Chandigarh Fire News: PGI ਦੇ ਐਡਵਾਂਸ ਆਈ ਸੈਂਟਰ 'ਚ ਲੱਗੀ ਭਿਆਨਕ ਅੱਗ, ਬਚਾਅ ਕਾਰਜ ਸ਼ੁਰੂ
Advertisement
Article Detail0/zeephh/zeephh1917316

Chandigarh Fire News: PGI ਦੇ ਐਡਵਾਂਸ ਆਈ ਸੈਂਟਰ 'ਚ ਲੱਗੀ ਭਿਆਨਕ ਅੱਗ, ਬਚਾਅ ਕਾਰਜ ਸ਼ੁਰੂ

Chandigarh Fire News:  ਬਿਜਲੀ ਵਿਭਾਗ ਦਾ ਦਫ਼ਤਰ ਐਡਵਾਂਸਡ ਆਈ ਸੈਂਟਰ ਦੇ ਬੇਸਮੈਂਟ ਵਿੱਚ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਐਡਵਾਂਸਡ ਆਈ ਸੈਂਟਰ ਦੀ ਇਮਾਰਤ ਆਧੁਨਿਕ ਤਕਨੀਕ ਨਾਲ ਬਣਾਈ ਗਈ ਹੈ।

 

Chandigarh Fire News: PGI ਦੇ ਐਡਵਾਂਸ ਆਈ ਸੈਂਟਰ 'ਚ ਲੱਗੀ ਭਿਆਨਕ ਅੱਗ, ਬਚਾਅ ਕਾਰਜ ਸ਼ੁਰੂ

Chandigarh Fire News:  ਚੰਡੀਗੜ੍ਹ ਤੋਂ ਇੱਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੀਜੀਆਈ ਦੇ ਐਡਵਾਂਸ ਆਈ ਸੈਂਟਰ ਦੀ ਬੇਸਮੈਂਟ ਵਿੱਚ ਸੋਮਵਾਰ ਸਵੇਰੇ ਅੱਗ ਲੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਅੱਗ ਸਵੇਰੇ 9 ਵਜੇ ਬੇਸਮੈਂਟ ਵਿੱਚ ਸ਼ਾਰਟ ਸਰਕਟ ਕਾਰਨ ਲੱਗੀ। ਇਸ ਸਬੰਧੀ ਸੂਚਨਾ ਮਿਲਣ 'ਤੇ ਫਾਇਰ ਸੇਫਟੀ ਕਰਮਚਾਰੀ ਮੌਕੇ 'ਤੇ ਪਹੁੰਚ ਗਏ। ਅੱਗ 'ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ। 

ਬਿਜਲੀ ਵਿਭਾਗ ਦਾ ਦਫ਼ਤਰ ਐਡਵਾਂਸ ਆਈ ਸੈਂਟਰ ਦੇ ਬੇਸਮੈਂਟ ਵਿੱਚ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਐਡਵਾਂਸ ਆਈ ਸੈਂਟਰ ਦੀ ਇਮਾਰਤ ਆਧੁਨਿਕ ਤਕਨੀਕ ਨਾਲ ਬਣਾਈ ਗਈ ਹੈ। ਅਜਿਹੇ 'ਚ ਅੱਗ ਲੱਗਣ ਦੀ ਘਟਨਾ ਕਈ ਸਵਾਲ ਖੜ੍ਹੇ ਕਰ ਰਹੀ ਹੈ।

ਇਹ ਵੀ ਪੜ੍ਹੋ: Chandigarh PGI Fire News: ਪੀਜੀਆਈ 'ਚ ਅੱਗ ਲੱਗਣ ਕਾਰਨ ਮਰੀਜ਼ਾਂ 'ਚ ਮਚੀ ਭਗਦੜ

ਗੌਰਤਲਬ ਹੈ ਕਿ ਪੀਜੀਆਈ ਦੇ ਨਹਿਰੂ ਹਸਪਤਾਲ ਦੇ ਬਲਾਕ ਸੀ ਵਿੱਚ 9 ਅਕਤੂਬਰ ਦੀ ਰਾਤ ਨੂੰ ਭਿਆਨਕ ਅੱਗ ਲੱਗ ਗਈ ਸੀ। ਇਸ ਤੋਂ ਬਾਅਦ ਮਰੀਜ਼ ਨੂੰ ਬਾਹਰ ਕੱਢ ਕੇ ਨਹਿਰੂ ਐਕਸਟੈਂਸ਼ਨ ਅਤੇ ਨਹਿਰੂ ਹਸਪਤਾਲ ਦੇ ਬਲਾਕ ਏ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਇੱਥੋਂ 400 ਤੋਂ ਵੱਧ ਮਰੀਜ਼ਾਂ ਨੂੰ ਬਾਹਰ ਕੱਢਿਆ ਗਿਆ। ਇਸ ਵਿੱਚ ਹਸਪਤਾਲ ਦੇ ਕਈ ਵਾਰਡ ਪ੍ਰਭਾਵਿਤ ਹੋਏ ਸਨ, ਜਿਨ੍ਹਾਂ ਨੂੰ ਅਜੇ ਤੱਕ ਚਾਲੂ ਨਹੀਂ ਕੀਤਾ ਗਿਆ।  ਹੁਣ ਤੱਕ ਪੀਜੀਆਈ ਦੀ ਜਾਂਚ ਕਮੇਟੀ ਉਸ ਹਾਦਸੇ ਦੇ ਕਾਰਨਾਂ ਦੀ ਜਾਂਚ ਵਿੱਚ ਰੁੱਝੀ ਹੋਈ ਹੈ। ਇਸੇ ਦੌਰਾਨ ਐਡਵਾਂਸ ਹਾਈ ਸੈਂਟਰ ਵਿੱਚ ਲੱਗੀ ਅੱਗ ਨੇ ਸਮੱਸਿਆ ਹੋਰ ਵਧਾ ਦਿੱਤੀ ਹੈ।

Trending news