Chandigarh News: ਚੰਡੀਗੜ੍ਹ ਪ੍ਰਸ਼ਾਸਨ ਨੇ ਨਿਗਮ ਦੇ ਦੋ ਅਧਿਕਾਰੀਆਂ ਦੀ ਬਹਾਲੀ ਦੇ ਹੁਕਮ ਲਏ ਵਾਪਸ
Advertisement
Article Detail0/zeephh/zeephh1965632

Chandigarh News: ਚੰਡੀਗੜ੍ਹ ਪ੍ਰਸ਼ਾਸਨ ਨੇ ਨਿਗਮ ਦੇ ਦੋ ਅਧਿਕਾਰੀਆਂ ਦੀ ਬਹਾਲੀ ਦੇ ਹੁਕਮ ਲਏ ਵਾਪਸ

Chandigarh News: ਨਗਰ ਨਿਗਮ ਚੰਡੀਗੜ੍ਹ ਵੱਲੋਂ MOH ਵਿੰਗ ਦੇ ਦੋ ਅਧਿਕਾਰੀਆਂ ਨੂੰ ਬਹਾਲ ਕਰਨ ਦੇ ਹੁਕਮਾਂ ਦਾ ਸਿਆਸੀ ਵਿਰੋਧ ਦੇ ਮੱਦੇਨਜ਼ਰ ਦੋਵੇਂ ਅਧਿਕਾਰੀਆਂ ਨੂੰ ਬਹਾਲ ਕਰਨ ਦਾ ਹੁਕਮ ਵਾਪਸ ਲੈ ਲਿਆ ਹੈ। 

Chandigarh News: ਚੰਡੀਗੜ੍ਹ ਪ੍ਰਸ਼ਾਸਨ ਨੇ ਨਿਗਮ ਦੇ ਦੋ ਅਧਿਕਾਰੀਆਂ ਦੀ ਬਹਾਲੀ ਦੇ ਹੁਕਮ ਲਏ ਵਾਪਸ

Chandigarh News: ਨਗਰ ਨਿਗਮ ਕਮਿਸ਼ਨਰ ਆਨੰਦਿਤਾ ਮਿਤਰਾ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਨਗਰ ਨਿਗਮ ਚੰਡੀਗੜ੍ਹ ਵੱਲੋਂ MOH ਵਿੰਗ ਦੇ ਦੋ ਅਧਿਕਾਰੀਆਂ ਨੂੰ ਬਹਾਲ ਕਰਨ ਦੇ ਹੁਕਮਾਂ ਦਾ ਸਿਆਸੀ ਵਿਰੋਧ ਦੇ ਮੱਦੇਨਜ਼ਰ ਦੋਵੇਂ ਅਧਿਕਾਰੀਆਂ ਨੂੰ ਬਹਾਲ ਕਰਨ ਦਾ ਹੁਕਮ ਵਾਪਸ ਲੈ ਲਿਆ ਹੈ।

ਸੀਬੀਆਈ ਨੇ 8 ਅਗਸਤ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਸੈਨੇਟਰੀ ਵਿਭਾਗ ਦੇ ਹੈਲਥ ਸੁਪਰਵਾਈਜ਼ਰ ਸੰਦੀਪ ਕੁਮਾਰ ਅਤੇ ਚੀਫ਼ ਸੈਨੇਟਰੀ ਇੰਸਪੈਕਟਰ ਚੰਦਰ ਮੋਹਨ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 1 ਲੱਖ ਰੁਪਏ ਦੀ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਸੀ। ਸੀਬੀਆਈ ਨੇ ਇੱਕ ਅਧਿਕਾਰੀ ਦੇ ਲਾਕਰ ਵਿੱਚੋਂ 1.6 ਕਰੋੜ ਰੁਪਏ ਦੇ ਸੋਨੇ ਦੇ ਗਹਿਣੇ ਜ਼ਬਤ ਕੀਤੇ ਸਨ।

ਇਸ ਤੋਂ ਬਾਅਦ ਨਗਰ ਨਿਗਮ ਨੇ ਦੋਵਾਂ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਸੀ ਪਰ ਤਿੰਨ ਦਿਨ ਪਹਿਲਾਂ ਨਗਰ ਨਿਗਮ ਕਮਿਸ਼ਨਰ ਨੇ ਉਨ੍ਹਾਂ ਦੀ ਮੁਅੱਤਲੀ ਬਹਾਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਸਨ। ਦੋਵਾਂ ਅਧਿਕਾਰੀਆਂ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਜਾਣ ਤੋਂ ਬਾਅਦ ਭਾਜਪਾ ਸ਼ਾਸਤ ਨਗਰ ਨਿਗਮ ਅੰਦਰ ਤਿੱਖਾ ਵਿਰੋਧ ਹੋਇਆ।

ਨਗਰ ਨਿਗਮ ਦੇ ਮੇਅਰ ਅਤੇ ਹੋਰ ਕੌਂਸਲਰਾਂ ਦੇ ਨਾਲ-ਨਾਲ ਭਾਜਪਾ ਦੇ ਹੋਰ ਆਗੂਆਂ ਨੇ ਉਨ੍ਹਾਂ ਦੀ ਬਹਾਲੀ ਦਾ ਵਿਰੋਧ ਕੀਤਾ ਸੀ। ਭਾਜਪਾ ਦੇ ਨਾਲ-ਨਾਲ ਕਾਂਗਰਸ ਨੇ ਵੀ ਇਸ ਕਦਮ ਦਾ ਸਖ਼ਤ ਵਿਰੋਧ ਕੀਤਾ ਹੈ। ਮੇਅਰ ਨੇ ਕਿਹਾ ਸੀ ਕਿ ਭਾਵੇਂ ਇਹ ਪ੍ਰਸ਼ਾਸਨਿਕ ਫ਼ੈਸਲਾ ਹੈ ਪਰ ਉਹ ਇਸ ਦੇ ਪੂਰੀ ਤਰ੍ਹਾਂ ਖ਼ਿਲਾਫ਼ ਹਨ।

ਅਫਸਰਾਂ ਨੂੰ ਸੀਬੀਆਈ ਨੇ ਰੰਗੇ ਹੱਥੀਂ ਫੜਿਆ ਸੀ ਅਤੇ ਉਨ੍ਹਾਂ ਨੂੰ ਬਹਾਲ ਕਰਨਾ ਉਸ ਨੂੰ ਜਾਂ ਉਸ ਦੀ ਪਾਰਟੀ ਨੂੰ ਬਿਲਕੁਲ ਮਨਜ਼ੂਰ ਨਹੀਂ ਹੈ। ਬਹਾਲੀ ਦੇ ਹੁਕਮ ਵਾਪਸ ਲੈਣ ਤੋਂ ਬਾਅਦ ਮੇਅਰ ਨੇ ਕਿਹਾ ਕਿ ਇਹ ਬਹੁਤ ਜ਼ਰੂਰੀ ਕਦਮ ਸੀ। ਇਸ ਤਰ੍ਹਾਂ ਦੇ ਅਮਲਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਨਗਰ ਨਿਗਮ ਦੇ ਕੌਂਸਲਰ ਮਹੇਸ਼ ਇੰਦਰ ਸਿੰਘ ਸਿੱਧੂ ਨੇ ਕਿਹਾ ਸੀ ਕਿ ਐਮਓਐਚ ਵਿੰਗ ਦੇ ਦੋ ਸੀਨੀਅਰ ਮੁਲਾਜ਼ਮਾਂ ਦੀ ਮੁਅੱਤਲੀ ਰੱਦ ਕਰਕੇ ਬਹਾਲ ਕਰਨਾ ਨਗਰ ਨਿਗਮ ਦੇ ਅਧਿਕਾਰੀਆਂ ਲਈ ਗਲਤ ਵਤੀਰਾ ਹੈ। ਮਾਮਲੇ ਦੀ ਵਿਭਾਗੀ ਜਾਂਚ ਦੇ ਹੁਕਮ ਦੇਣ ਦੀ ਬਜਾਏ ਉਸ ਨੂੰ ਬਹਾਲ ਕਰਕੇ ਨਿਵਾਜਿਆ ਗਿਆ।

ਇਹ ਵੀ ਪੜ੍ਹੋ : Ferozepur News: ਆਵਾਰਾ ਕੁੱਤਿਆਂ ਨੇ ਦੋ ਮਾਸੂਮ ਭਰਾਵਾਂ ਨੂੰ ਬੁਰੀ ਤਰ੍ਹਾਂ ਨੋਚਿਆ; ਇੱਕ ਦੀ ਮੌਤ

Trending news