Chandigarh Deputy and Senior Mayor elections: ਚੰਡੀਗੜ੍ਹ ਨਗਰ ਨਿਗਮ ਵਿੱਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਲੈ ਕੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਣੀ ਹੈ। ਦਰਅਸਲ  ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦਾ ਵਿਵਾਦ ਹਾਈ ਕੋਰਟ ਵਿੱਚ ਪੁੱਜ ਗਿਆ ਹੈ। ਇਸ ਸਬੰਧੀ ਡੀਸੀ ਵਿਨੈ ਪ੍ਰਤਾਪ ਸਿੰਘ ਨੇ ਅੱਜ ਸਵੇਰੇ 10 ਵਜੇ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ। ਇਸ ਨੋਟੀਫਿਕੇਸ਼ਨ ਨੂੰ ਗਠਜੋੜ ਵੱਲੋਂ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ।


COMMERCIAL BREAK
SCROLL TO CONTINUE READING

ਮੇਅਰ ਨੇ ਅਜੇ ਤੱਕ ਨਹੀਂ ਸੰਭਾਲਿਆ ਅਹੁਦਾ


ਚੰਡੀਗੜ੍ਹ ਨਿਗਮ ਚੋਣਾਂ ਨੂੰ ਲੈ ਕੇ ਗਠਜੋੜ ਦਾ ਤਰਕ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਇਹ ਚੋਣ ਨਗਰ ਨਿਗਮ ਦੇ ਮੇਅਰ ਹੀ ਕਰਵਾਉਣਗੇ ਪਰ ਮੇਅਰ ਨੇ ਅਜੇ ਤੱਕ ਆਪਣਾ ਅਹੁਦਾ ਨਹੀਂ ਸੰਭਾਲਿਆ ਹੈ। ਅਜਿਹੀ ਸਥਿਤੀ ਵਿੱਚ ਇਹ ਚੋਣ ਸੰਭਵ ਨਹੀਂ ਹੈ। ਨਵੇਂ ਚੁਣੇ ਚੁਣੇ ਗਏ ਮੇਅਰ ਕੁਲਦੀਪ ਕੁਮਾਰ ਵਲੋਂ ਹਾਲੇ ਅਹੁਦਾ ਹੁ ਨਾ ਸੰਭਾਲਣ ਤੋਂ ਬਾਅਦ ਚਰਚਾ ਸ਼ੁਰੂ ਹੋ ਗਈ ਹੈ ਕਿ ਇਸ ਦਾ ਅਸਰ ਮੰਗਲਵਾਰ ਨੂੰ ਹੋਣ ਵਾਲੀਆਂ ਚੋਣਾਂ 'ਤੇ ਪਵੇਗਾ ਜਾਂ ਨਹੀਂ।


ਕੌਣ ਕਰਵਾਉਂਦੈ ਹੈ  ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ 
ਵਿਵਸਥਾ ਮੁਤਾਬਕ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਮੇਅਰ ਹੀ ਕਰਵਾਉਂਦਾ ਹੈ। ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਸਬੰਧੀ ਡੀਸੀ ਦੇ ਹੁਕਮਾਂ ਉਤੇ ਰੋਕ ਲਗਾਉਣ ਦੀ ਹਾਈ ਕੋਰਟ ਤੋਂ ਮੰਗ ਕੀਤੀ ਗਈ ਹੈ।


 


ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਚੋਣ; ਹਾਈ ਕੋਰਟ ਨੇ ਨਵੇਂ ਸਿਰੇ ਤੋਂ ਪਟੀਸ਼ਨ ਦਾਇਰ ਕਰਨ ਦੇ ਦਿੱਤੇ ਹੁਕਮ


 


ਰਣਨੀਤੀ ਬਣਾਉਣ ’ਚ ਜੁਟੀਆਂ ਪਾਰਟੀਆਂ
ਭਾਜਪਾ ਅਤੇ 'ਆਪ'-ਕਾਂਗਰਸ ਗਠਜੋੜ ਚੋਣਾਂ ਜਿੱਤਣ ਲਈ ਰਣਨੀਤੀ ਤਿਆਰ ਕਰਨ ’ਚ ਜੁਟੇ ਹੋਏ ਹਨ। ਨਿਗਮ ਦੇ ਮੌਜੂਦਾ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਕਿਹਾ ਜਾ ਰਿਹਾ ਹੈ ਕਿ ਇਸ ਵਾਰ ਇਨ੍ਹਾਂ ਚੋਣਾਂ ’ਚ ਭਾਜਪਾ ਦਾ ਹੀ ਪੱਲੜਾ ਭਾਰੀ ਨਜ਼ਰ ਆ ਰਿਹਾ ਹੈ।


ਹੁਣ ਭਾਜਪਾ ਕੋਲ ਬਹੁਮਤ ਹੈ
ਇਸ ਵੇਲੇ ਨਗਰ ਨਿਗਮ ਵਿੱਚ ਭਾਜਪਾ ਦਾ ਬਹੁਮਤ ਹੈ। ਭਾਜਪਾ ਕੋਲ 17 ਕੌਂਸਲਰਾਂ ਅਤੇ ਇੱਕ ਸੰਸਦ ਮੈਂਬਰ ਦੀਆਂ ਵੋਟਾਂ ਸਮੇਤ ਕੁੱਲ 18 ਵੋਟਾਂ ਹਨ। ਇਸ ਦੇ ਨਾਲ ਹੀ ਵਿਰੋਧੀ ਧਿਰ ਕੋਲ 10 ਆਮ ਆਦਮੀ ਪਾਰਟੀ ਅਤੇ 7 ਕਾਂਗਰਸ ਦੀਆਂ ਵੋਟਾਂ ਸਮੇਤ ਕੁੱਲ 17 ਵੋਟਾਂ ਹਨ। ਇੱਕ ਵੋਟ ਸ਼੍ਰੋਮਣੀ ਅਕਾਲੀ ਦਲ ਦੀ ਹੈ। ਜਿਨ੍ਹਾਂ ਨੇ ਪਿਛਲੀ ਵਾਰ ਭਾਜਪਾ ਲਈ ਵੋਟ ਪਾਈ ਸੀ। ਇਸ ਕਾਰਨ ਵਿਰੋਧੀ ਧਿਰ ਨੂੰ ਆਪਣੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਬਣਨ ਦਾ ਖ਼ਤਰਾ ਹੈ।


ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ 'ਚ 27 ਫਰਵਰੀ ਨੂੰ ਮੁੜ ਹੋਵੇਗੀ ਸੀਨੀਅਰ ਡਿਪਟੀ ਤੇ ਡਿਪਟੀ ਮੇਅਰ ਦੀ ਚੋਣ


ਕੀ ਸੀ ਪੂਰਾ ਮਾਮਲਾ

ਚੰਡੀਗੜ੍ਹ ਨਗਰ ਨਿਗਮ ਵਿੱਚ 30 ਜਨਵਰੀ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਹੋਈਆਂ ਸਨ। ਇਸ ਵਿੱਚ ਭਾਜਪਾ ਦੇ ਮੇਅਰ ਉਮੀਦਵਾਰ ਮਨੋਜ ਸੋਨਕਰ ਨੂੰ 16 ਵੋਟਾਂ ਮਿਲੀਆਂ। ਜਦੋਂ ਕਿ ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ 12 ਵੋਟਾਂ ਮਿਲੀਆਂ। ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੇ 8 ਵੋਟਾਂ ਨੂੰ ਅਯੋਗ ਕਰਾਰ ਦਿੱਤਾ ਸੀ। ਇਸ ਮਾਮਲੇ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਸੀ।


ਗਠਜੋੜ ਨੇ ਦੋਸ਼ ਲਾਇਆ ਕਿ ਰਿਟਰਨਿੰਗ ਅਫਸਰ ਨੇ ਜਾਣਬੁੱਝ ਕੇ ਉਨ੍ਹਾਂ ਦੀਆਂ ਵੋਟਾਂ ਅਯੋਗ ਕਰਾਰ ਦਿੱਤੀਆਂ ਹਨ। ਇਸ ਮਾਮਲੇ ਨੂੰ ਲੈ ਕੇ ਉਹ ਪਹਿਲਾਂ ਹਾਈ ਕੋਰਟ ਅਤੇ ਫਿਰ ਸੁਪਰੀਮ ਕੋਰਟ ਗਏ। ਗਠਜੋੜ ਨੂੰ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ 8 ਵੋਟਾਂ ਨੂੰ ਸਹੀ ਮੰਨਦਿਆਂ ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਮੇਅਰ ਬਣਾਉਣ ਦਾ ਫੈਸਲਾ ਸੁਣਾਇਆ।