Chandigarh News: ਚੰਡੀਗੜ੍ਹ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 2 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਾਰੰਗਪੁਰ ਦੀ ਪੁਲਿਸ ਨੇ ਮਿਲਕ ਕਲੋਨੀ ਧਨਾਸ ਚੰਡੀਗੜ੍ਹ ਦੇ ਲਵਦੀਪ ਬੰਗੜ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਧੋਖਾਧੜੀ, ਵਿਸ਼ਵਾਸਘਾਤ ਅਤੇ ਅਪਰਾਧਿਕ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਸਿਟੀ ਐਨਕਲੇਵ ਜ਼ੀਰਕਪੁਰ ਦੇ ਰਹਿਣ ਵਾਲੇ ਵਿਨੋਦ, ਵਿਜੇ ਅਤੇ ਹੋਰਾਂ 'ਤੇ ਕੈਨੇਡਾ ਪੈਸੇ ਭੇਜਣ ਦੇ ਨਾਂ 'ਤੇ 2 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤਾਂ ਜੋ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਬੀਤੇ ਦਿਨ ਚੰਡੀਗੜ੍ਹ ਪੁਲਿਸ ਨੇ ਚਾਰ ਇਮੀਗ੍ਰੇਸ਼ਨ ਸੰਚਾਲਕਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰ ਕੀਤਾ ਸੀ। 


ਗਲੋਬਲ ਕੰਸਲਟੈਂਸੀ ਸੰਚਾਲਕ ਖਿਲਾਫ ਮਾਮਲਾ ਦਰਜ


ਸੈਕਟਰ-31 ਥਾਣੇ ਦੀ ਪੁਲਿਸ ਨੇ ਸੈਕਟਰ-47 ਡੀ ਵਿੱਚ ਗਲੋਬਲ ਕੰਸਲਟੈਂਸੀ ਅਪਰੇਟਰਾਂ ਖ਼ਿਲਾਫ਼ ਵੀ 2 ਲੱਖ ਰੁਪਏ ਦੀ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਸੰਨੀ ਪੁੰਨਕਲਾਂ ਮੁੰਡਿਆਕਲਾਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਮੁਲਜ਼ਮਾਂ ਨੇ ਉਸ ਦਾ ਵੀਜ਼ਾ ਲਗਵਾਉਣ ਦੇ ਨਾਂ ’ਤੇ ਉਸ ਤੋਂ 2 ਲੱਖ ਰੁਪਏ ਲਏ ਪਰ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਜਿਸ ਤੋਂ ਬਾਅਦ ਉਸਨੇ ਐਸਐਸਪੀ ਵਿੰਡੋ 'ਤੇ ਸ਼ਿਕਾਇਤ ਦਰਜ ਕਰਵਾਈ ਜਿਸ ਤੋਂ ਬਾਅਦ ਪੁਲਿਸ ਨੇ ਗਲੋਬਲ ਕੰਸਲਟੈਂਸੀ ਸੰਚਾਲਕ ਖਿਲਾਫ ਮਾਮਲਾ ਕੇਸ ਦਰਜ ਕੀਤਾ ਗਿਆ।


ਸੈਕਟਰ-34 ਦੇ ਸੈਫਾਇਰ ਇਮੀਗ੍ਰੇਸ਼ਨ ਸੰਚਾਲਕ ਖਿਲਾਫ ਮਾਮਲਾ ਦਰਜ


ਲੁਧਿਆਣਾ ਨਿਵਾਸੀ ਲੋਕੇਸ਼ ਗੋਸਨ ਦੀ ਸ਼ਿਕਾਇਤ 'ਤੇ ਸੈਕਟਰ-34 ਥਾਣਾ ਪੁਲਿਸ ਨੇ ਸੈਕਟਰ-44 ਸਥਿਤ ਸੈਫਾਇਰ ਇਮੀਗ੍ਰੇਸ਼ਨ ਦੀ ਸ਼ਾਲੀਕਾ ਵਧਵਾ ਅਤੇ ਰਮਨ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਨੇ ਪੀੜਤਾ ਨੂੰ ਕੈਨੇਡਾ ਦਾ ਵੀਜ਼ਾ ਦਿਵਾਉਣ ਦੇ ਨਾਂ ’ਤੇ 11 ਲੱਖ ਰੁਪਏ ਲਏ ਸਨ। ਪਰ ਨਾ ਤਾਂ ਕੈਨੇਡਾ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਕੰਪਨੀ ਖ਼ਿਲਾਫ਼ ਕੁਝ ਦਿਨ ਪਹਿਲਾਂ ਵੀ ਕੇਸ ਦਰਜ ਕੀਤਾ ਗਿਆ ਸੀ।


ਬੀਬੀ ਕੌਂਸਲ ਦੇ ਸੰਚਾਲਕਾਂ ਖ਼ਿਲਾਫ਼ ਕੇਸ ਦਰਜ


ਸੈਕਟਰ-17 ਥਾਣੇ ਦੀ ਪੁਲਿਸ ਨੇ ਸੰਗਰੂਰ ਦੇ ਵਸਨੀਕ ਗੁਰਦਰਸ਼ਨ ਸਿੰਘ ਦੀ ਸ਼ਿਕਾਇਤ ’ਤੇ ਸੈਕਟਰ-17 ਵਿੱਚ ਚੱਲ ਰਹੇ ਬੀਬੀ ਇਮੀਗ੍ਰੇਸ਼ਨ ਦਫ਼ਤਰ ਦੇ ਸੰਚਾਲਕਾਂ ਖ਼ਿਲਾਫ਼ ਧੋਖਾਧੜੀ ਅਤੇ ਜਾਅਲੀ ਦਸਤਾਵੇਜ਼ ਤਿਆਰ ਕਰਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।


ਯੂਰਪ ਵੇਅ ਕੰਸਲਟੈਂਸੀ ਦੇ ਸੰਚਾਲਕਾਂ ਖਿਲਾਫ ਵੀ ਮਾਮਲਾ ਦਰਜ


ਪਟਿਆਲਾ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਹੋਰਨਾਂ ਵਿਅਕਤੀਆਂ ਦੀ ਸ਼ਿਕਾਇਤ ਦੇ ਆਧਾਰ 'ਤੇ ਸੈਕਟਰ-3 ਥਾਣੇ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਦੋਸ਼ ਹੈ ਕਿ ਸੈਕਟਰ-8ਸੀ ਸਥਿਤ ਯੂਰਪ ਵੇਅ ਕੰਸਲਟੈਂਸੀ ਦੇ ਸੰਚਾਲਕਾਂ ਨੇ ਵਿਦੇਸ਼ ਭੇਜਣ ਦੇ ਨਾਂ 'ਤੇ 82.5 ਲੱਖ ਰੁਪਏ ਦੀ ਠੱਗੀ ਮਾਰੀ ਹੈ।