Extend Polling Time: ਚੰਡੀਗੜ੍ਹ `ਚ ਭਾਜਪਾ ਦੀ ਚੋਣ ਕਮਿਸ਼ਨ ਤੋਂ ਮੰਗ; 1 ਜੂਨ ਨੂੰ ਵੋਟਿੰਗ ਦਾ ਸਮਾਂ ਵਧਾਇਆ ਜਾਵੇ
Extend Polling Time: ਦਵਿੰਦਰ ਸਿੰਘ ਬਬਲਾ ਨੇ ਚੋਣ ਕਮਿਸ਼ਨ ਨੂੰ ਭੇਜੇ ਪੱਤਰ ਵਿੱਚ ਲਿਖਿਆ ਕਿ 1 ਜੂਨ 2024 ਨੂੰ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਦੌਰਾਨ ਚੰਡੀਗੜ੍ਹ ਵਿੱਚ ਸਖ਼ਤ ਗਰਮੀ ਪੈਣ ਵਾਲੀ ਹੈ। ਅਜਿਹੀ ਸਥਿਤੀ ਵਿੱਚ ਸਾਰੇ ਵੋਟਰਾਂ ਲਈ ਕੜਕਦੀ ਧੁੱਪ ਵਿੱਚ ਆਪਣੀ ਵੋਟ ਪਾਉਣਾ ਬਹੁਤ ਚੁਣੌਤੀਪੂਰਨ ਹੋ ਜਾਵੇਗਾ।
Extend Polling Time: ਲੋਕ ਸਭਾ ਚੋਣਾਂ-2024 ਲਈ ਦੇਸ਼ ਭਰ ਵਿੱਚ ਕੁੱਲ 7 ਪੜਾਵਾਂ ਵਿੱਚ ਵੋਟਿੰਗ ਹੋ ਰਹੀ ਹੈ। ਹੁਣ ਤੱਕ ਪੰਜ ਪੜਾਅ ਪੂਰੇ ਹੋ ਚੁੱਕੇ ਹਨ। ਛੇਵੇਂ ਪੜਾਅ ਦੀ ਵੋਟਿੰਗ 25 ਮਈ ਨੂੰ ਹੋਣੀ ਹੈ। ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੈ। ਇਸ ਦਿਨ ਚੰਡੀਗੜ੍ਹ ਵਿੱਚ ਵੋਟਾਂ ਪੈਣਗੀਆਂ। ਜਦਕਿ ਚੰਡੀਗੜ੍ਹ 'ਚ ਭਾਜਪਾ ਨੇ ਵੋਟਿੰਗ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਭਾਜਪਾ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਬਬਲਾ ਨੇ ਇਸ ਸਬੰਧੀ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਅਤੇ ਚੰਡੀਗੜ੍ਹ ਦੇ ਚੋਣ ਅਧਿਕਾਰੀ ਨੂੰ ਪੱਤਰ ਲਿਖਿਆ ਹੈ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਦਿਨ ਵੇਲੇ ਪੈ ਰਹੀ ਤੇਜ਼ ਗਰਮੀ ਅਤੇ ਗਰਮੀ ਕਾਰਨ ਲੋਕਾਂ ਨੂੰ ਵੋਟ ਪਾਉਣ ਲਈ ਆਉਣ ਵਿੱਚ ਦਿੱਕਤ ਆ ਸਕਦੀ ਹੈ। ਉਨ੍ਹਾਂ ਦੀ ਸਿਹਤ ਲਈ ਵੀ ਗੰਭੀਰ ਖਤਰਾ ਹੋ ਸਕਦਾ ਹੈ। ਇਸ ਲਈ ਵੋਟਿੰਗ ਦਾ ਸਮਾਂ ਵਧਾਇਆ ਜਾਵੇ। ਵੋਟਿੰਗ ਲਈ ਠੰਡਾ ਸਮਾਂ ਰੱਖਿਆ ਜਾਵੇ ਤਾਂ ਜੋ ਲੋਕ ਆਰਾਮ ਨਾਲ ਵੋਟ ਪਾ ਸਕਣ ਅਤੇ ਇਸ ਨਾਲ ਵੱਧ ਤੋਂ ਵੱਧ ਵੋਟਿੰਗ ਵੀ ਯਕੀਨੀ ਹੋ ਸਕੇ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਵੋਟਿੰਗ ਦਾ ਸਮਾਂ ਬਦਲ ਕੇ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕੀਤਾ ਜਾਵੇ। ਆਮ ਤੌਰ 'ਤੇ ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਰੱਖਿਆ ਗਿਆ ਹੈ।
ਚੰਡੀਗੜ੍ਹ ਬੀਜੇਪੀ ਪ੍ਰਧਾਨ ਨੇ ਪੱਤਰ ਲਿਖੀ
ਦਵਿੰਦਰ ਸਿੰਘ ਬਬਲਾ ਨੇ ਚੋਣ ਕਮਿਸ਼ਨ ਨੂੰ ਭੇਜੇ ਪੱਤਰ ਵਿੱਚ ਲਿਖਿਆ ਕਿ 1 ਜੂਨ 2024 ਨੂੰ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਦੌਰਾਨ ਚੰਡੀਗੜ੍ਹ ਵਿੱਚ ਸਖ਼ਤ ਗਰਮੀ ਪੈਣ ਵਾਲੀ ਹੈ। ਅਜਿਹੀ ਸਥਿਤੀ ਵਿੱਚ ਸਾਰੇ ਵੋਟਰਾਂ ਲਈ ਕੜਕਦੀ ਧੁੱਪ ਵਿੱਚ ਆਪਣੀ ਵੋਟ ਪਾਉਣਾ ਬਹੁਤ ਚੁਣੌਤੀਪੂਰਨ ਹੋ ਜਾਵੇਗਾ। ਬਹੁਤ ਜ਼ਿਆਦਾ ਗਰਮੀ ਉਨ੍ਹਾਂ ਲਈ ਗੰਭੀਰ ਸਿਹਤ ਖਤਰੇ ਪੈਦਾ ਕਰੇਗੀ। ਖਾਸ ਤੌਰ 'ਤੇ ਬਜ਼ੁਰਗਾਂ ਅਤੇ ਕਮਜ਼ੋਰ ਲੋਕਾਂ ਨੂੰ ਗਰਮੀਆਂ 'ਚ ਜ਼ਿਆਦਾ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਸ ਲਈ, ਵੱਧ ਮਤਦਾਨ ਨੂੰ ਯਕੀਨੀ ਬਣਾਉਣ ਅਤੇ ਜਨਤਕ ਸਿਹਤ ਦੀ ਸੁਰੱਖਿਆ ਲਈ, ਮੈਂ ਬੇਨਤੀ ਕਰਦਾ ਹਾਂ ਕਿ ਦਿਨ ਦੇ ਠੰਢੇ ਘੰਟਿਆਂ ਨੂੰ ਸ਼ਾਮਲ ਕਰਨ ਲਈ ਵੋਟਿੰਗ ਦੇ ਸਮੇਂ ਨੂੰ ਵਧਾਇਆ ਜਾਵੇ ਅਤੇ ਵੋਟਿੰਗ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕੀਤੀ ਜਾਵੇ।