Chandigarh News: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਚਚੇਰੇ ਭਰਾ ਵਿਦਿਆਰਥੀ ਆਗੂ ਗੁਰਲਾਲ ਕਤਲ ਕਾਂਡ ਦੇ 4 ਮੁਲਜ਼ਮਾਂ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ।
Trending Photos
Chandigarh News: ਚੰਡੀਗੜ੍ਹ ਦੇ ਇੰਡਸਟ੍ਰੀਅਲ ਏਰੀਆ ਵਿੱਚ 10 ਅਕਤੂਬਰ 2020 ਕੋ ਕੈਨੇਡਾ ਵਿੱਚ ਬੈਠੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਚਚੇਰੇ ਭਰਾ ਵਿਦਿਆਰਥੀ ਆਗੂ ਗੁਰਲਾਲ ਕਤਲ ਕਾਂਡ ਦੇ 4 ਮੁਲਜ਼ਮਾਂ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਇਨ੍ਹਾਂ ਨੂੰ ਗਵਾਹਾਂ ਤੇ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਹੈ। ਬਰੀ ਕੀਤੇ ਗਏ ਮੁਲਜ਼ਮ ਨੀਰਜ ਚਸਕਾ, ਚਮਕੌਰ ਸਿੰਘ, ਗੁਰਮੀਤ ਸਿੰਘ ਗੀਤਾ ਤੇ ਗੁਰਵਿੰਦਰ ਸਿੰਘ ਸ਼ਾਮਲ ਹਨ।
ਗੁਰਲਾਲ ਦੇ ਕਤਲ ਦਾ ਬਦਲਾ ਲੈਣ ਲਈ ਗੋਲਡੀ ਬਰਾੜ ਨੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਲਾਲ ਸਿੰਘ ਭੁੱਲਰ ਉਰਫ਼ ਪਹਿਲਵਾਨ ਦਾ ਫਰੀਦਕੋਟ ਵਿੱਚ ਕਤਲ ਕਰਵਾ ਦਿੱਤਾ। ਕੁਝ ਮਹੀਨਿਆਂ ਮਗਰੋਂ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦੇ ਨਜ਼ਦੀਕੀ ਨੌਜਵਾਨ ਆਗੂ ਵਿੱਕੀ ਮਿੱਡੂਖੇੜਾ ਦੀ ਮੋਹਾਲੀ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਬੰਬੀਹਾ ਗੈਂਗ ਨੇ ਪਹਿਲਵਾਨ ਦੀ ਮੌਤ ਦਾ ਬਦਲਾ ਲੈਣ ਲਈ ਇਸ ਕਤਲ ਨੂੰ ਅੰਜਾਮ ਦਿੱਤਾ ਸੀ। ਫਿਰ ਇੱਕ ਸਾਲ ਬਾਅਦ ਮਿੱਡੂਖੇੜਾ ਦੀ ਮੌਤ ਦਾ ਬਦਲਾ ਲੈਣ ਲਈ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰ ਦਿੱਤੀ ਗਈ। ਜਿਸ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਨੇ ਲਈ ਸੀ।
ਇਸ ਦੇ ਨਾਲ ਹੀ ਮੁਲਜ਼ਮ ਨੀਰਜ ਚਸਕਾ ਸੈਕਟਰ 38 ਵਿੱਚ ਹੋਏ ਸੁਰਜੀਤ ਬਾਊਂਸਰ ਕਤਲ ਕਾਂਡ ਦਾ ਮੁਲਜ਼ਮ ਹੈ। ਜਦਕਿ ਬਾਕੀ ਦੋ ਮੁਲਜ਼ਮਾਂ ਗੁਰਮੀਤ ਸਿੰਘ ਤੇ ਗੁਰਵਿੰਦਰ ਸਿੰਘ 'ਤੇ ਗੁਰਲਾਲ ਕਤਲ ਕਾਂਡ ਦੇ ਸ਼ੂਟਰਾਂ ਨੂੰ ਬਾਈਕ ਮੁਹੱਈਆ ਕਰਵਾਈ ਸੀ। ਜਿਸ ਬਾਈਕ 'ਤੇ ਸਵਾਰ ਹੋ ਕੇ ਉਨ੍ਹਾਂ ਨੇ ਗੁਰਲਾਲ ਦੀ ਹੱਤਿਆ ਕੀਤੀ ਸੀ। ਇਸ ਤੋਂ ਬਾਅਦ ਉਹ ਬਾਈਕ ਸੜਕ 'ਤੇ ਛੱਡ ਕੇ ਭੱਜ ਗਿਆ ਸੀ।
ਇਹ ਵੀ ਪੜ੍ਹੋ : Mohalla Clinics: ਅੱਜ ਪੰਜਾਬ ਦੇ ਦੌਰੇ 'ਤੇ ਅਰਵਿੰਦ ਕੇਜਰੀਵਾਲ, 150 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ
10 ਅਕਤੂਬਰ 2020 ਦੀ ਦੇਰ ਰਾਤ ਗੁਰਲਾਲ ਉਦਯੋਗਿਕ ਖੇਤਰ ਵਿੱਚ ਸਥਿਤ ਸਿਟੀ ਐਂਪੋਰੀਅਮ ਮਾਲ ਦੇ ਬਾਹਰ ਇੱਕ ਫਾਰਚੂਨਰ ਕਾਰ ਵਿੱਚ ਕਿਸੇ ਦੀ ਉਡੀਕ ਕਰ ਰਿਹਾ ਸੀ। ਇਸ ਦੌਰਾਨ ਦੋ ਨਕਾਬਪੋਸ਼ ਬਾਈਕ ਸਵਾਰ ਨੌਜਵਾਨ ਗੱਡੀ ਦੇ ਨੇੜੇ ਆਏ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸੀ। ਇਸ ਹਮਲੇ 'ਚ ਗੁਰਲਾਲ ਦੇ ਸਿਰ, ਛਾਤੀ ਤੇ ਬਾਂਹ 'ਤੇ ਗੋਲੀਆਂ ਲੱਗੀਆਂ ਸਨ। ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ ਸੀ। ਇੰਡਸਟ੍ਰੀਅਲ ਏਰੀਆ ਥਾਣੇ ਦੀ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਕਤਲ, ਆਰਮਜ਼ ਐਕਟ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।
ਇਹ ਵੀ ਪੜ੍ਹੋ : Lok Sabha Elections 2024: ਲੋਕ ਸਭਾ ਚੋਣ ਨਹੀਂ ਲੜਨਗੇ ਯੁਵਰਾਜ ਸਿੰਘ, ਟਵੀਟ ਕਰ ਕਿਹਾ 'ਮੈਂ ਗੁਰਦਾਸਪੁਰ ਤੋਂ ਚੋਣ ਨਹੀਂ ਲੜ ਰਿਹੈ'