Chandigarh School Holiday: 8ਵੀਂ ਜਮਾਤ ਤੱਕ ਚੰਡੀਗੜ੍ਹ `ਚ ਸਾਰੇ ਸਕੂਲਾਂ `ਚ ਛੁੱਟੀਆਂ ਦੇ ਵਾਧੇ ਦਾ ਐਲਾਨ
Chandigarh School Holiday: ਸਿੱਖਿਆ ਡਿਪਾਰਟਮੈਂਟ ਨੇ ਚੰਡੀਗੜ੍ਹ ਵਿੱਚ ਸਰਦੀਆਂ ਦੀਆਂ ਸਕੂਲਾਂ ਵਿੱਚ ਛੁੱਟੀਆਂ ਦੇ ਵਾਧੇ ਦਾ ਐਲਾਨ ਕਰ ਦਿੱਤਾ ਗਿਆ ਹੈ।
Chandigarh School Holiday: ਅੱਤ ਦੀ ਪੈ ਰਹੀ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਸਕੂਲਾਂ ਵਿੱਚ ਛੁੱਟੀਆਂ ਵਿੱਚ ਵਾਧੇ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਦਿਆਰਥੀਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।
ਚੰਡੀਗੜ੍ਹ ਐਜੂਕੇਸ਼ਨ ਡਿਪਾਰਟਮੈਂਟ ਵੱਲੋਂ ਜਾਰੀ ਹੁਕਮਾਂ ਮੁਤਾਬਕ ਸੰਘਣੀ ਧੁੰਦ ਅਤੇ ਕੜਾਕੇ ਦੀ ਪੈ ਰਹੀ ਠੰਢ ਦੇ ਮੱਦੇਨਜ਼ਰ ਸ਼ਹਿਰ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਵਿੱਚ ਪੜ੍ਹਦੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : Chandigarh School Time Change: ਠੰਢ ਤੇ ਸੰਘਣੀ ਧੁੰਦ ਕਾਰਨ ਚੰਡੀਗੜ੍ਹ 'ਚ ਸਕੂਲਾਂ ਦਾ ਬਦਲਿਆ ਸਮਾਂ
14 ਜਨਵਰੀ ਤੱਕ ਵਿਦਿਆਰਥੀਆਂ ਨੂੰ ਛੁੱਟੀਆਂ ਰਹਿਣਗੀਆਂ ਤੇ 15 ਜਨਵਰੀ ਨੂੰ ਮੁੜ ਸਕੂਲ ਖੋਲ੍ਹਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਬਾਕੀ ਕਲਾਸਾਂ ਦੇ 8 ਤੋਂ 13 ਜਨਵਰੀ ਤੱਕ ਸਕੂਲ ਸਵੇਰੇ 9.30 ਵਜੇ ਸਵੇਰੇ ਲੱਗਣਗੇ ਤੇ ਛੁੱਟੀ ਬਾਅਦ ਦੁਪਹਿਰ 3.00 ਵਜੇ ਹੋਵੇਗੀ।
ਚੰਡੀਗੜ੍ਹ ਵਿੱਚ ਇਸ ਸਮੇਂ 112 ਸਰਕਾਰੀ ਸਕੂਲ ਚੱਲ ਰਹੇ ਹਨ। ਇੱਥੇ 7 ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਤੇ 83 ਪ੍ਰਾਈਵੇਟ ਮਾਨਤਾ ਪ੍ਰਾਪਤ ਸਕੂਲ ਵੀ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਦੇ 7 ਸਕੂਲ, ਨਵੋਦਿਆ ਸਕੂਲ ਕਮੇਟੀ ਅਤੇ ਏਅਰ ਫੋਰਸ ਸਕੂਲ ਵੀ ਹਨ।
ਅਗਲੇ 4 ਦਿਨਾਂ ਤੱਕ ਸੰਘਣੀ ਧੁੰਦ ਦੀ ਸੰਭਾਵਨਾ
ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਹੈ। ਕੱਲ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 14.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 4 ਡਿਗਰੀ ਘੱਟ ਸੀ। ਘੱਟੋ-ਘੱਟ ਤਾਪਮਾਨ 6.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਘੱਟ ਸੀ। ਵੀਰਵਾਰ ਨੂੰ ਸੀਜ਼ਨ 'ਚ ਪਹਿਲੀ ਵਾਰ ਘੱਟੋ-ਘੱਟ ਤਾਪਮਾਨ 5.7 ਡਿਗਰੀ ਸੈਲਸੀਅਸ 'ਤੇ ਪਹੁੰਚ ਗਿਆ। ਇਸ ਕਾਰਨ ਕੜਾਕੇ ਦੀ ਠੰਢ ਪੈ ਗਈ। ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 'ਚ 1 ਡਿਗਰੀ ਦਾ ਵਾਧਾ ਹੋਇਆ ਹੈ ਪਰ ਵੱਧ ਤੋਂ ਵੱਧ ਤਾਪਮਾਨ 'ਚ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਕਾਰਨ ਲੋਕਾਂ ਨੂੰ ਦਿਨ ਵੇਲੇ ਠੰਢ ਜ਼ਿਆਦਾ ਮਹਿਸੂਸ ਹੋ ਰਹੀ ਹੈ।
ਇਹ ਵੀ ਪੜ੍ਹੋ : Lawrence Bishnoi Jail Interview Updates: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ 9 ਮਹੀਨਿਆਂ ਬਾਅਦ 2 FIR ਦਰਜ