Chandigarh News: ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਕਾਸ ਮਲਿਕ ਦਾ ਵਕਾਲਤ ਦਾ ਲਾਇਸੈਂਸ ਮੁਅੱਤਲ
Chandigarh News: ਸ਼ਿਕਾਇਤਕਰਤਾ ਨੇ ਬਾਰ ਕੌਂਸਲ ਦੀ ਅਨੁਸ਼ਾਸਨੀ ਕਮੇਟੀ ਨੂੰ ਦੱਸਿਆ ਕਿ ਵਿਕਾਸ ਮਲਿਕ ਖ਼ਿਲਾਫ਼ ਸ਼ਿਕਾਇਤ ਕਰਨ ਤੋਂ ਬਾਅਦ ਇਕ ਵਕੀਲ ਅਤੇ ਇਕ ਹੋਰ ਵਿਅਕਤੀ ਉਸ ਦੇ ਘਰ ਪਹੁੰਚੇ ਸਨ। ਸ਼ਿਕਾਇਤਕਰਤਾ ਨੂੰ ਧਮਕਾਉਣ ਅਤੇ ਮਾਮਲਾ ਬੰਦ ਨਾ ਹੋਣ `ਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ।
Chandigarh News(ਰੋਹਿਤ ਬਾਂਸਲ): ਪੰਜਾਬ ਅਤੇ ਹਰਿਆਣਾ ਦੀ ਬਾਰ ਕੌਂਸਲ ਐਸੋਸੀਏਸ਼ਨ ਦੇ ਪ੍ਰਧਾਨ ਵਿਕਾਸ ਮਲਿਕ ਦਾ ਵਕਾਲਤ ਦਾ ਲਾਈਸੈਂਸ ਪੰਜਾਬ ਅਤੇ ਹਰਿਆਣਾ ਦੀ ਬਾਰ ਕੌਂਸਲ ਦੀ ਅਨੁਸ਼ਾਸਨੀ ਕਮੇਟੀ ਨੇ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਮਲਿਕ ਨੇ ਅਹੁਦੇ ਦੇ ਮਾਣ ਨੂੰ ਠੇਸ ਪਹੁੰਚਾਇਆ ਹੈ।
ਕਮੇਟੀ ਨੇ ਕਿਹਾ ਕਿ ਵਕੀਲ 'ਤੇ ਕੁੱਟਮਾਰ ਦੇ ਮਾਮਲੇ 'ਚ 1 ਜੁਲਾਈ ਨੂੰ ਦਰਜ ਐੱਫ.ਆਈ.ਆਰ ਦਾ ਸਬੂਤ ਸੀ.ਸੀ.ਟੀ.ਵੀ. ਫੁਟੇਜ ਹੈ, ਜਿਸ ਨੂੰ ਗਾਇਬ ਕਰਨ ਦਾ ਮਲਿਕ 'ਤੇ ਦੋਸ਼ ਹੈ ਅਤੇ ਅਜਿਹੀ ਸਥਿਤੀ 'ਚ ਉਨ੍ਹਾਂ ਨੇ ਬਾਰ ਹੈੱਡ ਦੇ ਅਹੁਦੇ ਦੀ ਮਾਣ-ਮਰਿਆਦਾ ਦਾ ਅਪਮਾਨ ਕੀਤਾ ਹੈ।
ਸ਼ਿਕਾਇਤਕਰਤਾ ਨੇ ਬਾਰ ਕੌਂਸਲ ਦੀ ਅਨੁਸ਼ਾਸਨੀ ਕਮੇਟੀ ਨੂੰ ਦੱਸਿਆ ਕਿ ਵਿਕਾਸ ਮਲਿਕ ਖ਼ਿਲਾਫ਼ ਸ਼ਿਕਾਇਤ ਕਰਨ ਤੋਂ ਬਾਅਦ ਇਕ ਵਕੀਲ ਅਤੇ ਇਕ ਹੋਰ ਵਿਅਕਤੀ ਉਸ ਦੇ ਘਰ ਪਹੁੰਚੇ ਸਨ। ਸ਼ਿਕਾਇਤਕਰਤਾ ਨੂੰ ਧਮਕਾਉਣ ਅਤੇ ਮਾਮਲਾ ਬੰਦ ਨਾ ਹੋਣ 'ਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ।
ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਨੇ ਪੁਲੀਸ ਨੂੰ ਮੰਗ ਪੱਤਰ ਦੇ ਕੇ ਸੁਰੱਖਿਆ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਦੱਸਿਆ ਗਿਆ ਕਿ 1 ਜੁਲਾਈ ਨੂੰ ਵਿਕਾਸ ਮਲਿਕ ਦੇ ਖਿਲਾਫ ਦਰਜ ਐਫਆਈਆਰ ਵਿੱਚ ਸਭ ਤੋਂ ਮਹੱਤਵਪੂਰਨ ਸਬੂਤ ਸੀਸੀਟੀਵੀ ਫੁਟੇਜ ਹਨ ਅਤੇ ਵਿਕਾਸ ਮਲਿਕ ਨੇ ਗਾਇਬ ਕਰ ਦਿੱਤਾ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਉਹ ਸੀਸੀਟੀਵੀ ਫੁਟੇਜ ਨੂੰ ਡਿਲੀਟ ਕਰ ਸਕੇ।
ਇਹ ਵੀ ਪੜ੍ਹੋ: Ajnala News: ਭੇਦਭਰੇ ਹਾਲਾਤਾਂ ‘ਚ ਪਤਨੀ ਹੋਈ ਲਾਪਤਾ, ਪਤੀ ਨੇ ਮੈਡੀਕਲ ਸਟੋਰ ਮਾਲਕ 'ਤੇ ਅਗਵਾ ਕਰਨ ਦੇ ਲਗਾਏ ਇਲਜ਼ਾਮ
ਮਲਿਕ ਨੇ ਕਈ ਵਾਰ ਨਿਆਂਇਕ ਪ੍ਰਕਿਰਿਆ ਵਿਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਬਾਰ ਕੌਂਸਲ ਨੇ ਕਿਹਾ ਕਿ ਅਜਿਹੇ ਹਾਲਾਤ ਵਿੱਚ ਇਹ ਜ਼ਰੂਰੀ ਹੋ ਗਿਆ ਹੈ ਕਿ ਵਿਕਾਸ ਮਲਿਕ ਦਾ ਲਾਇਸੈਂਸ ਮੁਅੱਤਲ ਕੀਤਾ ਜਾਵੇ ਤਾਂ ਜੋ ਉਹ ਜਾਂਚ ਵਿੱਚ ਅੜਿੱਕਾ ਨਾ ਪਾ ਸਕੇ ਅਤੇ ਸਬੂਤਾਂ ਨਾਲ ਛੇੜਛਾੜ ਨਾ ਕਰ ਸਕੇ। ਪਿਛਲੀ ਸੁਣਵਾਈ 'ਤੇ ਅਨੁਸ਼ਾਸਨੀ ਕਮੇਟੀ ਨੇ ਵਿਕਾਸ ਮਲਿਕ ਨੂੰ ਬਾਰ ਐਸੋਸੀਏਸ਼ਨ ਦੇ ਦਫ਼ਤਰ ਨੇੜੇ ਨਾ ਆਉਣ ਦੇ ਹੁਕਮ ਦਿੱਤੇ ਸਨ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ