Chandigarh News: ਚੰਡੀਗੜ੍ਹ 'ਚ ਸਪੋਰਟਸ ਕੋਟੇ 'ਚੋਂ 37 ਕਾਂਸਟੇਬਲਾਂ ਦੀ ਭਰਤੀ ਹੋਈ ਹੈ ਅਤੇ ਰਾਜਪਾਲ ਨੇ ਨਿਯੁਕਤੀ ਪੱਤਰ ਸੌਂਪੇ ਹਨ।
Trending Photos
Chandigarh News: ਪੁਲਿਸ ਭਰਤੀ ਲਈ ਲਗਾਤਾਰ ਨੋਟੀਫਿਕੋਸ਼ਨ ਜਾਰੀ ਹੋ ਰਹੇ ਹਨ। ਹਾਲ ਹੀ ਵਿੱਚ ਚੰਡੀਗੜ੍ਹ ਪੁਲਿਸ ਵਿੱਚ ਖੇਡ ਕੋਟੇ ਵਿੱਚੋਂ ਭਰਤੀ ਹੋਏ 37 ਖਿਡਾਰੀਆਂ ਦੀ ਚੋਣ ਕੀਤੀ ਗਈ ਹੈ। ਜਿਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ, ਜਿਸ ਨੂੰ ਪ੍ਰਾਪਤ ਕਰਨ ਤੋਂ ਬਾਅਦ ਖਿਡਾਰੀਆਂ ਦੇ ਚਿਹਰਿਆਂ 'ਤੇ ਰੌਣਕ ਦੇਖਣ ਨੂੰ ਮਿਲੀ। ਕੁਝ ਖਿਡਾਰੀਆਂ ਹੋਰ ਬਚੇ ਹਨ ਜਿਨ੍ਹਾਂ ਨੂੰ ਜਲਦੀ ਹੀ ਪੂਰਾ ਕਰਕੇ ਨਿਯੁਕਤੀ ਪੱਤਰ ਸੌਂਪੇ ਜਾਣਗੇ।
ਮੁੱਖ ਮਹਿਮਾਨ ਵਜੋਂ ਪੁੱਜੇ ਪੁਰੋਹਿਤ
ਬਨਵਾਰੀ ਲਾਲ ਪੁਰੋਹਿਤ ਚੰਡੀਗੜ੍ਹ ਦੇ ਨਵੇਂ ਸਕੱਤਰੇਤ ਵਿੱਚ ਕਰਵਾਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਡੀਜੀਪੀ ਪ੍ਰਵੀਰ ਰੰਜਨ, ਐਸਐਸਪੀ ਕੰਵਰਦੀਪ ਕੌਰ ਅਤੇ ਐਸਪੀ ਕੇਤਨ ਬਾਂਸਲ ਦੇ ਕੰਮ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ: Mohalla Clinics: ਅੱਜ ਪੰਜਾਬ ਦੇ ਦੌਰੇ 'ਤੇ ਅਰਵਿੰਦ ਕੇਜਰੀਵਾਲ, 150 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ
ਪ੍ਰਬੰਧਕਾਂ ਨੇ ਦਿੱਤੀਆਂ ਸਨ ਹਦਾਇਤਾਂ
ਡੀਜੀਪੀ ਪ੍ਰਵੀਰ ਰੰਜਨ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਪੁਲੀਸ ਵਿੱਚ ਖਿਡਾਰੀਆਂ ਦੀ ਭਰਤੀ ਲਈ ਨੀਤੀ ਬਣਾਉਣ ਅਤੇ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਸਨ। ਇਸ 'ਤੇ ਪੁਲਿਸ ਵਿਭਾਗ ਨੇ 45 ਖਿਡਾਰੀਆਂ ਦੀ ਭਰਤੀ ਦੀ ਪ੍ਰਕਿਰਿਆ ਬਹੁਤ ਹੀ ਥੋੜ੍ਹੇ ਸਮੇਂ ਵਿਚ ਪੂਰੀ ਲਗਨ ਅਤੇ ਪਾਰਦਰਸ਼ਤਾ ਨਾਲ ਪੂਰੀ ਕੀਤੀ ਹੈ।
15 ਲੜਕੀਆਂ ਵੀ ਸ਼ਾਮਲ
ਜਿਨ੍ਹਾਂ ਖਿਡਾਰੀਆਂ ਨੂੰ ਨਿਯੁਕਤ ਕੀਤਾ ਗਿਆ ਹੈ। ਇਹ ਸਾਰੇ ਅੰਤਰਰਾਸ਼ਟਰੀ ਪੱਧਰ ਦੇ ਹਨ ਅਤੇ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਖ-ਵੱਖ ਖੇਡਾਂ ਵਿੱਚ ਤਗਮੇ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਵਿੱਚ 15 ਦੇ ਕਰੀਬ ਲੜਕੀਆਂ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ:Lok Sabha Election 2024: ਕੀ ਭਾਜਪਾ ਦੀ ਟਿਕਟ 'ਤੇ ਚੋਣ ਲੜਨਗੇ ਯੁਵਰਾਜ ਸਿੰਘ ? 'ਸਿਕਸਰ ਕਿੰਗ' ਨੇ ਖੁਦ ਦੱਸਿਆ ਸੱਚ
ਇਸ ਦੌਰਾਨ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਉਹ ਚੰਡੀਗੜ੍ਹ ਪੁਲੀਸ ਦੇ ਕੰਮ ਤੋਂ ਸੰਤੁਸ਼ਟ ਹਨ। ਪਰ ਸੁਧਾਰ ਦੀ ਗੁੰਜਾਇਸ਼ ਕਦੇ ਖਤਮ ਨਹੀਂ ਹੁੰਦੀ। ਉਨ੍ਹਾਂ ਨੇ ਸ਼ਹਿਰ ਵਿੱਚ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਐਸਐਸਪੀ ਕੰਵਰਦੀਪ ਕੌਰ ਦੀ ਸ਼ਲਾਘਾ ਕੀਤੀ ਅਤੇ ਖੇਲ ਕੋਟਾ ਤੋਂ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਤੇਜ਼ੀ ਨਾਲ ਕਰਨ ਲਈ ਐਸਪੀ ਕੇਤਨ ਬਾਂਸਲ ਦੇ ਕਾਰਜਾਂ ਦੀ ਵੀ ਸ਼ਲਾਘਾ ਕੀਤੀ।