Chandigarh Covid Variant Advisory: ਕੋਰੋਨਾ ਦੇ ਨਵੇਂ ਵੇਰੀਐਂਟ ਨੂੰ (Covid-19 New Variant) ਦੇਖਦੇ ਹੋਏ ਚੰਡੀਗੜ੍ਹ ਪ੍ਰਸਾਸ਼ਨ ਨੇ ਫਿਰ ਵੱਡਾ ਫ਼ੈਸਲਾ ਲਿਆ ਹੈ। ਪ੍ਰਸਾਸ਼ਨ ਨੇ ਲੋਕਾਂ ਨੂੰ ਭੀੜ ਵਾਲੇ ਇਲਾਕਿਆਂ ਵਿੱਚ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਭੀੜ ਵਾਲੀਆਂ ਥਾਵਾਂ ਤੋਂ ਬਚਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਹਸਪਤਾਲ ਜਾਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਹੈ। 


COMMERCIAL BREAK
SCROLL TO CONTINUE READING

ਇਸ ਦੇ ਨਾਲ ਹੀ ਪ੍ਰਸਾਸ਼ਨ ਨੇ ਲੋਕਾਂ ਨੂੰ ਕਿਹਾ ਹੈ ਕਿ ਬੁਖਾਰ, ਜ਼ੁਕਾਮ ਅਤੇ ਸਾਹ ਲੈਣ ਵਿੱਚ ਤਕਲੀਫ਼ ਵਰਗੇ ਲੱਛਣ ਹੋਣ 'ਤੇ ਤੁਰੰਤ ਡਾਕਟਰ ਦੀ ਸਲਾਹ ਲੈਣੀ ਜ਼ਰੂਰੀ ਹੈ। ਜੇਕਰ ਕੋਈ ਵਿਅਕਤੀ ਕੋਰੋਨਾ ਪਾਜ਼ੀਟਿਵ (Covid-19 New Variant)  ਪਾਇਆ ਜਾਂਦਾ ਹੈ ਤਾਂ ਉਸ ਨੂੰ ਤੁਰੰਤ 7 ਦਿਨਾਂ ਲਈ ਆਪਣੇ ਆਪ ਨੂੰ ਆਈਸੋਲੇਟ ਕਰਨਾ ਜ਼ਰੂਰੀ ਹੈ।


ਇਹ ਵੀ ਪੜ੍ਹੋ: Dry lips remedy: ਸਰਦੀਆਂ 'ਚ ਫਟੇ ਹੋਏ ਬੁੱਲ੍ਹਾਂ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਖਾਓ ਇਹ ਲਾਲ ਫਲ, ਹੋਣਗੇ ਗੁਲਾਬੀ ਅਤੇ ਨਰਮ


ਦੇਸ਼ ਅਜੇ ਕੋਰੋਨਾ ਮਹਾਮਾਰੀ ਤੋਂ ਪੂਰੀ ਤਰ੍ਹਾਂ ਉਭਰਿਆ ਨਹੀਂ ਸੀ ਕਿ ਇਸ ਦੇ ਨਵੇਂ ਸਬ-ਵੇਰੀਐਂਟ JN.1 (Covid-19 New Variant)  ਨੇ ਦਸਤਕ ਦਿੱਤੀ ਹੈ । ਕੋਵਿਡ-19 ਦੇ ਵਧਦੇ ਮਾਮਲਿਆਂ ਨੇ ਇਕ ਵਾਰ ਫਿਰ ਦੇਸ਼ ਦੇ ਮੱਥੇ 'ਤੇ ਚਿੰਤਾ ਦੀਆਂ ਰੇਖਾਵਾਂ ਖਿੱਚ ਦਿੱਤੀਆਂ ਹਨ। ਕੋਰੋਨਾ ਦੇ ਨਵੇਂ ਰੂਪ JN.1 (Covid-19 New Variant) ਦੇ ਕੁੱਲ 21 ਮਾਮਲੇ ਸਾਹਮਣੇ ਆਏ ਹਨ ਅਤੇ ਇਹ ਹੌਲੀ-ਹੌਲੀ ਵੱਧ ਰਹੇ ਹਨ। ਇਸ ਕਾਰਨ ਵੱਖ-ਵੱਖ ਸੂਬਿਆਂ ਵਿੱਚ ਵੱਖ-ਵੱਖ ਨਿਯਮ ਬਣਾਏ ਗਏ ਹਨ।


ਇੱਕ ਰਿਪੋਰਟ ਦੇ ਮੁਤਾਬਿਕ ਕੋਰੋਨਾ ਦੇ ਜੇ.ਐਨ.1 ਵੇਰੀਐਂਟ (Covid-19 New Variant) ਕਾਰਨ ਵੱਧ ਰਹੇ ਇਨਫੈਕਸ਼ਨ ਕਰਕੇ 92 ਫੀਸਦੀ ਤੋਂ ਵੱਧ ਮਰੀਜ਼ਾਂ ਦਾ ਘਰ 'ਚ ਹੀ ਆਈਸੋਲੇਸ਼ਨ 'ਚ ਇਲਾਜ ਕੀਤਾ ਜਾ ਰਿਹਾ ਹੈ, 


ਇਹ ਵੀ ਪੜ੍ਹੋ: Migraine In Winter: ਸਰਦੀਆਂ 'ਚ ਕਿਉਂ ਸ਼ੁਰੂ ਹੁੰਦਾ ਹੈ ਮਾਈਗ੍ਰੇਨ? ਜਾਣੋ ਇਸ ਦੇ ਕਾਰਨ ਅਤੇ ਬਚਾਅ ਦੇ ਤਰੀਕੇ