Chandigarh News: ਚੰਡੀਗੜ੍ਹ 'ਚ 9ਵੀਂ ਜਮਾਤ ਦੇ ਵਿਦਿਆਰਥੀ ਨੇ ਹੈੱਡਮਾਸਟਰ ਦੇ ਸਿਰ 'ਚ ਮਾਰੀ ਰਾਡ
Advertisement
Article Detail0/zeephh/zeephh1985225

Chandigarh News: ਚੰਡੀਗੜ੍ਹ 'ਚ 9ਵੀਂ ਜਮਾਤ ਦੇ ਵਿਦਿਆਰਥੀ ਨੇ ਹੈੱਡਮਾਸਟਰ ਦੇ ਸਿਰ 'ਚ ਮਾਰੀ ਰਾਡ

Chandigarh News: ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਧਿਆਪਕ ਨੇ ਹਾਲ ਹੀ 'ਚ ਵਿਦਿਆਰਥੀ ਨੂੰ ਗੇਮ ਖੇਡਣ ਤੋਂ ਰੋਕਿਆ ਸੀ। 

 

Chandigarh News: ਚੰਡੀਗੜ੍ਹ 'ਚ 9ਵੀਂ ਜਮਾਤ ਦੇ ਵਿਦਿਆਰਥੀ ਨੇ ਹੈੱਡਮਾਸਟਰ ਦੇ ਸਿਰ 'ਚ ਮਾਰੀ ਰਾਡ

Chandigarh News: ਚੰਡੀਗੜ੍ਹ ਦੇ ਇੱਕ ਸਰਕਾਰੀ ਸਕੂਲ ਵਿੱਚ ਵਿਦਿਆਰਥੀ ਵੱਲੋਂ ਅਧਿਆਪਕ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੈਕਟਰ 19 ਦੇ ਸਰਕਾਰੀ ਮਾਡਲ ਸਕੂਲ 'ਚ ਗੁੱਸੇ 'ਚ 9ਵੀਂ ਜਮਾਤ ਦੇ ਵਿਦਿਆਰਥੀ ਨੇ ਹੈੱਡ ਮਾਸਟਰ ਦੇ ਸਿਰ 'ਤੇ ਰਾਡ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਤੋਂ ਬਾਅਦ ਅਧਿਆਪਕ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਸੈਕਟਰ-16 ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਧਿਆਪਕ ਨੇ ਹਾਲ ਹੀ 'ਚ ਵਿਦਿਆਰਥੀ ਨੂੰ ਗੇਮ ਖੇਡਣ ਤੋਂ ਰੋਕਿਆ ਸੀ। ਇਸ ਤੋਂ ਗੁੱਸੇ 'ਚ ਆ ਕੇ ਵਿਦਿਆਰਥੀ ਨੇ ਹਮਲਾ ਕਰ ਦਿੱਤਾ। ਦੱਸ ਦਈਏ ਕਿ ਵਿਦਿਆਰਥੀ ਨਾਬਾਲਗ ਹੈ। ਪੁਲਿਸ ਹੁਣ ਇਸ ਮਾਮਲੇ ਵਿੱਚ ਕਾਰਵਾਈ ਕਰ ਰਹੀ ਹੈ।

ਇਹ ਵੀ ਪੜ੍ਹੋ: Ludhiana Encounter News: ਲੁਧਿਆਣਾ 'ਚ ਐਨਕਾਊਂਟਰ ਵਾਲੀ ਥਾਂ ਪਹੁੰਚੀ ਫੌਰੈਂਸਿਕ ਟੀਮ, ਜਾਂਚ ਲਗਾਤਾਰ ਜਾਰੀ

ਪੁਲਿਸ ਨੇ ਅਧਿਆਪਕ 'ਤੇ ਹਮਲਾ ਕਰਨ ਵਾਲੇ ਨਾਬਾਲਗ ਨੌਜਵਾਨ ਨੂੰ ਹਿਰਾਸਤ 'ਚ ਲੈ ਲਿਆ ਹੈ। ਪੁਲਿਸ ਉਸ ਨੂੰ ਜੁਵੀਨਾਈਲ ਜਸਟਿਸ ਬੋਰਡ ਦੇ ਸਾਹਮਣੇ ਪੇਸ਼ ਕਰੇਗੀ ਜਿੱਥੇ ਨਾਬਾਲਗ ਨੌਜਵਾਨ ਤੋਂ ਪੁੱਛਗਿੱਛ ਕੀਤੀ ਜਾਵੇਗੀ। ਨਾਬਾਲਗ ਨੌਜਵਾਨ ਨੇ ਕੁਰਸੀ 'ਤੇ ਬੈਠੇ ਅਧਿਆਪਕ 'ਤੇ ਪਿੱਛਿਓਂ ਹਮਲਾ ਕਰ ਦਿੱਤਾ। ਅਧਿਆਪਕ ਨੇ ਵਿਦਿਆਰਥੀ ਨੂੰ ਸਵੇਰੇ ਸਕੂਲ 'ਚ ਚੱਲ ਰਹੀ ਗੇਮ 'ਚ ਖੇਡਣ ਤੋਂ ਰੋਕ ਦਿੱਤਾ ਸੀ ਕਿਉਂਕਿ ਦਿਆਰਥੀ ਦਾ ਨਾਂ ਉਸ ਟੀਮ 'ਚ ਨਹੀਂ ਸੀ। ਇਸ 'ਤੇ ਵਿਦਿਆਰਥੀ ਗੁੱਸੇ 'ਚ ਉਥੋਂ ਚਲਾ ਗਿਆ। ਬਾਅਦ ਵਿੱਚ ਉਹ ਰਾਡ ਲੈ ਕੇ ਆਇਆ ਅਤੇ ਅਧਿਆਪਕ 'ਤੇ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ: Punjab Weather Update: ਕੜਾਕੇ ਠੰਡ ਲਈ ਹੋ ਜਾਓ ਤਿਆਰ! ਲਗਾਤਾਰ ਹੋ ਰਹੀ ਬਾਰਿਸ਼ ਕਰਕੇ ਤਾਪਮਾਨ ਵਿੱਚ ਆਈ ਗਿਰਾਵਟ

ਦੂਜੇ ਪਾਸੇ ਅੱਜ ਚੰਡੀਗੜ੍ਹ ਦੇ ਸੈਕਟਰ-19 'ਚ ਹੈੱਡ ਮਾਸਟਰ 'ਤੇ ਰਾਡਾਂ ਨਾਲ ਹਮਲੇ ਦਾ ਮਾਮਲਾ ਵਧਦਾ ਜਾ ਰਹੇ ਹਨ। ਅੱਜ ਅਧਿਆਪਕਾਂ ਨੇ ਸਮੂਹਿਕ ਰੋਸ ਵਜੋਂ 12:00 ਤੋਂ 2:00 ਵਜੇ ਤੱਕ ਬੱਚਿਆਂ ਨੂੰ ਨਾ ਪੜ੍ਹਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਬਾਅਦ ਬਾਅਦ ਦੁਪਹਿਰ 3 ਵਜੇ ਸਮੂਹ ਅਧਿਆਪਕ ਸੈਕਟਰ-26 ਸਥਿਤ ਡੀਐਸਪੀ ਈਸਟ ਦੇ ਦਫ਼ਤਰ ਵਿਖੇ ਇਕੱਠੇ ਹੋ ਕੇ ਇਸ ਘਟਨਾ ਖ਼ਿਲਾਫ਼ ਰੋਸ ਪ੍ਰਗਟ ਕਰਨਗੇ।

ਵਿਦਿਆਰਥੀ ਚੰਡੀਗੜ੍ਹ ਦੇ ਪਿੰਡ ਕਿਸ਼ਨਗੜ੍ਹ ਦਾ ਰਹਿਣ ਵਾਲਾ ਹੈ। ਪੀੜਤ ਹੈੱਡ ਮਾਸਟਰ ਨੇ ਉਸ ਨੂੰ ਅਨੁਸ਼ਾਸਨ ਵਿੱਚ ਰਹਿਣ ਦੀ ਸਲਾਹ ਦਿੱਤੀ ਸੀ। ਉਸ ਨੂੰ ਖੇਡ ਮੈਦਾਨ ਵਿੱਚ ਜਾਣ ਤੋਂ ਰੋਕ ਦਿੱਤਾ ਗਿਆ। ਇਸ 'ਤੇ ਉਸ ਨੇ ਗੁੱਸੇ 'ਚ ਆ ਕੇ ਰਾਡ ਨਾਲ ਹਮਲਾ ਕਰ ਦਿੱਤਾ। ਵਿਦਿਆਰਥੀ ਇੰਨਾ ਗੁੱਸੇ ਵਿਚ ਸੀ ਕਿ ਉਸ ਨੇ ਜ਼ਖਮੀ ਹਾਲਤ ਵਿਚ ਜ਼ਮੀਨ 'ਤੇ ਡਿੱਗਣ ਤੋਂ ਬਾਅਦ ਵੀ ਹੈੱਡ ਮਾਸਟਰ 'ਤੇ ਹਮਲਾ ਕਰਨਾ ਜਾਰੀ ਰੱਖਿਆ।

--ਜ਼ੀ ਮੀਡਿਆ ਨਾਲ ਗੱਲਬਾਤ ਦੌਰਾਨ ਸਕੂਲ ਦੇ ਡਾਇਰੈਕਟਰ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਨੇ ਕਿਹਾ ਕਿ 9 ਵੀਂ ਕਲਾਸ ਦਾ ਵਿਦਿਆਰਥੀ ਛੋਟੇ ਸਕੂਲ ਵਿੱਚ ਦਾਖ਼ਲ ਹੋਇਆ ਹੈ ਅਤੇ ਉਸ ਨੂੰ ਇਨਕਾਰ ਕਰਨ ਦੇ ਬਾਵਜੂਦ ਵੀ ਨਾ ਹਟਿਆ ਅਤੇ ਉਸਨੇ ਹੈੱਡਮਾਸਟਰ ਉੱਤੇ ਹਮਲਾ ਕਰ ਦਿੱਤਾ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਉਦੋਂ ਤੱਕ ਵਿਦਿਆਰਥੀ ਸਕੂਲ ਨਹੀਂ ਆਵੇਗਾ। 

Trending news