Sippy Sidhu Murder Case: ਸਿੱਪੀ ਸਿੱਧੂ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ, SC ਬੈਂਚ ਨੇ ਮੁਲਜ਼ਮ ਦੀ ਪਟੀਸ਼ਨ `ਤੇ ਸੁਣਵਾਈ ਤੋਂ ਖੁਦ ਨੂੰ ਕੀਤਾ ਵੱਖ
Sippy Sidhu Murder Case: ਚੰਡੀਗੜ੍ਹ ਵਿੱਚ ਰਾਸ਼ਟਰੀ ਪੱਧਰ ਦੇ ਸ਼ੂਟਰ ਸੁਖਮਨਪ੍ਰੀਤ ਸਿੰਘ ਉਰਫ ਸਿੱਪੀ ਸਿੱਧੂ ਦੀ ਹੱਤਿਆ ਮਾਮਲੇ ਵਿੱਚ ਵੱਡੀ ਖਬਰ ਸਾਹਮਣੇ ਆ ਰਹੀ ਹੈ।
Sippy Sidhu Murder Case: ਚੰਡੀਗੜ੍ਹ ਵਿੱਚ ਰਾਸ਼ਟਰੀ ਪੱਧਰ ਦੇ ਸ਼ੂਟਰ ਸੁਖਮਨਪ੍ਰੀਤ ਸਿੰਘ ਉਰਫ ਸਿੱਪੀ ਸਿੱਧੂ ਦੀ ਹੱਤਿਆ ਮਾਮਲੇ ਵਿੱਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ਵਿੱਚ ਮੁਲਜ਼ਮ ਸਾਬਕਾ ਜੱਜ ਦੀ ਬੇਟੀ ਕਲਿਆਣੀ ਸਿੰਘ ਦੀ ਪਟੀਸ਼ਨ ਉਤੇ ਸੁਣਵਾਈ ਸੁਪਰੀਮ ਕੋਰਟ ਦੇ ਦੋ ਜੱਜਾਂ ਦੇ ਬੈਂਚ ਨੇ ਖੁਦ ਨੂੰ ਅਲੱਗ ਕਰ ਲਿਆ ਹੈ।
ਜਸਟਿਸ ਦੀਪਾਂਕਰ ਦੱਤਾ ਤੇ ਸਤੀਸ਼ ਚੰਦਰ ਸ਼ਰਮਾ ਦੀ ਛੁੱਟੀ ਵਾਲੇ ਬੈਂਚ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਸੁਣਵਾਈ ਕਰਨ ਲਈ ਤਿਆਰ ਨਹੀਂ ਹਨ ਕਿਉਂਕਿ ਇਸ ਵਿੱਚ ਸਾਬਕਾ ਜੱਜ ਦੀ ਧੀ ਸ਼ਾਮਲ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇਸ ਕੇਸ ਨੂੰ ਸੁਣਨ ਦੇ ਇਛੁੱਕ ਨਹੀਂ ਹਨ ਕਿਉਂਕਿ ਇਸ ਵਿੱਚ ਸਾਬਕਾ ਜੱਜ ਦੀ ਬੇਟੀ ਹੈ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਮਾਮਲੇ ਨੂੰ ਅਗਲੇ ਹਫ਼ਤੇ ਕਿਸੇ ਹੋਰ ਹੋਰ ਛੁੱਟੀ ਵਾਲੇ ਬੈਂਚ ਨੂੰ ਸੂਚੀਬੱਧ ਕੀਤਾ ਜਾਵੇ।
ਪਟੀਸ਼ਨਕਰਤਾ ਕਲਿਆਣੀ ਦੇ ਵਕੀਲ ਸਿਧਾਰਥ ਦਵੇ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਹ ਹੁਕਮ ਹਾਈ ਕੋਰਟ ਨੇ 25 ਅਪ੍ਰੈਲ ਨੂੰ ਜਾਰੀ ਕੀਤਾ ਸੀ। ਹਾਈ ਕੋਰਟ ਨੇ ਚੰਡੀਗੜ੍ਹ ਪੁਲਿਸ ਵੱਲੋਂ ਦਰਜ ਗਵਾਹਾਂ ਦੇ ਬਿਆਨਾਂ ਦੀ ਮੰਗ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਸੀ।
ਇਹ ਵੀ ਪੜ੍ਹੋ : Gurdas Maan: ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਗੁਰਦਾਸ ਮਾਨ ਨੂੰ ਨੋਟਿਸ ਜਾਰੀ, ਕੀ ਹੈ ਬਿਆਨ?
ਦਵੇ ਨੇ ਦੱਸਿਆ ਕਿ ਪਹਿਲਾਂ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਕੋਲ ਸੀ ਪਰ ਬਾਅਦ ਵਿੱਚ ਕੇਸ ਸੀਬੀਆਈ ਨੂੰ ਸੌਂਪ ਦਿੱਤਾ ਗਿਆ। ਜਾਂਚ ਨੂੰ ਅੱਗੇ ਵਧਾਉਂਦੇ ਹੋਏ ਸੀਬੀਆਈ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਇੱਥੋਂ ਤੱਕ ਕਿ ਦੋਸ਼ ਆਇਦ ਕੀਤੇ ਗਏ ਹਨ। ਅਜਿਹੇ 'ਚ ਉਹ ਮਾਮਲੇ ਦੀ ਸਹੀ ਪੈਰਵੀ ਕਰ ਪਾਏ, ਇਸ ਲਈ ਉਸ ਨੇ ਚੰਡੀਗੜ੍ਹ ਪੁਲਿਸ ਤੋਂ ਦਰਜ ਗਵਾਹਾਂ ਦੀ ਮੰਗ ਕੀਤੀ ਸੀ।
ਕਾਬਿਲੇਗੌਰ ਹੈ ਕਿ 20 ਸਤੰਬਰ 2015 ਨੂੰ ਸੈਕਟਰ 27 ਦੇ ਇੱਕ ਪਾਰਕ ਨੇੜਿਓਂ ਸਿੱਪੀ ਸਿੱਧੂ ਦੀ ਲਾਸ਼ ਮਿਲੀ ਸੀ, ਜਿਸ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ ਸੀ। ਇਸ ਵਾਰਦਾਤ ’ਚ 12 ਬੋਰ ਬੰਦੂਕ ਦੀ ਵਰਤੋਂ ਕੀਤੀ ਗਈ ਸੀ, ਜਿਸ ਵਿੱਚੋਂ 4 ਗੋਲੀਆਂ ਚਲਾਈਆਂ ਗਈਆਂ ਸਨ। ਥਾਣਾ ਸੈਕਟਰ 26 ਦੀ ਪੁਲਿਸ ਨੇ ਉਕਤ ਮਾਮਲੇ ਸਬੰਧੀ 21 ਸਤੰਬਰ 2015 ਨੂੰ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ ਤੇ 22 ਜਨਵਰੀ 2016 ਨੂੰ ਇਹ ਕੇਸ ਸੀਬੀਆਈ ਨੂੰ ਟਰਾਂਸਫਰ ਕੀਤਾ ਗਿਆ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ