Chandigarh News: ਚੰਡੀਗੜ੍ਹ ਦੇ ਸਰਕਾਰੀ ਸਕੂਲ ਬਾਹਰ ਬੱਚੇ ਦੀ ਡਾਂਗਾਂ ਨਾਲ ਮਾਰਕੁੱਟ; ਲੋਕ ਬਣਾਉਂਦੇ ਰਹੇ ਵੀਡੀਓ
Advertisement
Article Detail0/zeephh/zeephh2370252

Chandigarh News: ਚੰਡੀਗੜ੍ਹ ਦੇ ਸਰਕਾਰੀ ਸਕੂਲ ਬਾਹਰ ਬੱਚੇ ਦੀ ਡਾਂਗਾਂ ਨਾਲ ਮਾਰਕੁੱਟ; ਲੋਕ ਬਣਾਉਂਦੇ ਰਹੇ ਵੀਡੀਓ

Chandigarh student Attack: ਸਿਟੀ ਬਿਊਟੀਫੁੱਲ ਚੰਡੀਗੜ੍ਹ ਦੇ ਸਰਕਾਰੀ ਸਕੂਲ 'ਚ ਪੜ੍ਹਦੇ ਵਿਦਿਆਰਥੀ 'ਤੇ ਕੁਝ ਨੌਜਵਾਨਾਂ ਨੇ ਲਾਠੀਆਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ 'ਚ ਵਿਦਿਆਰਥੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ। ਵਿਦਿਆਰਥੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

 

Chandigarh News: ਚੰਡੀਗੜ੍ਹ ਦੇ ਸਰਕਾਰੀ ਸਕੂਲ ਬਾਹਰ ਬੱਚੇ ਦੀ ਡਾਂਗਾਂ ਨਾਲ ਮਾਰਕੁੱਟ; ਲੋਕ ਬਣਾਉਂਦੇ ਰਹੇ ਵੀਡੀਓ

Chandigarh student beaten/ਮਨੀਸ਼ ਸ਼ੰਕਰ: ਚੰਡੀਗੜ੍ਹ ਦੇ ਸਰਕਾਰੀ ਸਕੂਲ ਦੇ ਬਾਹਰ ਆਪਸੀ ਰੰਜਿਸ਼ ਨੂੰ ਲੈ ਕੇ ਬੱਚੇ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਇਸ ਦੌਰਾਨ ਬੱਚਾ ਬੁਰੀ ਤਰ੍ਹਾਂ ਲਹੂ ਲੁਹਾਨ ਹੋ ਗਿਆ ਹੈl ਚੰਡੀਗੜ੍ਹ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਖਰਾਬ ਹੁੰਦੀ ਦਿਖਾਈ ਗੇ ਰਹੀ ਹੈ ਅਤੇ ਜਿਸ ਦੀਆਂ ਮੂੰਹ ਬੋਲਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। 

ਚੰਡੀਗੜ੍ਹ ਦੇ ਸਰਕਾਰੀ ਸਕੂਲ ਦੇ ਬਾਹਰ ਕੁਝ ਨੌਜਵਾਨਾਂ ਨੇ ਇੱਕ ਸਕੂਲੀ ਵਿਦਿਆਰਥੀ ਦੀ ਕੁੱਟਮਾਰ ਕੀਤੀ ਹੈ। ਨੌਜਵਾਨਾਂ ਨੇ ਵਿਦਿਆਰਥੀ ਨੂੰ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟਿਆ। ਇਸ ਹਮਲੇ ਵਿੱਚ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਿਆ। ਵਿਦਿਆਰਥੀ ਦੇ ਸਿਰ 'ਚੋਂ ਖੂਨ ਵਹਿ ਰਿਹਾ ਸੀ। ਇੱਥੋਂ ਤੱਕ ਕਿ ਉਸ ਦੀ ਸਕੂਲ ਦੀ ਵਰਦੀ ਵੀ ਪਾੜ ਦਿੱਤੀ ਗਈ। 

ਕਿਸੇ ਨੇ ਇਸ ਘਟਨਾ ਦੀ ਵੀਡੀਓ ਬਣਾ ਲਈ ਹੈ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਘਟਨਾ ਦੌਰਾਨ ਸਕੂਲ ਦੇ ਗੇਟ 'ਤੇ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੇ ਵੀ ਵਿਦਿਆਰਥੀ ਨੂੰ ਬਚਾਉਣ ਦੀ ਖੇਚਲ ਨਹੀਂ ਕੀਤੀ।

ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਸੋਮਵਾਰ ਦੁਪਹਿਰ ਨੂੰ ਬੱਚੇ ਛੁੱਟੀ ਤੋਂ ਬਾਅਦ ਮਲੋਆ ਆਰਸੀ-1 ਸਥਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਗੇਟ ਤੋਂ ਬਾਹਰ ਆ ਰਹੇ ਸਨ ਕਿ ਅਚਾਨਕ ਕੁਝ ਲੜਕੇ ਆਏ ਅਤੇ 11ਵੀਂ ਜਮਾਤ ਦੇ ਵਿਦਿਆਰਥੀ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਕੁਝ ਹੀ ਦੇਰ ਵਿਚ ਉਨ੍ਹਾਂ ਨੇ ਉਸ ਨੂੰ ਡੰਡਿਆਂ ਨਾਲ ਕੁੱਟਿਆ, ਉਸ ਨੂੰ ਲਹੂ-ਲੁਹਾਨ ਛੱਡ ਦਿੱਤਾ ਅਤੇ ਉੱਥੋਂ ਭੱਜ ਗਏ। ਇਸ ਤੋਂ ਬਾਅਦ ਵਿਦਿਆਰਥੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਘਟਨਾ ਦੇ ਸਮੇਂ ਉੱਥੇ ਕੋਈ ਵੀ ਪੀਸੀਆਰ ਮੌਜੂਦ ਨਹੀਂ ਸੀ। ਇਹ ਘਟਨਾ ਕਿਉਂ ਵਾਪਰੀ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।

ਵਿਦਿਆਰਥੀ ਨਾਲ ਲੜਾਈ ਦੌਰਾਨ ਬਾਹਰੋਂ ਆਏ ਲੜਕੇ ਉਸ ਨੂੰ ਰੋਕਣ ਲਈ ਆਏ ਅਤੇ ਵਿਦਿਆਰਥੀ ਤੋਂ ਉਸ ਦੇ ਮਾਪਿਆਂ ਦਾ ਨੰਬਰ ਮੰਗਿਆ। ਇਸ ਦੇ ਨਾਲ ਹੀ ਘਟਨਾ ਦੀ ਵੀਡੀਓ ਬਣਾ ਰਹੇ ਲੋਕਾਂ ਨੇ ਨੇੜੇ ਖੜ੍ਹੇ ਗਾਰਡ ਨੂੰ ਕੁੱਟਮਾਰ ਲਈ ਗਾਲਾਂ ਕੱਢੀਆਂ ਪਰ ਉਸ ਨੂੰ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ। ਇਸ 'ਤੇ ਗਾਰਡ ਨੇ ਜਵਾਬ ਦਿੱਤਾ ਕਿ ਮਾਮਲਾ ਗੇਟ ਦੇ ਬਾਹਰ ਦਾ ਹੈ ਅੰਦਰ ਦਾ ਨਹੀਂ। ਇਸ ਤੋਂ ਪਹਿਲਾਂ ਵੀ ਮਲੋਆ 'ਤੇ ਸਕੂਲਾਂ ਦੇ ਬਾਹਰ ਕੁੱਟਮਾਰ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿੱਥੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਗਿਆ ਸੀ।

Trending news