Chandigarh News: ਚੰਡੀਗੜ੍ਹ 'ਚ ਇੱਕ ਵਾਰ ਫਿਰ ਗੈਸ ਪਾਈਪ ਲਾਈਨ ਲੀਕ, ਸਕੂਲੀ ਬੱਚਿਆਂ ਦੀ ਹੋਈ ਛੁੱਟੀ
Advertisement
Article Detail0/zeephh/zeephh1972474

Chandigarh News: ਚੰਡੀਗੜ੍ਹ 'ਚ ਇੱਕ ਵਾਰ ਫਿਰ ਗੈਸ ਪਾਈਪ ਲਾਈਨ ਲੀਕ, ਸਕੂਲੀ ਬੱਚਿਆਂ ਦੀ ਹੋਈ ਛੁੱਟੀ

Chandigarh Gas Leak Update: ਪਾਈਪ ਲਾਈਨ ਦੇ ਵਾਲਵ ਬੰਦ ਕਰਕੇ ਗੈਸ ਸਪਲਾਈ ਬੰਦ ਕਰ ਦਿੱਤੀ ਗਈ ਹੈ। ਫਿਲਹਾਲ ਟੀਮ ਪਾਈਪ ਦੀ ਮੁਰੰਮਤ ਵਿੱਚ ਲੱਗੀ ਹੋਈ ਹੈ।

 

Chandigarh News: ਚੰਡੀਗੜ੍ਹ 'ਚ ਇੱਕ ਵਾਰ ਫਿਰ ਗੈਸ ਪਾਈਪ ਲਾਈਨ ਲੀਕ, ਸਕੂਲੀ ਬੱਚਿਆਂ ਦੀ ਹੋਈ ਛੁੱਟੀ

Chandigarh Gas Leak Update: ਚੰਡੀਗੜ੍ਹ ਦੇ ਸੈਕਟਰ-40 ਵਿੱਚ ਇੱਕ ਵਾਰ ਫਿਰ ਗੈਸ ਪਾਈਪ ਲਾਈਨ ਲੀਕ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੈਕਟਰ-40 ਸਥਿਤ ਸਰਵਹਿਤਕਾਰੀ ਸਕੂਲ ਨੇੜੇ ਇਹ ਪਾਈਪ ਲਾਈਨ ਲੀਕ ਹੋ ਗਈ ਹੈ। ਇਸ ਕਾਰਨ ਸਕੂਲਾਂ ਨੇ ਬੱਚਿਆਂ ਨੂੰ ਛੁੱਟੀ ਦੇ ਦਿੱਤੀ ਹੈ। ਮਾਪਿਆਂ ਵਿੱਚ ਹਫੜਾ ਦਫੜੀ ਦਾ ਮਾਹੌਲ ਹੈ। ਬੱਚਿਆਂ ਨੂੰ ਸਕੂਲ ਤੋਂ ਬਾਹਰ ਕੱਢ ਕੇ ਪਾਰਕ ਵਿੱਚ ਬਿਠਾਇਆ ਗਿਆ ਹੈ। 

ਪੁਲਿਸ ਟੀਮ ਮੌਕੇ 'ਤੇ ਮੌਜੂਦ ਹੈ। ਚੰਡੀਗੜ੍ਹ ਵਿੱਚ ਪਾਈਪ ਲਾਈਨ ਰਾਹੀਂ ਗੈਸ ਦੀ ਸਪਲਾਈ ਕੀਤੀ ਜਾ ਰਹੀ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਟੀਮ ਮੌਕੇ 'ਤੇ ਪਹੁੰਚ ਗਈ ਹੈ। ਪਾਈਪ ਲਾਈਨ ਦੇ ਵਾਲਵ ਬੰਦ ਕਰਕੇ ਗੈਸ ਸਪਲਾਈ ਬੰਦ ਕਰ ਦਿੱਤੀ ਗਈ ਹੈ। ਫਿਲਹਾਲ ਟੀਮ ਪਾਈਪ ਦੀ ਮੁਰੰਮਤ ਵਿੱਚ ਲੱਗੀ ਹੋਈ ਹੈ।

ਇਹ ਵੀ ਪੜ੍ਹੋ: Amritsar News: ਰਾਹ ਜਾਂਦੇ ਸ਼ਖਸ ਦਾ ਖੋਹਿਆ ਮੋਬਾਇਲ ਫੋਨ, ਲੁੱਟ ਦੀ CCTV ਵੀਡੀਓ ਆਈ ਸਾਹਮਣੇ

ਗੈਸ ਲੀਕ ਹੋਣ ਤੋਂ ਬਾਅਦ ਭਗਦੜ ਮਚ ਗਈ ਅਤੇ 1600 ਸਕੂਲੀ ਬੱਚਿਆਂ ਨੂੰ ਸਕੂਲ 'ਚੋਂ ਬਾਹਰ ਕੱਢ ਕੇ ਸੁਰੱਖਿਅਤ ਜ਼ਮੀਨ 'ਤੇ ਘਰ ਭੇਜ ਦਿੱਤਾ ਗਿਆ। ਸਕੂਲ ਨੇੜੇ ਦੀਵਾਰ ਕੋਲ ਜੇਸੀਬੀ ਮਸ਼ੀਨ ਨਾਲ ਖੁਦਾਈ ਦਾ ਕੰਮ ਚੱਲ ਰਿਹਾ ਸੀ। ਸਵੇਰ ਵੇਲੇ ਹਾਦਸਾ ਵਾਪਰਿਆ ਹੈ, ਸੜਕਾਂ ਬੰਦ ਹੋ ਗਈਆਂ।

Trending news