Weather Updates News:  ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਅਤੇ ਠੰਡ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ ਸਮੇਤ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ 'ਚ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਪਰ ਦੁਪਹਿਰ ਵੇਲੇ ਚਮਕਦੀ ਧੁੱਪ ਮਾਮੂਲੀ ਰਾਹਤ ਦੇ ਰਹੀ ਹੈ। ਪੰਜਾਬ 'ਚ ਸ਼ੁੱਕਰਵਾਰ ਨੂੰ ਸਭ ਤੋਂ ਘੱਟ ਤਾਪਮਾਨ ਸੰਗਰੂਰ 'ਚ ਦਰਜ ਕੀਤਾ ਗਿਆ, ਜੋ 1.1 ਡਿਗਰੀ ਤੱਕ ਪਹੁੰਚ ਗਿਆ।


COMMERCIAL BREAK
SCROLL TO CONTINUE READING

ਜਦਕਿ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 7.6 ਡਿਗਰੀ ਦਰਜ ਕੀਤਾ ਗਿਆ। ਮੌਸਮ ਕੇਂਦਰ ਨੇ ਪੰਜਾਬ ਦੇ 7 ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਮੁਕਤਸਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸੀਤ ਲਹਿਰ ਤੋਂ ਇਲਾਵਾ ਇੱਥੇ ਠੰਡ ਪੈਣ ਦੀ ਵੀ ਸੰਭਾਵਨਾ ਹੈ।
ਇਸੇ ਤਰ੍ਹਾਂ ਅੰਮ੍ਰਿਤਸਰ, ਪਠਾਨਕੋਟ, ਤਰਨਤਾਰਨ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ ਨਗਰ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।


16 ਤੋਂ ਰਾਹਤ ਮਿਲਣ ਦੀ ਸੰਭਾਵਨਾ
ਪੰਜਾਬ-ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਗਿਰਾਵਟ ਪਹਾੜਾਂ ਤੋਂ ਆਉਣ ਵਾਲੀਆਂ ਹਵਾਵਾਂ ਕਾਰਨ ਹੈ। ਪਿਛਲੇ ਕੁਝ ਦਿਨਾਂ ਤੋਂ ਪਹਾੜਾਂ 'ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪਰ ਹੁਣ ਤਾਪਮਾਨ ਆਮ ਪੱਧਰ 'ਤੇ ਪਹੁੰਚ ਗਿਆ ਹੈ।


ਇਹ ਵੀ ਪੜ੍ਹੋ : Punjab Breaking Live Updates: ਸ਼ੰਭੂ ਸਰਹੱਦ ਤੋਂ ਦਿੱਲੀ ਲੀ ਰਵਾਨਾ ਹੋਏ ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ; ਵੱਡੀਆਂ ਖ਼ਬਰਾਂ ਲਈ ਜੁੜੇ ਰਹੋ


ਮੌਸਮ ਕੇਂਦਰ ਮੁਤਾਬਕ 16 ਦਸੰਬਰ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਸਵੇਰੇ ਠੰਡ ਘੱਟ ਹੋਵੇਗੀ। ਪਰ ਇਸ ਦੌਰਾਨ ਪੰਜਾਬ-ਚੰਡੀਗੜ੍ਹ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਜਿਸ ਕਾਰਨ ਆਉਣ ਵਾਲਾ ਹਫ਼ਤਾ ਖੁਸ਼ਕ ਰਹਿਣ ਦੀ ਸੰਭਾਵਨਾ ਹੈ।


ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ ਸਮੇਂ ਤਾਪਮਾਨ ਵਿੱਚ ਗਿਰਾਵਟ ਕਾਰਨ ਠੰਢ ਵਧ ਰਹੀ ਹੈ ਜਦਕਿ ਦਿਨ ਵੇਲੇ ਧੁੱਪ ਨਿਕਲਣ ਕਾਰਨ ਅਜੇ ਰਾਹਤ ਹੈ। 



ਬੀਤੇ ਦਿਨ ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਦੇ ਨਾਲ ਲੱਗਦੇ ਜੰਮੂ-ਕਸ਼ਮੀਰ ਅਤੇ ਹਿਮਾਚਲ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਪੱਛਮੀ ਗੜਬੜੀ ਕਾਰਨ ਪਹਾੜਾਂ 'ਤੇ ਬਰਫ਼ਬਾਰੀ ਪਈ ਸੀ। ਪੰਜਾਬ 'ਚ ਪਹਾੜਾਂ 'ਤੇ ਬਰਫਬਾਰੀ ਕਾਰਨ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। 


ਇਹ ਵੀ ਪੜ੍ਹੋ : Ajnala News: ਅਜਨਾਲਾ ਅੰਦਰ ਬੱਸ ਦੇ ਡਰਾਈਵਰ ਅਤੇ ਕੰਡਕਟਰ ਦੀ ਸ਼ਰੇਆਮ ਗੁੰਡਾਗਰਦੀ