Amit Shah Chandigarh Visit News: ਅਮਿਤ ਸ਼ਾਹ ਅਗਲੇ ਮਹੀਨੇ ਚੰਡੀਗੜ੍ਹ ਦਾ ਦੌਰਾ ਕਰਨਗੇ। ਯੂਟੀ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਮਹੀਨੇ ਦੇ ਤੀਜੇ ਹਫ਼ਤੇ ਚੰਡੀਗੜ੍ਹ ਦਾ ਦੌਰਾ ਕਰਨ ਜਾ ਰਹੇ ਹਨ। ਆਪਣੇ ਦੌਰੇ ਦੌਰਾਨ ਸ਼ਾਹ ਸ਼ਹਿਰ ਦੇ ਬੁਨਿਆਦੀ ਢਾਂਚੇ ਅਤੇ ਸੇਵਾਵਾਂ ਨੂੰ ਵਧਾਉਣ ਦੇ ਉਦੇਸ਼ ਨਾਲ ਕਈ ਮਹੱਤਵਪੂਰਨ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।

 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਦਾ ਇਸ ਮਹੀਨੇ ਚੰਡੀਗੜ੍ਹ ਦੌਰਾ ਲਗਭਗ ਤੈਅ ਹੈ। ਪ੍ਰਸ਼ਾਸਨ ਇਸ ਦੀ ਤਿਆਰੀ 'ਚ ਲੱਗਾ ਹੋਇਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਵਿੱਚ 44 ਸਹਾਇਕ ਸਬ ਇੰਸਪੈਕਟਰਾਂ ਅਤੇ 700 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਵਿਭਾਗ ਨੇ ਉਸ ਦੀ ਭਰਤੀ ਪ੍ਰਕਿਰਿਆ ਪੂਰੀ ਕਰ ਲਈ ਹੈ।

ਇਹ ਵੀ ਪੜ੍ਹੋHappy Children Day 2023: ਹਰ ਸਾਲ ਕਿਉਂ ਮਨਾਇਆ ਜਾਂਦਾ ਹੈ ਬਾਲ ਦਿਵਸ, ਜਾਣੋ ਇਸ ਦਿਨ ਦਾ ਇਤਿਹਾਸ ਅਤੇ ਮਹੱਤਵ


COMMERCIAL BREAK
SCROLL TO CONTINUE READING

ਉਨ੍ਹਾਂ ਦੇ ਸਰਟੀਫਿਕੇਟਾਂ ਦੀ ਜਾਂਚ ਅਤੇ ਮੈਡੀਕਲ ਜਾਂਚ ਵੀ 25 ਨਵੰਬਰ ਤੱਕ ਮੁਕੰਮਲ ਕਰ ਲਈ ਜਾਵੇਗੀ। ਇਸ ਤੋਂ ਇਲਾਵਾ ਗ੍ਰਹਿ ਮੰਤਰੀ ਵੱਲੋਂ ਸ਼ਹਿਰ ਵਿੱਚ ਤਿਆਰ ਕੀਤੇ 375 ਕਰੋੜ ਰੁਪਏ ਦੇ 10 ਤੋਂ ਵੱਧ ਪ੍ਰਾਜੈਕਟਾਂ ਦਾ ਉਦਘਾਟਨ ਵੀ ਕੀਤਾ ਜਾਵੇਗਾ। ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਤਿਆਰ ਸਾਰੇ ਪ੍ਰਾਜੈਕਟਾਂ ਦੀ ਜਾਣਕਾਰੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਹੈ।


ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਵੇਰਵਿਆਂ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਏਅਰਫੋਰਸ ਹੈਰੀਟੇਜ ਸੈਂਟਰ ਦੀ ਇਮਾਰਤ ਵਿੱਚ 88 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਦੇਸ਼ ਦੇ ਪਹਿਲੇ ਸੈਂਟਰ ਫਾਰ ਸਾਈਬਰ ਆਪਰੇਸ਼ਨ ਐਂਡ ਸਕਿਓਰਿਟੀ ਸੈਂਟਰ ਦਾ ਉਦਘਾਟਨ ਕਰਨਗੇ।


ਇਸ ਤੋਂ ਇਲਾਵਾ ਅਮਿਤ ਸ਼ਾਹ ਪੰਜਾਬ ਇੰਜਨੀਅਰਿੰਗ ਕਾਲਜ ਵਿੱਚ 20 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹਿਮਾਚਲ ਦੇ ਲੜਕਿਆਂ ਦੇ ਹੋਸਟਲ ਦੇ 140 ਕਮਰੇ, 89 ਕਰੋੜ ਦੀ ਲਾਗਤ ਨਾਲ ਤਿਆਰ ਨਗਰ ਨਿਗਮ ਦਾ ਨਵਾਂ ਐਸਟੀਪੀ ਪਲਾਂਟ, ਰਾਏਪੁਰ ਕਲਾਂ, ਰਾਏਪੁਰ ਖੁਰਦ ਵਿੱਚ 50 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਐਸਟੀਪੀ ਪਲਾਂਟ।  40 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਐਸ.ਟੀ.ਪੀ ਪਲਾਂਟ, ਸੈਕਟਰ 26 ਵਿੱਚ 18 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਬੰਧਕੀ ਬਲਾਕ, 45 ਕਰੋੜ ਰੁਪਏ ਦੀ ਲਾਗਤ ਨਾਲ ਧਨਾਸ ਵਿਖੇ 192 ਟਾਈਪ-2 ਸਰਕਾਰੀ ਮਕਾਨ ਅਤੇ ਸੀ.ਸੀ.ਈ.ਟੀ. ਸੈਕਟਰ 56 ਦੇ ਪਲਸੌਰਾ ਵਿਖੇ ਕਰੀਬ 7 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮਿਡਲ ਸਕੂਲ ਦੀ ਇਮਾਰਤ ਦਾ ਉਦਘਾਟਨ ਕਰਨਗੇ।