Chandigarh Firing: ਚੰਡੀਗੜ੍ਹ `ਚ ਇੱਕ ਘਰ `ਚ ਚਲੀਆਂ ਤਾਬੜਤੋੜ ਗੋਲੀਆਂ, ਪਰਿਵਾਰ ਨੂੰ ਦਿੱਤੀ ਧਮਕੀ
ਚੰਡੀਗੜ੍ਹ ਦੇ ਸੈਕਟਰ 56 ਵਿੱਚ ਇੱਕ ਘਰ ਦੇ ਵਿੱਚ ਚਲੀਆਂ ਤਾਬੜ੍ਹ ਤੋੜ ਗੋਲੀਆਂ ਅੱਜ ਸਵੇਰੇ 6 ਵਜੇ ਦੇ ਕਰੀਬ 4 ਤੋਂ 5 ਅਣਜਾਣ ਲੋਕਾਂ ਵੱਲੋਂ ਇੱਕ ਘਰ ਵਿੱਚ ਵੜ ਕੇ ਫਾਇਰਿੰਗ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਰਾਹਤ ਦੀ ਗੱਲ ਹੈ ਕਿ ਕਿਸੇ ਦਾ ਜਾਨੀ ਨੁਕਸਾਨ ਨਹੀਂ। ਗੋਲੀਆਂ ਚਲਾਉਣ ਵਾਲਿਆਂ ਨੇ ਪਰਿਵਾਰ ਨੂੰ
Chandigarh Firing/ਕਮਲਦੀਪ ਸਿੰਘ: ਚੰਡੀਗੜ੍ਹ ਦੇ ਸੈਕਟਰ 56 ਵਿੱਚ ਇੱਕ ਘਰ ਦੇ ਵਿੱਚ ਗੋਲੀਆਂ ਚਲੀਆਂ। ਅੱਜ ਸਵੇਰੇ 6 ਵਜੇ ਦੇ ਕਰੀਬ 4 ਤੋਂ 5 ਅਣਜਾਣ ਲੋਕਾਂ ਵੱਲੋਂ ਇੱਕ ਘਰ ਵਿੱਚ ਵੜ ਕੇ ਫਾਇਰਿੰਗ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਰਾਹਤ ਦੀ ਗੱਲ ਹੈ ਕਿ ਕਿਸੇ ਦਾ ਜਾਨੀ ਨੁਕਸਾਨ ਨਹੀਂ। ਗੋਲੀਆਂ ਚਲਾਉਣ ਵਾਲਿਆਂ ਨੇ ਪਰਿਵਾਰ ਨੂੰ ਧਮਕੀ ਦਿੱਤੀ ਹੈ।
ਪੁਲਿਸ ਨੇ ਮਾਮਲਾ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ’ਤੇ ਨਜ਼ਰ ਰੱਖੀ ਜਾ ਰਹੀ ਹੈ। ਘਰ ਦੇ ਮਾਲਕ ਰੌਬਿਨ ਨੇ ਦੱਸਿਆ ਕਿ ਉਸ ਦਾ ਨਾਈਟ ਫੂਡ ਸਟਰੀਟ 'ਤੇ ਕਾਊਂਟਰ ਹੈ। ਉਥੋਂ ਰਾਤ ਨੂੰ ਘਰ ਆਇਆ। ਸਵੇਰੇ ਕਰੀਬ 6 ਵਜੇ ਜਦੋਂ ਪਰਿਵਾਰ ਅੰਦਰ ਸੁੱਤਾ ਪਿਆ ਸੀ। ਫਿਰ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਦੌਰਾਨ ਜਾਲੀ ਦੇ ਦਰਵਾਜ਼ੇ ਦੇ ਅੰਦਰੋਂ ਗੋਲੀਆਂ ਚਲਾਈਆਂ ਗਈਆਂ। ਉਸ ਨੇ ਦੱਸਿਆ ਕਿ ਉਸ ਦੀ ਪਤਨੀ ਦਾ ਬਚਾਅ ਹੋ ਗਿਆ। ਇਸ ਦੌਰਾਨ ਰੌਬਿਨ ਦੀ ਮਾਂ ਨੇ ਦੱਸਿਆ ਕਿ ਉਹ ਆਪਣੀ ਬੇਟੀ ਕੋਲ ਗਈ ਸੀ। ਇਸ ਦਾ ਪਤਾ ਲੱਗਦਿਆਂ ਹੀ ਉਹ ਮੌਕੇ 'ਤੇ ਪਹੁੰਚ ਗਿਆ।
ਇਹ ਵੀ ਪੜ੍ਹੋ: Farmers Protest: BKU ਉਗਰਾਹਾਂ ਵੱਲੋਂ ਅੱਜ ਚੰਡੀਗੜ੍ਹ ਕੂਚ ਦਾ ਐਲਾਨ! ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਕਰਨਗੇ ਪ੍ਰਦਰਸ਼ਨ
ਬੀਤੇ ਦਿਨੀ ਚੰਡੀਗੜ੍ਹ ਤੋਂ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਚੰਡੀਗੜ੍ਹ 'ਚ ਰਾਤ ਦੇ ਸੰਨਾਟੇ 'ਚ ਰੰਜਿਸ਼ ਦੇ ਚੱਲਦਿਆਂ ਉਸ ਸਮੇਂ ਖੌਫਨਾਕ ਘਟਨਾ ਵਾਪਰ ਗਈ, ਜਦੋਂ ਪਿੰਡ ਰਸਨਹੇੜੀ ਨੇੜੇ ਕੁਝ ਹਥਿਆਰਬੰਦ ਵਿਅਕਤੀਆਂ ਨੇ ਬਾਈਕ ਸਵਾਰ ਚਾਰ ਨੌਜਵਾਨਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ ਚਾਰੋਂ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚੋਂ ਤਿੰਨ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ਖ਼ਮੀ ਨੌਜਵਾਨਾਂ ਨੂੰ ਤੁਰੰਤ ਚੰਡੀਗੜ੍ਹ ਅਤੇ ਮੁਹਾਲੀ ਦੇ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਲਈ ਰੈਫਰ ਕਰ ਦਿੱਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਲਾਂਡਰਾਂ ਸਰਹਿੰਦ ਰੋਡ ਸਥਿਤ ਪਿੰਡ ਝੰਜੇੜੀ ਦੇ ਰਹਿਣ ਵਾਲੇ ਰਵੀ ਅਤੇ ਉਸ ਦੇ ਦੋਸਤ ਲਵਪ੍ਰੀਤ ਸਿੰਘ ਅਤੇ ਸਨਵੀਰ ਪਿੰਡ ਬਡਾਲੀ ਵਿੱਚ ਲੱਗਿਆ ਮੇਲਾ ਦੇਖ ਕੇ ਆਪਣੇ ਬਾਈਕ ’ਤੇ ਘਰ ਪਰਤ ਰਹੇ ਸਨ। ਜਦੋਂ ਉਹ ਰਸਨਹੇੜੀ ਦੇ ਸੁੰਨਸਾਨ ਇਲਾਕੇ ਵਿੱਚੋਂ ਲੰਘ ਰਹੇ ਸਨ ਤਾਂ ਇੱਕ ਦਰਜਨ ਦੇ ਕਰੀਬ ਹਮਲਾਵਰਾਂ ਨੇ ਉਨ੍ਹਾਂ ’ਤੇ ਅਚਾਨਕ ਹਮਲਾ ਕਰ ਦਿੱਤਾ। ਹਮਲਾਵਰਾਂ ਦੀ ਗੋਲੀਬਾਰੀ ਨਾਲ ਤਿੰਨੋਂ ਨੌਜਵਾਨ ਜ਼ਖ਼ਮੀ ਹੋ ਗਏ ਅਤੇ ਆਪਣੀ ਜਾਨ ਬਚਾਉਣ ਲਈ ਨੇੜੇ ਦੀਆਂ ਝਾੜੀਆਂ ਵਿੱਚ ਲੁਕ ਗਏ।
ਘਟਨਾ ਤੋਂ ਬਾਅਦ ਹਮਲਾਵਰਾਂ ਨੇ ਉਨ੍ਹਾਂ ਦੇ ਬਾਈਕ ਨੂੰ ਅੱਗ ਲਗਾ ਦਿੱਤੀ। ਇਸ ਦੌਰਾਨ ਰਵੀ ਦਾ ਭਰਾ ਅਮਨ ਕੁਮਾਰ ਆਪਣੇ ਭਰਾ ਦੀ ਮਦਦ ਲਈ ਮੌਕੇ 'ਤੇ ਪਹੁੰਚ ਗਿਆ ਪਰ ਹਮਲਾਵਰਾਂ ਵੱਲੋਂ ਉਸ ਦੀ ਵੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਹ ਬੇਹੋਸ਼ ਹੋ ਗਿਆ। ਇਸ ਤੋਂ ਬਾਅਦ ਸਾਰੇ ਹਮਲਾਵਰ ਉਥੋਂ ਫ਼ਰਾਰ ਹੋ ਗਏ।
ਇਸ ਹਮਲੇ ਪਿੱਛੇ ਪੁਰਾਣੀ ਆਪਸੀ ਰੰਜਿਸ਼ ਸਾਹਮਣੇ ਆਈ ਹੈ। ਦੋਵਾਂ ਧਿਰਾਂ ਵਿੱਚ ਪਹਿਲਾਂ ਵੀ ਝਗੜਾ ਹੋ ਚੁੱਕਾ ਸੀ, ਜਿਸ ਕਾਰਨ ਇਹ ਘਟਨਾ ਹੋਰ ਵੀ ਗੰਭੀਰ ਬਣ ਗਈ ਸੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਭਾਲ ਜਾਰੀ ਹੈ। ਜ਼ਖ਼ਮੀ ਨੌਜਵਾਨ ਦੀ ਹਾਲਤ ਸਥਿਰ ਬਣੀ ਹੋਈ ਹੈ ਪਰ ਇਸ ਘਟਨਾ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਇਹ ਵੀ ਪੜ੍ਹੋ: Balbir Singh Rajewal: ਬਲਬੀਰ ਰਾਜੇਵਾਲ ਦਾ ਵੱਡਾ ਬਿਆਨ- 'ਕੇਂਦਰ ਸਰਕਾਰ ਪੰਜਾਬ ਨਾਲ ਅਪਣਾ ਰਹੀ ਦੋਗਲੀ ਨੀਤੀ'