Panjab University Holiday News: ਸ਼੍ਰੀ ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਦੇ ਮੱਦੇਨਜ਼ਰ ਪੰਜਾਬ ਯੂਨੀਵਰਸਿਟੀ (ਪੀਯੂ), ਚੰਡੀਗੜ੍ਹ ਨੇ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਯੂਨੀਵਰਸਿਟੀ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।


COMMERCIAL BREAK
SCROLL TO CONTINUE READING

ਇਸ ਦੌਰਾਨ ਯੂਨੀਵਰਸਿਟੀ ਕੈਂਪਸ ਦੇ ਸਾਰੇ ਅਧਿਆਪਨ ਅਤੇ ਨਾਨ-ਟੀਚਿੰਗ ਵਿਭਾਗ ਅਤੇ ਦਫ਼ਤਰ ਬੰਦ ਰਹਿਣਗੇ। ਇਹ ਹੁਕਮ ਯੂਨੀਵਰਸਿਟੀ ਨਾਲ ਸਬੰਧਤ ਚੰਡੀਗੜ੍ਹ ਸਥਿਤ ਏਡਿਡ ਅਤੇ ਗੈਰ-ਏਡਿਡ ਕਾਲਜਾਂ 'ਤੇ ਵੀ ਲਾਗੂ ਹੋਵੇਗਾ। ਹੁਕਮਾਂ ਦੀ ਕਾਪੀ ਕਾਲਜਾਂ ਨੂੰ ਭੇਜ ਦਿੱਤੀ ਗਈ ਹੈ।


ਕਾਬਿਲੇਗੌਰ ਹੈ ਕਿ ਭਲਕੇ ਅਯੁੱਧਿਆ ਵਿਖੇ ਹੋਣ ਵਾਲੀ ਸ੍ਰੀ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਸਬੰਧੀ ਵੱਖ-ਵੱਖ ਥਾਵਾਂ ਉਪਰ ਲੋਕਾਂ ਵੱਲੋਂ ਆਪੋ-ਆਪਣੇ ਢੰਗ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਚੰਡੀਗੜ੍ਹ 'ਚ ਵੀ ਸ੍ਰੀ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਉਤਸ਼ਾਹ ਪਾਇਆ ਜਾ ਰਿਹਾ ਹੈ। ਸ਼ਹਿਰ ਦੇ ਸਾਰੇ ਮੰਦਰਾਂ ਤੇ ਬਾਜ਼ਾਰਾਂ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। ਇਸ ਤੋਂ ਇਲਾਵਾ ਮੰਦਰ ਕਮੇਟੀਆਂ ਤੇ ਮਾਰਕੀਟ ਕਮੇਟੀਆਂ ਵੱਲੋਂ ਵੱਖ-ਵੱਖ ਧਾਰਮਿਕ ਸਮਾਗਮ ਉਲੀਕੇ ਜਾ ਰਹੇ ਹਨ, ਜਿੱਥੇ 22 ਜਨਵਰੀ ਨੂੰ ਅਯੁੱਧਿਆ ਸਮਾਗਮ ਦਾ ਸਿੱਧਾ ਪ੍ਰਸਾਰਣ ਦਿਖਾਇਆ ਜਾਵੇਗਾ।


ਇਹ ਵੀ ਪੜ੍ਹੋ : Ram Mandir Pran Pratishtha: ਅਯੁੱਧਿਆ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ; ਸਵੇਰੇ 10 ਵਜੇ ਗੂੰਜੇਗੀ ਮੰਗਲ ਧੁਨੀ, ਜਾਣੋ ਪੂਰਾ ਸਮਾਂ ਸਾਰਨੀ


ਚੰਡੀਗੜ੍ਹੀਆਂ ਵੱਲੋਂ 22 ਜਨਵਰੀ ਦੇ ਸਬੰਧ ਵਿੱਚ ਸੈਕਟਰ-18 ਵਿਖੇ ਸਥਿਤ ਮੰਦਰ ਵਿੱਚ 108 ਕੁਇੰਟਲ (10 ਹਜ਼ਾਰ 800 ਕਿਲੋ) ਲੱਡੂ ਤਿਆਰ ਕੀਤੇ ਜਾ ਰਹੇ ਹਨ। ਇਸ ਵਿੱਚੋਂ ਕੁਝ ਲੱਡੂਆਂ ਦਾ ਪ੍ਰਸ਼ਾਦ ਅਯੁੱਧਿਆ ਭੇਜਿਆ ਜਾਵੇਗਾ, ਜਦੋਂ ਕਿ ਬਾਕੀ ਲੱਡੂ ਚੰਡੀਗੜ੍ਹ ਦੀ ਹਰ ਬਾਜ਼ਾਰ ਤੇ ਸੈਕਟਰ ਵਿੱਚ ਲੋਕਾਂ ਤੱਕ ਪ੍ਰਸਾਦ ਦੇ ਰੂਪ ਵਿੱਚ ਵੰਡਿਆ ਜਾਵੇਗਾ। ਸ਼ਹਿਰ ਦੇ ਸਾਰੇ ਮੰਦਰਾਂ ਤੇ ਮਾਰਕੀਟ ਕਮੇਟੀਆਂ ਵੱਲੋਂ ਲੰਗਰ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ 22 ਜਨਵਰੀ ਨੂੰ ਸ਼ਹਿਰ ਵਿੱਚ 150 ਤੋਂ ਵੱਧ ਥਾਵਾਂ ’ਤੇ ਲੰਗਰ ਲਗਾਏ ਜਾਣਗੇ।


ਇਸ ਤੋਂ ਇਲਾਵਾ ਪੁਲਿਸ ਨੇ ਸ਼ਹਿਰ ਵਿੱਚ ਪੁਖਤਾ ਸੁਰੱਖਿਆ ਪ੍ਰਬੰਧ ਕਰ ਲਏ ਹਨ।


ਇਹ ਵੀ ਪੜ੍ਹੋ : Ayodhya Ram Mandir: 22 ਜਨਵਰੀ ਨੂੰ ਅਯੁੱਧਿਆ ਆਉਣਗੇ PM ਮੋਦੀ, ਸੋਨੇ ਦੀ ਸੂਈ ਨਾਲ ਰਾਮ ਲੱਲਾ ਨੂੰ ਲਗਾਉਣਗੇ ਕਾਜਲ