Chandigarh News: ਚੰਡੀਗੜ੍ਹ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਨੂੰ ਚੁਣੌਤੀ; ਹਾਈ ਕੋਰਟ `ਚ ਸੁਣਵਾਈ ਅੱਜ
Chandigarh News: ਚੰਡੀਗੜ੍ਹ ਵਿੱਚ 30 ਜਨਵਰੀ ਨੂੰ ਹੋਈਆਂ ਮੇਅਰ ਚੋਣਾਂ ਨੂੰ ਲੈ ਕੇ ਚੱਕਾਂਗਰਸ ਵੱਲੋਂ ਦਾਇਰ ਪਟੀਸ਼ਨ `ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ `ਚ ਸੁਣਵਾਈ ਹੋਵੇਗੀ।
Chandigarh News: ਚੰਡੀਗੜ੍ਹ ਵਿੱਚ 30 ਜਨਵਰੀ ਨੂੰ ਹੋਈਆਂ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਿਹਾ ਵਿਵਾਦ ਨਿੱਤ ਨਵਾਂ ਮੋੜ ਲੈ ਰਿਹਾ ਹੈ। ਅੱਜ ਇਸ ਮਾਮਲੇ 'ਚ ਕਾਂਗਰਸ ਵੱਲੋਂ ਦਾਇਰ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਵੇਗੀ। ਇਹ ਪਟੀਸ਼ਨ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਲੈ ਕੇ ਦਾਇਰ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਮੇਅਰ ਚੋਣਾਂ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ 'ਤੇ 26 ਫਰਵਰੀ ਨੂੰ ਸੁਣਵਾਈ ਹੋਣੀ ਹੈ ਪਰ ਇਸ ਤੋਂ ਪਹਿਲਾਂ ਵੀ ਹਾਈ ਕੋਰਟ ਦੇ ਫੈਸਲੇ ਨੂੰ ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਕਾਂਗਰਸ ਅਤੇ ਆਮ ਆਦਮੀ ਪਾਰਟੀ ਲਗਾਤਾਰ ਡੀਸੀ ਵੱਲੋਂ ਨਿਯੁਕਤ ਰਿਟਰਨਿੰਗ ਅਫ਼ਸਰ ਅਨਿਲ ਮਸੀਹ 'ਤੇ ਚੋਣਾਂ 'ਚ ਘਪਲੇ ਦੇ ਦੋਸ਼ ਲਗਾ ਰਹੀਆਂ ਹਨ। ਉਸ ਦਾ ਕਹਿਣਾ ਹੈ ਕਿ ਮਸੀਹ ਨੇ ਜਾਣਬੁੱਝ ਕੇ ਗਠਜੋੜ ਦੀਆਂ ਅੱਠ ਵੋਟਾਂ ਨੂੰ ਆਪ ਟਿੱਕ ਕਰਕੇ ਰੱਦ ਕਰ ਦਿੱਤਾ ਹੈ।
ਇਸ ਦੇ ਲਈ ਉਸ ਵੱਲੋਂ ਵੀਡੀਓ ਰਿਕਾਰਡ ਵੀ ਪੇਸ਼ ਕੀਤਾ ਗਿਆ ਹੈ। ਅਦਾਲਤ ਵਿੱਚ ਉਨ੍ਹਾਂ ਵੱਲੋਂ ਵੀਡੀਓ ਸਬੂਤ ਵੀ ਦਿੱਤੇ ਗਏ ਹਨ। ਇਸ ਦੇ ਆਧਾਰ ’ਤੇ ਉਹ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਰੱਦ ਕਰਵਾਉਣਾ ਚਾਹੁੰਦੇ ਹਨ।
ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਇਸ ਮੇਅਰ ਚੋਣ ਨੂੰ ਲੈ ਕੇ ਲਗਾਤਾਰ ਸੜਕਾਂ 'ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਅੱਜ ਛੇਵੇਂ ਦਿਨ ਭੁੱਖ ਹੜਤਾਲ ਕੀਤੀ ਜਾਵੇਗੀ।
ਕਾਂਗਰਸ ਯੂਥ ਵੱਲੋਂ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੱਲ੍ਹ ਰੋਸ ਪ੍ਰਦਰਸ਼ਨ ਕਰ ਰਹੇ ਚੰਡੀਗੜ੍ਹ ਯੂਥ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ਕੱਲ੍ਹ ਉਹ ਫਰਜ਼ੀ ਮੇਅਰ ਹੋਣ ਦਾ ਦੋਸ਼ ਲਾ ਕੇ ਮੇਅਰ ਦੇ ਦਫ਼ਤਰ ਨੂੰ ਤਾਲਾ ਲਾਉਣ ਦੀ ਕੋਸ਼ਿਸ਼ ਕਰ ਰਹੇ ਸਨ।
ਇਹ ਵੀ ਪੜ੍ਹੋ : Ludhiana News: ਲੁਧਿਆਣਾ 'ਚ 28 ਮੁਹੱਲਾ ਕਲੀਨਿਕ ਨੂੰ ਨੋਟਿਸ ਜਾਰੀ; ਜਾਅਲੀ ਅੰਕੜਿਆਂ ਦਾ ਖ਼ਦਸ਼ਾ
ਗਠਜੋੜ ਦੇ ਦੋਵੇਂ ਉਮੀਦਵਾਰਾਂ ਗੁਰਪ੍ਰੀਤ ਸਿੰਘ ਅਤੇ ਨਿਰਮਲਾ ਦੇਵੀ ਨੇ ਪਟੀਸ਼ਨਾਂ ਦਾਇਰ ਕਰਦਿਆਂ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ’ਤੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ 30 ਜਨਵਰੀ ਨੂੰ ਤੈਅ ਕੀਤੀ ਗਈ ਸੀ।
ਇਹ ਵੀ ਪੜ੍ਹੋ : Farmers Protest News: ਕਿਸਾਨ ਜਥੇਬੰਦੀਆਂ ਤੇ ਕੇਂਦਰ ਵਿਚਾਲੇ ਮੀਟਿੰਗ ਮਗਰੋਂ ਪਾਵਰ ਕਮੇਟੀ ਬਣਾਉਣ ਦਾ ਫ਼ੈਸਲਾ