਮ ਵਾਲੀ ਥਾਂ 'ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸਭ ਤੋਂ ਉਨ੍ਹਾਂ ਪੁਲੀਸ ਕੰਟਰੋਲ ਅਤੇ ਕਮਾਂਡ ਦੀ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਉਥੇ ਹੀ ਉਨ੍ਹਾਂ ਨੇ ਪ੍ਰਬੰਧਕੀ ਬਲਾਕ ਸੀ.ਸੀ.ਈ.ਟੀ ਸਮੇਤ ਕਈ ਹੋਰ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਚੰਡੀਗੜ੍ਹ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਗਭਗ 266 ਕਰੋੜ ਰੁਪਏ ਦੀ ਲਾਗਤ ਨਾਲ ਪੂਰੇ ਕੀਤੇ ਗਏ 9 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ 30 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ।
ਅਮਿਤ ਸ਼ਾਹ ਨੇ ਕਿਹਾ ਕਿ ਜਦੋਂ ਅਸੀਂ ਛੋਟੇ ਸੀ ਤਾਂ ਸੁਣਦੇ ਸੀ ਕਿ ਚੰਡੀਗੜ੍ਹ ਕੰਪਲੀਟ ਸ਼ਹਿਰ ਹੈ, ਜਿਸ ਨੂੰ ਇੱਕ ਆਧੁਨਿਕ ਸ਼ਹਿਰ ਦੀ ਕਲਪਨਾ ਦੇ ਨਾਲ ਬਣਾਇਆ ਗਿਆ ਹੈ।ਉਨ੍ਹਾਂ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਸਰਕਾਰ ਆਉਣ ਤੋਂ ਬਾਅਦ ਦੇਸ਼ ਦੇ ਕਈ ਸ਼ਹਿਰ ਅੱਗੇ ਵੱਧ ਰਹੇ ਹਨ।
ਇਸ ਮੌਕੇ ਗ੍ਰਹਿ ਮੰਤਰੀ ਨੇ ਚੰਡੀਗੜ੍ਹ ਵਿੱਚ ਸਹਾਇਕ ਸਬ-ਇੰਸਪੈਕਟਰ ਅਤੇ ਕਾਂਸਟੇਬਲ ਦੇ ਅਹੁਦਿਆਂ ਲਈ ਕਰੀਬ 744 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ।
ਇਸ ਮੌਕੇ ਅਮਿਤ ਸ਼ਾਹ ਨੇ ਕਿਹਾ ਕਿ ਕੱਲ੍ਹ ਹੀ ਦੇਸ਼ ਦੀ ਸੰਸਦ ਨੇ ਅਪਰਾਧਿਕ ਨਿਆਂ ਪ੍ਰਣਾਲੀ ਵਿੱਚ ਬਦਲਾਅ ਲਿਆਉਣ ਵਾਲੇ ਕਾਨੂੰਨਾਂ ਵਿੱਚ ਬਦਲਾਅ ਕੀਤਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਤੋਂ ਕੰਨਿਆਕੁਮਾਰੀ ਅਤੇ ਕਾਮਾਖਿਆ ਤੱਕ ਕਿਸੇ ਵੀ ਅਪਰਾਧਿਕ ਮਾਮਲੇ ਨੂੰ ਸੁਲਝਾਉਣ ਲਈ 3 ਸਾਲ ਤੋਂ ਵੱਧ ਸਮਾਂ ਨਹੀਂ ਲੱਗੇਗਾ।
ਉਨ੍ਹਾਂ ਨੇ ਵਿਰੋਧੀ ਧਿਰ ਅਤੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਨੇ ਬਿੱਲ ਬਣਾਇਆ, ਜਿਸ ਤੋਂ ਬਾਅਦ ਅਸੀਂ ਬਿੱਲ ਗ੍ਰਹਿ ਵਿਭਾਗ ਦੀ ਸਥਾਈ ਕਮੇਟੀ ਨੂੰ ਭੇਜ ਦਿੱਤਾ ਹੈ। ਇਸ ਕਮੇਟੀ ਨੇ ਹਜ਼ਾਰਾਂ ਸੋਧਾਂ ਦਾ ਸੁਝਾਅ ਦਿੱਤਾ, ਜਿਨ੍ਹਾਂ ਨੂੰ ਅਸੀਂ ਬਿੱਲ ਵਿੱਚ ਸ਼ਾਮਲ ਕੀਤਾ। ਸਾਨੂੰ ਉਮੀਦ ਸੀ ਕਿ ਵਿਰੋਧੀ ਧਿਰ ਤੋਂ ਵੀ ਸੁਝਾਅ ਆਉਣਗੇ
ਪਰ ਅਫਸੋਸ ਹੈ ਕਿ ਵਿਰੋਧੀ ਧਿਰ ਨੇ ਇਸ ਚਰਚਾ ਵਿਚ ਹਿੱਸਾ ਨਹੀਂ ਲਿਆ। ਜਦੋਂ ਸੰਸਦ 'ਚ ਇਸ ਬਿੱਲ 'ਤੇ ਚਰਚਾ ਹੋ ਰਹੀ ਸੀ ਤਾਂ ਵਿਰੋਧੀ ਧਿਰ ਸੰਸਦ ਦੇ ਬਾਹਰ ਉਪ ਰਾਸ਼ਟਰਪਤੀ ਦੀ ਮਮਿਕਰੀ ਕਰ ਰਹੀ ਸੀ। ਗ੍ਰਹਿ ਮੰਤਰੀ ਨੇ ਕਿਹਾ ਕਿ ਮਿਮਿਕਰੀ ਕਾਂਡ ਵਿੱਚ ਕਾਂਗਰਸੀ ਦੇ ਸੀਨੀਅਰ ਆਗੂ ਵੀ ਸ਼ਾਮਲ ਸਨ।
ਇਹ ਵੀ ਪੜ੍ਹੋ: