Chandigarh Fraud News: ਵਿਦੇਸ਼ ਭੇਜਣ ਦੇ ਨਾਂਅ 'ਚ 90 ਲੱਖ ਦੀ ਠੱਗੀ, ਇੰਮੀਗ੍ਰੇਸ਼ਨ ਫਰਮ ਦੇ ਮਾਲਕ 'ਤੇ ਕੇਸ ਦਰਜ
Advertisement
Article Detail0/zeephh/zeephh2326404

Chandigarh Fraud News: ਵਿਦੇਸ਼ ਭੇਜਣ ਦੇ ਨਾਂਅ 'ਚ 90 ਲੱਖ ਦੀ ਠੱਗੀ, ਇੰਮੀਗ੍ਰੇਸ਼ਨ ਫਰਮ ਦੇ ਮਾਲਕ 'ਤੇ ਕੇਸ ਦਰਜ

Chandigarh Fraud News: ਚੰਡੀਗੜ੍ਹ ਵਿੱਚ ਇਮੀਗ੍ਰੇਸ਼ਨ ਧੋਖਾਧੜੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ।  12 ਲੋਕਾਂ ਨਾਲ ਲਗਭਗ 90 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ। 

 

Chandigarh Fraud News: ਵਿਦੇਸ਼ ਭੇਜਣ ਦੇ ਨਾਂਅ 'ਚ 90 ਲੱਖ ਦੀ ਠੱਗੀ, ਇੰਮੀਗ੍ਰੇਸ਼ਨ ਫਰਮ ਦੇ ਮਾਲਕ 'ਤੇ ਕੇਸ ਦਰਜ

Chandigarh Fraud News/ ਪਵਿਤ ਕੌਰ : ਚੰਡੀਗੜ੍ਹ ਵਿੱਚ ਸਾਈਬਰ ਕ੍ਰਾਈਮ ਤੇ ਇਮੀਗ੍ਰੇਸ਼ਨ ਧੋਖਾਧੜੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆਇਆ ਹੈ  ਜਿੱਥੇ ਯੂਟੀ ਪੁਲਿਸ ਨੇ ਸੈਕਟਰ 35 ਸਥਿਤ ਇੱਕ ਇਮੀਗ੍ਰੇਸ਼ਨ ਫਰਮ ਦੇ ਮਾਲਕਾਂ ਅਤੇ ਕਰਮਚਾਰੀਆਂ ਦੇ ਖਿਲਾਫ਼ 12 ਲੋਕਾਂ ਨਾਲ ਲਗਭਗ 90 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾਵਾਂ ਦਾ ਦੋਸ਼ ਹੈ ਕਿ ਫਰਮ ਨੇ ਉਨ੍ਹਾਂ ਨੂੰ ਵਿਦੇਸ਼ ਭੇਜਣ ਦੇ ਬਹਾਨੇ ਪੈਸੇ ਠੱਗੇ ਪਰ ਨਾ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਗਏ। ਸੈਕਟਰ 36 ਥਾਣਾ ਪੁਲਿਸ ਨੇ ਭੂਪੇਂਦਰ ਕੁਮਾਰ ਵਾਸੀ ਸੋਨੀਪਤ, ਹਰਿਆਣਾ ਅਤੇ 10 ਹੋਰ ਲੋਕਾਂ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ। 

ਇਹ ਵੀ ਪੜ੍ਹੋ: Fazilka News: ਫਾਜ਼ਿਲਕਾ 'ਚ ਕਵਰੇਜ ਕਰਦੇ ਹੋਏ ਪੱਤਰਕਾਰ ਨਹਿਰ 'ਚ ਡਿੱਗਿਆ, ਪੱਤਰਕਾਰ ਭਾਈਚਾਰੇ 'ਚ ਪ੍ਰਸ਼ਾਸਨ ਖਿਲਾਫ਼ ਗੁੱਸਾ

ਦੂਜਾ ਮਾਮਲਾ -- 80 ਲੱਖ ਰੁਪਏ ਦੀ ਠੱਗੀ 
ਦਰਅਸਲ ਦੂਜਾ ਮਾਮਲਾ ਜੋ ਕਿ ਸਾਈਬਰ ਕ੍ਰਾਈਮ ਨਾਲ ਜੁੜਿਆ ਹੋਇਆ ਹੈ। ਧੋਖਾਧੜੀ ਕਰਨ ਵਾਲਿਆਂ ਨੇ ਕ੍ਰਾਈਮ ਬ੍ਰਾਂਚ ਦੇ ਅਧਿਕਾਰੀ ਦੱਸ ਕੇ ਇੱਕ ਔਰਤ ਨਾਲ 80 ਲੱਖ ਰੁਪਏ ਦੀ ਠੱਗੀ ਮਾਰੀ। ਸ਼ਿਕਾਇਤਕਰਤਾ, ਜੋ ਕਿ ਸੈਕਟਰ 11 ਦੀ ਵਸਨੀਕ ਹੈ, ਨੇ ਦੱਸਿਆ ਕਿ ਉਸ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਦੇ ਇਕ ਪੁਲਿਸ ਕਰਮਚਾਰੀ ਦੇ ਨਾਂ 'ਤੇ ਕਾਲ ਆਈ ਸੀ। ਕਾਲ ਕਰਨ ਵਾਲੇ ਨੇ ਉਸ ਨੂੰ ਦੱਸਿਆ ਕਿ ਉਸ ਦੇ ਆਧਾਰ ਕਾਰਡ ਦੇ ਵਿਰੁੱਧ ਜਾਰੀ ਕੀਤੇ ਗਏ ਸਿਮ ਕਾਰਡ ਦੀ ਵਰਤੋਂ ਮਨੀ ਲਾਂਡਰਿੰਗ ਗਤੀਵਿਧੀਆਂ ਵਿੱਚ ਕੀਤੀ ਗਈ ਸੀ।

ਧੋਖੇਬਾਜ਼ ਨੇ ਦਾਅਵਾ ਕੀਤਾ ਕਿ ਉਸ ਵਿਰੁੱਧ ਮਨੀ ਲਾਂਡਰਿੰਗ ਦੀਆਂ 24 ਸ਼ਿਕਾਇਤਾਂ ਹਨ ਅਤੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਕਾਲ ਕਰਨ ਵਾਲੇ ਨੇ ਉਸ ਨੂੰ ਜਾਂਚ ਦੇ ਹਿੱਸੇ ਵਜੋਂ ਇੱਕ ਖਾਸ ਬੈਂਕ ਖਾਤੇ ਵਿੱਚ 80 ਲੱਖ ਰੁਪਏ ਜਮ੍ਹਾ ਕਰਨ ਲਈ ਕਿਹਾ, ਭਰੋਸਾ ਦਿਵਾਇਆ ਕਿ ਜੇਕਰ ਉਹ ਬੇਕਸੂਰ ਪਾਈ ਜਾਂਦੀ ਹੈ ਤਾਂ ਉਸ ਦੇ ਪੈਸੇ ਵਾਪਸ ਕਰ ਦਿੱਤੇ ਜਾਣਗੇ। ਸ਼ਿਕਾਇਤਕਰਤਾ ਨੇ ਖਾਤੇ 'ਚ ਪੈਸੇ ਟਰਾਂਸਫਰ ਕਰ ਦਿੱਤੇ ਪਰ ਬਾਅਦ 'ਚ ਪਤਾ ਲੱਗਾ ਕਿ ਉਸ ਨਾਲ ਧੋਖਾ ਹੋਇਆ ਹੈ। ਸਾਈਬਰ ਕ੍ਰਾਈਮ ਥਾਣੇ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: Gurdaspur Firing Update: ਪਾਣੀ ਦੇ ਮੁੱਦੇ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਫਾਇਰਿੰਗ, 2 ਲੋਕਾਂ ਦੀ ਮੌਤ

 

Trending news