Chandigarh New Mayor: ਚੰਡੀਗੜ੍ਹ ਦੇ ਕੁਲਦੀਪ ਕੁਮਾਰ ਅੱਜ ਨਹੀਂ ਸੰਭਾਲਣਗੇ ਮੇਅਰ ਦਾ ਅਹੁਦਾ, ਜਾਣੋ ਕੀ ਰਹੀ ਵਜ੍ਹਾ
Advertisement
Article Detail0/zeephh/zeephh2128491

Chandigarh New Mayor: ਚੰਡੀਗੜ੍ਹ ਦੇ ਕੁਲਦੀਪ ਕੁਮਾਰ ਅੱਜ ਨਹੀਂ ਸੰਭਾਲਣਗੇ ਮੇਅਰ ਦਾ ਅਹੁਦਾ, ਜਾਣੋ ਕੀ ਰਹੀ ਵਜ੍ਹਾ

Chandigarh AAP New Mayor Kuldeep Kumar: ਗਠਜੋੜ ਦੇ ਮੇਅਰ ਉਮੀਦਵਾਰ ਕੁਲਦੀਪ ਕੁਮਾਰ ਅੱਜ ਅਹੁਦਾ ਸੰਭਾਲਣਗੇ। ਇਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

 

Chandigarh New Mayor: ਚੰਡੀਗੜ੍ਹ ਦੇ ਕੁਲਦੀਪ ਕੁਮਾਰ ਅੱਜ ਨਹੀਂ ਸੰਭਾਲਣਗੇ ਮੇਅਰ ਦਾ ਅਹੁਦਾ, ਜਾਣੋ ਕੀ ਰਹੀ ਵਜ੍ਹਾ

Chandigarh AAP New Mayor Kuldeep Kumar: ਚੰਡੀਗੜ੍ਹ ਵਿੱਚ I.N.D.I ਗਠਜੋੜ ਦੇ ਤਹਿਤ ਚੋਣ ਲੜਨ ਵਾਲੇ ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਅੱਜ ਮੇਅਰ ਦਾ ਅਹੁਦਾ ਸੰਭਾਲਣਗੇ। ਪਰ ਹਾਲ ਹੀ ਵਿੱਚ ਖ਼ਬਰ ਆ ਰਹੀ ਹੈ ਕਿ ਕੁਲਦੀਪ ਕੁਮਾਰ ਧਲੋਹੜ "ਟੀਟਾ" ਕੁਝ ਪਰਿਵਾਰਕ ਕਾਰਨਾਂ ਕਰਕੇ ਅੱਜ ਮੇਅਰ ਦਾ ਅਹੁਦਾ ਨਹੀਂ ਸੰਭਾਲਣਗੇ। ਦੂਜਾ ਪਾਸੇ ਕਿਹਾ ਜਾ ਰਿਹਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਾਜਪੋਸ਼ੀ ਪ੍ਰੋਗਰਾਮ 'ਚ ਹਿੱਸਾ ਲੈ ਸਕਦੇ ਹਨ। ਇਸ ਲਈ ਆਮ ਆਦਮੀ ਪਾਰਟੀ ਨੇ ਪੂਰੀ ਤਿਆਰੀ ਕਰ ਲਈ ਹੈ। ਉਨ੍ਹਾਂ ਆਪਣੇ ਵਰਕਰਾਂ ਨੂੰ ਹੋਟਲ ਸ਼ਿਵਾਲਿਕ ਵਿਊ ਦੇ ਬਾਹਰ ਇਕੱਠੇ ਹੋਣ ਦਾ ਸੁਨੇਹਾ ਵੀ ਦਿੱਤਾ ਹੈ। ਉਥੋਂ ਕੁਲਦੀਪ ਕੁਮਾਰ ਵਰਕਰਾਂ ਸਮੇਤ ਨਗਰ ਨਿਗਮ ਦਫ਼ਤਰ ਜਾਣਗੇ।

ਚੰਡੀਗੜ੍ਹ ਨਗਰ ਨਿਗਮ ਵਿੱਚ 30 ਜਨਵਰੀ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਹੋਈਆਂ ਸਨ। ਇਸ ਵਿੱਚ ਭਾਜਪਾ ਉਮੀਦਵਾਰ ਮਨੋਜ ਸੋਨਕਰ ਨੂੰ 16 ਵੋਟਾਂ ਮਿਲੀਆਂ। ਇਸ ਦੇ ਨਾਲ ਹੀ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਵੱਲੋਂ ਕੁਲਦੀਪ ਕੁਮਾਰ ਦੀਆਂ 12 ਵੋਟਾਂ ਅਤੇ 8 ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ: Chandigarh Mayor Election: ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ

ਪਰ ਇਨ੍ਹਾਂ 8 ਵੋਟਾਂ ਨੂੰ ਜਾਇਜ਼ ਮੰਨਦਿਆਂ ਸੁਪਰੀਮ ਕੋਰਟ ਨੇ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਨਗਰ ਨਿਗਮ ਦਾ ਮੇਅਰ ਐਲਾਨ ਦਿੱਤਾ। ਹੁਣ ਆਮ ਆਦਮੀ ਪਾਰਟੀ ਇਸ ਮੌਕੇ ਨੂੰ ਲੋਕਾਂ ਵਿੱਚ ਵੱਡਾ ਮੁੱਦਾ ਬਣਾਉਣਾ ਚਾਹੁੰਦੀ ਹੈ।

ਚੰਡੀਗੜ੍ਹ ਦੀ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਨਹੀਂ ਲੜੇਗੀ। ਕਾਂਗਰਸ ਪਾਰਟੀ ਲੋਕ ਸਭਾ ਚੋਣਾਂ ਲੜੇਗੀ। ਇਸ ਦਾ ਐਲਾਨ ਦੋਵੇਂ ਧਿਰਾਂ ਪਹਿਲਾਂ ਹੀ ਕਰ ਚੁੱਕੀਆਂ ਹਨ। ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਆਮ ਆਦਮੀ ਪਾਰਟੀ ਦਾ ਸਮਰਥਨ ਕਰਕੇ ਕੁਲਦੀਪ ਕੁਮਾਰ ਨੂੰ ਮੇਅਰ ਬਣਾਇਆ ਸੀ। ਬਦਲੇ ਵਿੱਚ ਹੁਣ ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਲੋਕ ਸਭਾ ਸੀਟ ਕਾਂਗਰਸ ਲਈ ਛੱਡ ਦਿੱਤੀ ਹੈ। ਹੁਣ ਇੱਥੇ ਕਾਂਗਰਸੀ ਉਮੀਦਵਾਰ ਚੋਣ ਲੜਨਗੇ।

ਇਹ ਵੀ ਪੜ੍ਹੋ: Pollution Report: NGT ਨੇ ਪ੍ਰਦੂਸ਼ਣ ਘਟਾਉਣ ਲਈ ਚੁੱਕਿਆ ਨਵਾਂ ਕਦਮ, 53 ਸ਼ਹਿਰਾਂ ਤੋਂ ਮੰਗੀ ਪੂਰੀ ਰਿਪੋਰਟ 
 

 

Trending news