Panjab University News: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਯੂਨੀਵਰਸਿਟੀ ਵਿੱਚ ਬਣ ਰਹੇ ਹੋਸਟਲ ਦਾ ਨਿਰੀਖਣ ਕਰਨ ਲਈ ਅੱਜ ਪੁੱਜੇ। ਉਨ੍ਹਾਂ ਨੇ ਹੋਸਟਲ ਦੀ ਉਸਾਰੀ ਦੇ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਉਨ੍ਹਾਂ ਵਿਰਾਸਤ ਹੈ। ਉਨ੍ਹਾਂ ਦੀ ਸਰਕਾਰ ਪੰਜਾਬ ਯੂਨੀਵਰਸਿਟੀ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਹੀਂ ਆਉਣ ਦੇਵੇਗੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ।


COMMERCIAL BREAK
SCROLL TO CONTINUE READING

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇੱਥੇ ਪੜ੍ਹਨ ਵਾਲੀਆਂ ਕਈ ਹਸਤੀਆਂ ਨੇ ਸਾਡੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਇਸ 'ਵਰਸਿਟੀ ਤੋਂ ਪੜ੍ਹ ਕੇ ਨਿਕਲੇ ਲੋਕਾਂ ਨੇ ਆਪਣੇ-ਆਪਣੇ ਖੇਤਰਾਂ 'ਚ ਭੱਲ ਖੱਟੀ ਹੈ। ਉਨ੍ਹਾਂ ਕਿਹਾ ਕਿ 'ਵਰਸਿਟੀ ਵਿੱਚ ਮੰਗ ਸੀ ਕਿ ਨਵੇਂ ਹੋਸਟਲ ਬਣਾਏ ਜਾਣ ਕਿਉਂਕਿ ਲੰਮੇ ਸਮੇਂ ਤੋਂ ਇਨ੍ਹਾਂ ਹੋਸਟਲਾਂ ਵੱਲ ਗੌਰ ਨਹੀਂ ਕੀਤਾ ਗਿਆ ਸੀ, ਜਿਸ ਕਾਰਨ ਵਿਦਿਆਰਥੀ ਬਾਹਰ ਪੀਜੀ. 'ਚ ਜਾ ਕੇ ਰਹਿਣ ਲਈ ਮਜਬੂਰ ਸਨ। ਇਸ ਕਾਰਨ ਉਨ੍ਹਾਂ ਨੂੰ ਪੜ੍ਹਾਈ ਦਾ ਸੁਖਾਵਾਂ ਮਾਹੌਲ ਨਹੀਂ ਮਿਲਦਾ। ਸੂਬਾ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ 172 ਕਾਲਜ ਪੰਜਾਬ 'ਵਰਸਿਟੀ ਨਾਲ ਜੁੜੇ ਹੋਏ ਹਨ। ਹੋਸਟਲ ਲਈ 49 ਕਰੋੜ ਦਾ ਬਜਟ ਹੈ। ਕੁੜੀਆਂ ਦੇ 2 ਮੰਜ਼ਿਲਾ ਹੋਸਟਲ ਨੂੰ 7 ਮੰਜ਼ਿਲ ਉਸਾਰਿਆ ਜਾਵੇਗਾ, ਜੋ ਕਿ ਬਿਲਕੁਲ ਅਪਡੇਟਿਡ ਹੋਣਗੇ।


ਇਹ ਵੀ ਪੜ੍ਹੋ : Punjab News: ਪੰਜਾਬ 'ਚ ਤਹਿਸੀਲਾਂ ਤੋਂ ਬਾਅਦ ਹੁਣ ਡੀਸੀ ਦਫਤਰਾਂ ਤੇ ਐਸਡੀਐਮ ਦਫਤਰਾਂ 'ਚ ਵੀ ਹੜਤਾਲ


 


ਬਿਲੇਗੌਰ ਹੈ ਕਿ ਜੂਨ ਮਹੀਨੇ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਖੱਟਰ ਤੇ ਭਗਵੰਤ ਮਾਨ ਦੀ ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਹਿੱਸਾ ਲੈਂਦਿਆਂ ਸੀਐਮ ਮਾਨੇ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਸੂਬੇ ਤੇ ਇੱਥੋਂ ਦੇ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ। ਯੂਨੀਵਰਸਿਟੀ ਨਾਲ ਸਬੰਧਤ ਤੱਥਾਂ ਨੂੰ ਦ੍ਰਿੜਤਾ ਨਾਲ ਦਰਜ ਕਰਦਿਆਂ ਸੀਐਮ ਨੇ ਕਿਹਾ ਸੀ ਕਿ ਇਹ ਇਤਿਹਾਸਕ ਸੰਸਥਾ ਹੈ।


ਇਹ ਵੀ ਪੜ੍ਹੋ: AAP Punjab Protest Today Live Updates: ਮਣੀਪੁਰ ਹਾਦਸੇ ਨੂੰ ਲੈ ਕੇ ਆਪ ਵਰਕਰਾਂ ਵੱਲੋਂ ਰਾਜਪਾਲ ਦੇ ਭਵਨ ਵੱਲ ਕੂਚ, ਚੱਲੀਆਂ ਪਾਣੀ ਦੀਆਂ ਬੁਛਾੜਾਂ