Chandigarh Farmers Protest News: ਚੰਡੀਗੜ੍ਹ ਵਿੱਚ ਅੱਜ ਤੋਂ 3 ਦਿਨਾਂ ਤੱਕ ਕਿਸਾਨਾਂ ਦਾ ਧਰਨਾ ਸ਼ੁਰੂ ਹੋ ਗਿਆ ਹੈ। ਇਹ ਪ੍ਰਦਰਸ਼ਨ 28 ਨਵੰਬਰ ਤੱਕ ਜਾਰੀ ਰਹੇਗਾ। 
ਦਰਅਸਲ ਕਿਸਾਨ ਕੇਂਦਰ ਸਰਕਾਰ 'ਤੇ ਵਾਅਦੇ ਤੋਂ ਮੁਕਰਨ ਦਾ ਦੋਸ਼ ਲਾਉਂਦੇ ਹੋਏ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਨੇ ਕਿਸਾਨਾਂ ਨੂੰ ਸਰਹੱਦ 'ਤੇ ਹੀ ਰੋਕਣ ਦੀ ਤਿਆਰੀ ਕਰ ਲਈ ਹੈ। ਪੁਲਿਸ ਨੇ ਮੁਹਾਲੀ ਅਤੇ ਪੰਚਕੂਲਾ ਤੋਂ ਆਉਣ ਵਾਲੇ ਰਸਤਿਆਂ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਹੈ। ਕਿਸੇ ਵੀ ਕਿਸਾਨ ਜਥੇਬੰਦੀ ਨੂੰ ਸ਼ਹਿਰ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ।


COMMERCIAL BREAK
SCROLL TO CONTINUE READING

ਦੱਸ ਦਈਏ ਕਿ ਕਿਸਾਨਾਂ ਨੇ ਬੀਤੇ ਦਿਨੀ ਕੇਂਦਰ ਸਰਕਾਰ ਨਾਲ ਸਬੰਧਿਤ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ 26 ਤੋਂ 28 ਨਵੰਬਰ ਤੱਕ ਸੰਘਰਸ਼ ਕਰਨ ਦਾ ਐਲਾਨ ਕੀਤਾ ਸੀ। ਐਤਵਾਰ ਨੂੰ ਪੰਚਕੂਲਾ ਅਤੇ ਮੋਹਾਲੀ 'ਚ ਹਜ਼ਾਰਾਂ ਕਿਸਾਨ ਇਕੱਠੇ ਹੋਣਗੇ। ਚੰਡੀਗੜ੍ਹ ਵੱਲ ਮਾਰਚ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਕਿਸਾਨ ਰਾਜਪਾਲ ਨੂੰ ਮਿਲ ਕੇ ਆਪਣੀਆਂ ਮੰਗਾਂ ਪੇਸ਼ ਕਰਨਾ ਚਾਹੁੰਦੇ ਹਨ। 


ਇਹ ਵੀ ਪੜ੍ਹੋ: Chandigarh Carnival Festival 2023: ਤਿੰਨ ਰੋਜ਼ਾ ਕਾਰਨੀਵਲ ਫੈਸਟੀਵਲ ਦਾ ਅੱਜ ਆਖਰੀ ਦਿਨ, ਪੰਜਾਬੀ ਗਾਇਕ ਬੱਬੂ ਮਾਨ ਕਰਨਗੇ ਪਰਫਾਰਮ

ਅਜਿਹੇ 'ਚ ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ ਦੀ ਪੁਲਿਸ ਨੇ ਹਰ ਪਾਸੇ ਪੁਲਿਸ ਫੋਰਸ ਤੈਨਾਤ ਕਰ ਦਿੱਤੀ ਹੈ। ਦੋਵਾਂ ਸੂਬਿਆਂ ਦੀ ਸਰਹੱਦ 'ਤੇ ਬੈਰੀਕੇਡ ਲਗਾ ਕੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੇ  ਨਾਲ ਹੀ ਅੱਜ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਬਦਲਵੇਂ ਰਸਤੇ ਅਪਣਾਉਣ ਲਈ ਕਿਹਾ ਗਿਆ ਹੈ।


ਇਹ ਵੀ ਪੜ੍ਹੋ: Gippy Grewal News: ਕੈਨੇਡਾ 'ਚ ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਬੰਗਲੇ 'ਤੇ ਹੋਈ ਫਾਇਰਿੰਗ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ