Chandigarh News: ਸੋਨੂੰ ਸ਼ਾਹ ਕਤਲ ਮਾਮਲੇ `ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅਦਾਲਤ `ਚ ਹੋਈ ਪੇਸ਼ੀ
Chandigarh News: ਇੱਕ ਪੁਰਾਣੇ ਕਤਲ ਕੇਸ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਉਸ ਸਾਥੀਆਂ ਦੀ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ੀ ਹੋਈ।
Chandigarh News: ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਉਸ ਸਾਥੀਆਂ ਦੀ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ੀ ਹੋਈ। ਗੈਂਗਸਟਰ ਦੀ ਪੇਸ਼ੀ ਤੋਂ ਪਹਿਲਾਂ ਪੁਲਿਸ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਲਏ ਸਨ। ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।
ਪ੍ਰਾਪਰਟੀ ਡੀਲਰ ਸੋਨੂੰ ਸ਼ਾਹ ਕਤਲ ਕੇਸ 'ਚ ਬਿਸ਼ਨੋਈ ਤੇ ਉਸ ਦੇ ਸਾਥੀਆਂ ਦੀ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਸ ਨੂੰ ਸਖ਼ਤ ਸੁਰੱਖਿਆ ਹੇਠ ਜ਼ਿਲ੍ਹਾ ਅਦਾਲਤ ਵਿੱਚ ਲਿਆਂਦਾ ਗਿਆ। ਇੱਥੇ ਪਹਿਲਾਂ ਤੋਂ ਹੀ ਭਾਰੀ ਪੁਲਿਸ ਫੋਰਸ ਮੌਜੂਦ ਸੀ।
ਇਸ ਕਾਰਨ ਚੰਡੀਗੜ੍ਹ ਪੁਲਿਸ ਨੇ ਜ਼ਿਲ੍ਹਾ ਅਦਾਲਤ ਦੇ ਆਲੇ-ਦੁਆਲੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਵਕੀਲਾਂ ਦੀ ਟੀਮ ਵੀ ਮੌਜੂਦ ਸੀ। ਲਾਰੈਂਸ ਦੀ ਪੇਸ਼ੀ ਦੌਰਾਨ ਸੁਰੱਖਿਆ ਕਾਰਨਾਂ ਕਰਕੇ ਕਿਸੇ ਨੂੰ ਵੀ ਅਦਾਲਤ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਇਹ ਵੀ ਪੜ੍ਹੋ : Moga News: ਚਿੱਟੇ ਦੀ ਲਤ 'ਚ ਧਸੀਆਂ ਲੜਕੀਆਂ ਨਸ਼ੇ ਦੀ ਪੂਰਤੀ ਲਈ ਦੇਹ ਵਪਾਰ ਦਾ ਧੰਦਾ ਅਪਣਾਉਣ ਲਈ ਮਜਬੂਰ
ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਤੋਂ ਚੰਡੀਗੜ੍ਹ ਲੈ ਕੇ ਆਈ ਹੈ। ਸੈਕਟਰ-45 ਥਾਣੇ 'ਚ ਦਰਜ ਸੋਨੂੰ ਸ਼ਾਹ ਕਤਲ ਕੇਸ 'ਚ ਸੈਕਟਰ-45 ਪੁਲਿਸ ਨੇ ਚਾਰਜਸ਼ੀਟ ਦਾਖ਼ਲ ਕਰਨੀ ਸੀ ਪਰ ਅੱਜ ਸੁਣਵਾਈ ਦੌਰਾਨ ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ ਕਰਨ ਲਈ ਕੁਝ ਸਮਾਂ ਮੰਗਿਆ ਗਿਆ। ਇਸ ’ਤੇ ਅਦਾਲਤ ਨੇ ਪੁਲਿਸ ਦੀ ਮੰਗ ਮੰਨਦਿਆਂ ਅਗਲੀ ਸੁਣਵਾਈ 28 ਸਤੰਬਰ ਲਈ ਤੈਅ ਕੀਤੀ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਵਾਪਸ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ ਹੈ।
ਕਦੋਂ ਵਾਪਰੀ ਸੀ ਵਾਰਦਾਤ
ਪ੍ਰਾਪਰਟੀ ਡੀਲਰ ਸੋਨੂੰ ਸ਼ਾਹ ਦੀ 28 ਸਤੰਬਰ 2019 ਨੂੰ ਹੱਤਿਆ ਕਰ ਦਿੱਤੀ ਗਈ ਸੀ। ਉਹ ਆਪਣੇ ਸਾਥੀਆਂ ਜੋਗਿੰਦਰ ਤੇ ਪਰਵਿੰਦਰ ਨਾਲ ਦਫ਼ਤਰ ਵਿੱਚ ਬੈਠਾ ਸੀ। ਉਦੋਂ ਹੀ ਤਿੰਨ ਨੌਜਵਾਨਾਂ ਨੇ ਆ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ ਵਿੱਚ ਸੋਨੂੰ ਦੇ ਸਿਰ ਅਤੇ ਛਾਤੀ ਵਿੱਚ 10 ਗੋਲੀਆਂ ਲੱਗੀਆਂ ਸਨ। ਜਦਕਿ ਜੋਗਿੰਦਰ ਤੇ ਪਰਵਿੰਦਰ ਨੂੰ ਇੱਕ-ਇੱਕ ਗੋਲੀ ਲੱਗੀ ਸੀ। ਘਟਨਾ ਦੇ ਕਰੀਬ 1 ਘੰਟੇ ਬਾਅਦ ਲਾਰੈਂਸ ਨੇ ਫੇਸਬੁੱਕ 'ਤੇ ਸੋਨੂੰ ਦੇ ਕਤਲ ਦੀ ਜ਼ਿੰਮੇਵਾਰੀ ਲਈ। ਅਗਲੇ ਦਿਨ ਲਾਰੈਂਸ ਗਿਰੋਹ ਦੇ ਰਾਜੂ ਬਿਸੋਦੀ ਨੇ ਵੀ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਸੀ।
ਇਹ ਵੀ ਪੜ੍ਹੋ : Punjab News: 'ਸ਼ਾਇਦ ਰਾਜ ਭਵਨ ਦੇ ਬਾਹਰ ਤੋਪਾਂ ਤੋਂ ਡਰਦੇ ਹਨ ਮੁੱਖ ਮੰਤਰੀ', ਰਾਜਪਾਲ ਨੇ CM ਭਗਵੰਤ ਮਾਨ 'ਤੇ ਕੱਸਿਆ ਤੰਜ