Chandigarh Cab Strike: ਚੰਡੀਗੜ੍ਹ `ਚ ਕੈਬ ਡਰਾਈਵਰ ਹੜਤਾਲ `ਤੇ ਗਏ, ਗਵਰਨਰ ਹਾਊਸ ਵੱਲ ਕੂਚ ਕਰਨ ਦੀ ਚਿਤਾਵਨੀ
Chandigarh Cab Strike: ਲੰਮੇ ਸਮੇਂ ਉਤੇ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ `ਚ ਕੈਬ ਟੈਕਸੀ ਡਰਾਈਵਰਾਂ ਅੱਜ ਹੜਤਾਲ ਉਤੇ ਚਲੇ ਗਏ ਹਨ।
Chandigarh Cab Strike (ਪਵਿਤ ਕੌਰ): ਚੰਡੀਗੜ੍ਹ 'ਚ ਕੈਬ ਟੈਕਸੀ ਡਰਾਈਵਰਾਂ ਅੱਜ ਹੜਤਾਲ ਉਤੇ ਚਲੇ ਗਏ ਹਨ ਅਤੇ ਕਈ ਆਟੋ ਯੂਨੀਅਨ ਨੇ ਵੀ ਉਨ੍ਹਾਂ ਦਾ ਸਮਰਥਨ ਕੀਤਾ ਹੈ। ਚੰਡੀਗੜ੍ਹ ਦੇ ਸੈਕਟਰ 17 ਵਿੱਚ 12 ਵਜੇ ਤੱਕ ਦਾ ਪ੍ਰਸ਼ਾਸਨ ਨੂੰ ਅਲਟੀਮੇਟਮ ਦਿੱਤਾ ਜਾਵੇਗਾ ਅਤੇ ਉਸ ਤੋਂ ਬਾਅਦ ਜੇਕਰ ਕੋਈ ਗੱਲ ਨਹੀਂ ਬਣੀ ਤਾਂ ਉਹ ਸਿੱਧਾ ਗਵਰਨਰ ਹਾਊਸ ਵੱਲ ਕੂਚ ਕਰਨਗੇ।
ਕਾਫੀ ਲੰਮੇ ਸਮੇਂ ਤੋਂ ਲਮਕ ਰਹੀਆਂ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਵਿਚ ਕਿਰਾਇਆ ਵਧਾਉਣ ਤੋਂ ਇਲਾਵਾ ਗੈਰਕਾਨੂੰਨੀ ਗੱਡੀਆਂ ਚੱਲ ਰਹੀਆਂ ਹਨ ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਜੋ ਬਾਹਰ ਆਊਟ ਆਫ ਸਟੇਸ਼ਨ ਗੱਡੀਆਂ ਲੈ ਕੇ ਜਾਂਦੇ ਹਨ, ਉਸ ਦੀ ਵੀ ਇਕ ਪਾਲਿਸੀ ਬਣਾਈ ਜਾਵੇ ਅਤੇ ਸੁਰੱਖਿਆ ਦੇ ਮੱਦੇਨਜ਼ਰ ਕਈ ਮੰਗਾਂ ਹਨ।
ਇਨ੍ਹਾਂ ਮੰਗਾਂ ਨੂੰ ਲੈ ਕੇ ਡਰਾਈਵਰ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਨਿੱਜੀ ਨੰਬਰ ਵਾਲੇ ਵਾਹਨ ਦੀ ਵਪਾਰਕ ਤੌਰ 'ਤੇ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ। ਡਰਾਈਵਰਾਂ ਨੇ ਦੱਸਿਆ ਕਿ ਸਾਰਾ ਟੈਕਸ ਉਨ੍ਹਾਂ ਵੱਲੋਂ ਅਦਾ ਕੀਤਾ ਜਾਂਦਾ ਹੈ। ਪਰ ਉਹ ਸਾਡੇ ਸਾਹਮਣੇ ਸਵਾਰੀ ਲੈ ਜਾਂਦੇ ਹਨ। ਡਰਾਈਵਰਾਂ ਦਾ ਕਹਿਣਾ ਹੈ ਕਿ ਸਰਕਾਰੀ ਰੇਟ 32 ਰੁਪਏ ਪ੍ਰਤੀ ਕਿਲੋਮੀਟਰ ਹੈ। ਸਾਡਾ ਰੇਟ ਘੱਟੋ-ਘੱਟ 25 ਰੁਪਏ ਪ੍ਰਤੀ ਕਿਲੋਮੀਟਰ ਹੋਣਾ ਚਾਹੀਦਾ ਹੈ। ਫਿਲਹਾਲ ਇਹ ਦਰ ਕਾਫੀ ਘੱਟ ਹੈ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਹਿਮਾਚਲ ਵਿੱਚ ਪੰਜਾਬ ਦੇ ਲੋਕਾਂ ਨੂੰ ਤੰਗ ਕੀਤਾ ਜਾ ਰਿਹਾ
ਕੈਬ ਡਰਾਈਵਰਾਂ ਦਾ ਕਹਿਣਾ ਹੈ ਕਿ ਹਿਮਾਚਲ ਵਿੱਚ ਪੰਜਾਬ ਅਤੇ ਹਰਿਆਣਾ ਦੇ ਨੰਬਰ ਵਾਲੇ ਵਾਹਨਾਂ ਦਾ ਮਸਲਾ ਹਾਲੇ ਤੱਕ ਹੱਲ ਨਹੀਂ ਹੋਇਆ। ਉਥੇ ਲੜਾਈ ਅਜੇ ਵੀ ਜਾਰੀ ਹੈ। ਇਸ ਨਾਲ ਸਬੰਧਤ ਵੀਡੀਓਜ਼ ਰੋਜ਼ਾਨਾ ਸਾਡੇ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਇਸ ਮਾਮਲੇ ਵੱਲ ਧਿਆਨ ਦੇਣਾ ਚਾਹੀਦਾ ਹੈ। ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ : Punjab News: ਪੰਜਾਬ ਸਰਕਾਰ ਨੇ ਮੋਦੀ ਸਰਕਾਰ ਨੂੰ ਲਿਖਿਆ ਪੱਤਰ, ਕਰਜ਼ਾ ਹੱਦ ਵਧਾਉਣ ਦੀ ਕੀਤੀ ਮੰਗ