Bharat Band: ਚੰਡੀਗੜ੍ਹ 'ਚ ਭਾਰਤ ਬੰਦ ਦਾ ਅਸਰ ਦੇਖਣ ਨੂੰ ਮਿਲਿਆ ਹੈ। ਵੀਡੀਓ ਵਿੱਚ ਸਾਫ਼ ਦਿਖ ਰਿਹਾ ਹੈ ਕਿ ਅੱਜ ਚੰਡੀਗੜ੍ਹ ਵਿੱਚ ਸੈਕਟਰ 17 ਦਾ ਬੱਸ ਸਟੈਂਡ ਖਾਲੀ ਪਿਆ ਹੈ। ਲੋਕ ਬੱਸਾਂ ਦਾ ਇੰਤਜ਼ਾਰ ਕਰ ਰਹੇ ਰਨ ਪਰ ਕੋਈ ਵੀ ਬੱਸ ਨਹੀਂ ਚੱਲ ਰਹੀ ਹੈ।  ਬੱਸਾਂ ਨਹੀਂ ਚੱਲ ਰਹੀਆਂ ਜਿਸ ਕਰਕੇ ਯਾਤਰੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ, ਅਸੀਂ ਯਾਤਰੀਆ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦਾ ਕਹਿਣਾ ਸੀ ਕਿ ਉਹਨਾਂ ਨੇ ਕੰਮ ਇੱਤੇ ਜਾਣਾ ਹੈ ਤਾਂ ਪਿਛਲੇ ਕਾਫੀ ਲੰਬੇ ਸਮੇਂ ਤੋਂ ਉਹ ਬੱਸ ਦਾ ਇੰਤਜ਼ਾਰ ਕਰ ਰਿਹਾ ਪਰ ਬੱਸ ਚੱਲ ਨਹੀਂ ਆ ਰਹੀਆਂ ਹਨ। 


COMMERCIAL BREAK
SCROLL TO CONTINUE READING

ਭਾਰਤ ਬੰਦ ਦੀ ਕਾਲ ਦਾ ਅਸਰ ਚੰਡੀਗੜ੍ਹ 'ਚ ਦਿਖ ਰਿਹਾ ਹੈ। ਚੰਡੀਗੜ੍ਹ ਵਿੱਚ ਸੈਕਟਰ 17 ਦਾ ਬੱਸ ਸਟੈਂਡ ਹਰ ਵੇਲੇ ਭਰਿਆ ਰਹਿੰਦਾ ਹੈ ਪਰ ਅੱਜ ਇੱਕ ਦਨ ਖਾਲੀ  ਪਿਆ ਹੈ। ਬੱਸਾਂ ਨਹੀਂ ਚੱਲ ਰਹੀਆਂ ਜਿਸ ਕਰਕੇ ਯਾਤਰੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ, ਅਸੀਂ ਯਾਤਰੀਆ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦਾ ਕਹਿਣਾ ਸੀ ਕਿ ਉਹਨਾਂ ਨੇ ਕੰਮ ਇੱਤੇ ਜਾਣਾ ਹੈ ਤਾਂ ਪਿਛਲੇ ਕਾਫੀ ਲੰਬੇ ਸਮੇਂ ਤੋਂ ਉਹ ਬੱਸ ਦਾ ਇੰਤਜ਼ਾਰ ਕਰ ਰਿਹਾ ਪਰ ਬੱਸ ਚੱਲ ਨਹੀਂ ਆ ਰਹੀਆਂ ਹਨ। 


ਇਹ ਵੀ ਪੜ੍ਹੋ: Bharat bandh Today: ਭਾਰਤ ਬੰਦ ਦੌਰਾਨ ਕੀ ਦੇਸ਼ ਭਰ ਦੇ ਸਕੂਲ ਰਹਿਣਗੇ ਬੰਦ, ਹੋਣਗੀਆਂ ਪ੍ਰੀਖਿਆਵਾਂ ਜਾ ਨਹੀਂ?


ਗੌਰਤਲਬ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤ ਬੰਦ ਦੇ ਸੱਦੇ ਕਾਰਨ ਅੱਜ ਹਰ ਪਾਸੇ ਦੁਕਾਨਾਂ ਬੰਦ ਹਨ ਅਤੇ ਸੜਕਾਂ ਖਾਲੀ ਦਿਖਾਈ ਦੇ ਰਹੀਆਂ ਹਨ। ਅੱਜ ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਇਹ ਬੰਦ ਦਾ ਸੱਦਾ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਹੈ। ਇਸ ਦੇ ਬਾਵਜੂਦ ਕਿਸਾਨ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਹਰ ਮੁੱਖ ਮਾਰਗ ਨੂੰ ਜਾਮ ਵੀ ਕਰਨਗੇ। 


ਇਸ ਦੌਰਾਨ ਕਿਸੇ ਵੀ ਵਾਹਨ ਨੂੰ ਲੰਘਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਪੰਜਾਬ ਵਿੱਚ 37 ਕਿਸਾਨ ਜਥੇਬੰਦੀਆਂ ਅਤੇ ਯੂਨਾਈਟਿਡ ਕਿਸਾਨ ਮੋਰਚਾ ਦੀਆਂ ਟਰੇਡ ਯੂਨੀਅਨਾਂ ਪੰਜਾਬ ਭਰ ਦੇ 23 ਜ਼ਿਲ੍ਹਿਆਂ ਵਿੱਚ 117 ਥਾਵਾਂ ’ਤੇ ਧਰਨੇ ਦੇਣਗੀਆਂ। ਇਸ ਦੌਰਾਨ ਸਾਰੀਆਂ 117 ਥਾਵਾਂ 'ਤੇ ਸੜਕਾਂ ਜਾਮ ਕੀਤੀਆਂ ਜਾਣਗੀਆਂ।


ਇਹ ਵੀ ਪੜ੍ਹੋ: Bharat Bandh Call: ਕਿਸਾਨਾਂ ਵੱਲੋਂ ਭਾਰਤ ਬੰਦ ਦਾ ਸੱਦਾ, ਕੀ ਬੰਦ ਅਤੇ ਕੀ ਰਹੇਗਾ ਖੁੱਲ੍ਹਾ, ਪੜ੍ਹੋ ਇਹ ਖ਼ਬਰ