Guru Gobind Singh Jayanti 2024: ਰਾਜਪਾਲ ਨੇ ਕਿਹਾ ਕਿ ਦਸ਼ਮ ਪਾਤਸ਼ਾਹ ਸੰਤ ਸਿਪਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸੱਚਾਈ, ਨਿਆਂ ਅਤੇ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਸਨ।
Trending Photos
Guru Gobind Singh Jayanti 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਮਹਾਨ ਗੁਰੂ ਸਾਹਿਬਾਨ ਵੱਲੋਂ ਦਰਸਾਏ ਆਦਰਸ਼ਾਂ ਪ੍ਰਤੀ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਸੱਦਾ ਦਿੱਤਾ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਮੱਥਾ ਟੇਕਿਆ। ਰਾਜਪਾਲ ਨੇ ਕਿਹਾ ਕਿ ਦਸ਼ਮ ਪਾਤਸ਼ਾਹ ਸੰਤ ਸਿਪਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸੱਚਾਈ, ਨਿਆਂ ਅਤੇ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਸਨ। ਉਹ ਇੱਕ ਮਹਾਨ ਯੋਧਾ ਸਨ ਅਤੇ ਉਨ੍ਹਾਂ ਨੇ ਤਤਕਾਲੀ ਸ਼ਾਸਕਾਂ ਵੱਲੋਂ ਕੀਤੇ ਜਾ ਰਹੇ ਸਮਾਜਿਕ ਅਨਿਆਂ ਅਤੇ ਜ਼ੁਲਮ ਵਿਰੁੱਧ ਜੰਗ ਸ਼ੁਰੂ ਕੀਤੀ ਸੀ।
ਮਨੁੱਖੀ ਅਤੇ ਧਰਮ ਨਿਰਪੱਖ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣੇ ਪਿਤਾ, ਮਾਤਾ ਅਤੇ ਚਾਰ ਪੁੱਤਰਾਂ ਦੀ ਕੁਰਬਾਨੀ ਦੇਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬਲਿਦਾਨ ਮਨੁੱਖਤਾ ਦੇ ਇਤਿਹਾਸ ਵਿੱਚ ਬੇਮਿਸਾਲ ਹੈ। ਰਾਜਪਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਸ਼ਮ ਪਾਤਸ਼ਾਹ ਦੀ ਵਡਮੁੱਲੀ ਵਿਰਾਸਤ 'ਤੇ ਚੱਲਦਿਆਂ ਨਰੋਏ ਅਤੇ ਸਦਭਾਵਨਾ ਭਰੇ ਸਮਾਜ ਦੀ ਸਿਰਜਣਾ ਲਈ ਇਕਜੁੱਟ ਹੋ ਕੇ ਇਹ ਪੁਰਬ ਜਾਤ-ਪਾਤ, ਨਸਲ, ਧਰਮ ਤੋਂ ਉੱਪਰ ਉੱਠ ਕੇ ਮਨਾਉਣ।
ਇਹ ਵੀ ਪੜ੍ਹੋ: Punjab Congress Protest: ਪੰਜਾਬ ਕਾਂਗਰਸ ਨੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ, ਗਠਜੋੜ ਨੂੰ ਲੈ ਕੇ ਤਸਵੀਰ ਜਲਦ ਹੋਵੇਗੀ ਸਾਫ਼- ਬਾਜਵਾ
ਦੱਸ ਦਈਏ ਕਿ ਸਿੱਖ ਧਰਮ ਵਿੱਚ ਪ੍ਰਕਾਸ਼ ਪਰਵ ਦਾ ਵਿਸ਼ੇਸ਼ ਮਹੱਤਵ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰੂ ਪ੍ਰਕਾਸ਼ ਪੁਰਬ ਵਜੋਂ ਮਨਾਇਆ ਜਾਂਦਾ ਹੈ। ਜਦੋਂ ਵੀ ਸਿੱਖ ਗੁਰੂਆਂ ਦਾ ਜਨਮ ਦਿਨ ਹੁੰਦਾ ਹੈ ਤਾਂ ਉਸ ਗੁਰੂ ਨਾਲ ਸਬੰਧਤ ਪ੍ਰਕਾਸ਼ ਪਰਵ ਹੁੰਦਾ ਹੈ। ਪ੍ਰਕਾਸ਼ ਪੁਰਬ ਵਾਲੇ ਦਿਨ ਅਰਦਾਸ, ਭਜਨ, ਕੀਰਤਨ, ਪ੍ਰਭਾਤ ਫੇਰੀ, ਵਿਸ਼ੇਸ਼ ਲੰਗਰ ਆਦਿ ਦਾ ਆਯੋਜਨ ਕੀਤਾ ਜਾਂਦਾ ਹੈ।
ਸਿੱਖ ਪਰਿਵਾਰ ਦੇ ਸਾਰੇ ਮੈਂਬਰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਦੇ ਹਨ ਅਤੇ ਇੱਕ ਦੂਜੇ ਨੂੰ ਨਮਸਕਾਰ ਕਰਦੇ ਹਨ। ਪ੍ਰਕਾਸ਼ ਪੁਰਬ ਵਾਲੇ ਦਿਨ ਸੇਵਾ ਵੀ ਕੀਤੀ ਜਾਂਦੀ ਹੈ। ਗੁਰੂ ਸਾਹਿਬ ਜੀ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ। ਪ੍ਰਕਾਸ਼ ਪੁਰਬ ਵਾਲੇ ਦਿਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਪ੍ਰਭਾਤ ਫੇਰੀ ਕੱਢੀ ਜਾਂਦੀ ਹੈ। ਇਹ ਲੋਕ ਨਗਰ ਕੀਰਤਨ ਦੀ ਅਗਵਾਈ ਕਰਦੇ ਹਨ।
ਇਹ ਵੀ ਪੜ੍ਹੋ: Amritsar nagar Kiratan Video: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ