Chandigarh Weather Update: ਮੌਸਮ ਵਿਭਾਗ ਮੁਤਾਬਕ ਅੱਜ ਫਿਰ ਤੋਂ ਆਸਮਾਨ 'ਚ ਬੱਦਲ ਛਾਏ ਰਹਿਣਗੇ। ਵਿਚਕਾਰ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।
Trending Photos
Chandigarh Weather Update: ਚੰਡੀਗੜ੍ਹ ਲਈ ਮੌਸਮ ਵਿਭਾਗ ਨੇ ਅੱਜ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਪੰਚਕੂਲਾ ਅਤੇ ਮੋਹਾਲੀ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ। ਫਿਲਹਾਲ ਸ਼ਹਿਰ ਦਾ ਤਾਪਮਾਨ ਆਮ ਵਾਂਗ ਹੈ। ਕੱਲ੍ਹ ਸਵੇਰ ਤੋਂ ਬਾਅਦ ਦੁਪਹਿਰ ਤੱਕ ਹੋਈ ਹਲਕੀ ਬਾਰਿਸ਼ ਤੋਂ ਬਾਅਦ ਸ਼ਾਮ ਨੂੰ ਇੱਕ ਵਾਰ ਫਿਰ ਤਾਪਮਾਨ ਵੱਧ ਗਿਆ। ਸ਼ਾਮ ਨੂੰ ਤਾਪਮਾਨ 30 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਸੀ।
ਫਿਲਹਾਲ ਸ਼ਹਿਰ ਦਾ ਤਾਪਮਾਨ 26 ਡਿਗਰੀ ਸੈਲਸੀਅਸ ਹੈ। ਮੌਸਮ ਵਿਭਾਗ ਮੁਤਾਬਕ ਅੱਜ ਫਿਰ ਤੋਂ ਆਸਮਾਨ 'ਚ ਬੱਦਲ ਛਾਏ ਰਹਿਣਗੇ। ਇਸ ਵਿਚਕਾਰ ਅੱਜ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਕੱਲ੍ਹ ਸਵੇਰੇ 8:30 ਵਜੇ ਤੋਂ ਅੱਜ ਸਵੇਰ ਤੱਕ ਸ਼ਹਿਰ ਵਿੱਚ ਕਰੀਬ 4.6 ਮਿਲੀਮੀਟਰ ਮੀਂਹ ਪਿਆ। ਇਸ ਮਹੀਨੇ ਵਿੱਚ ਹੁਣ ਤੱਕ 600 ਮਿਲੀਮੀਟਰ ਤੋਂ ਵੱਧ ਬਾਰਿਸ਼ ਹੋ ਚੁੱਕੀ ਹੈ।
ਮੌਸਮ ਵਿਭਾਗ ਮੁਤਾਬਕ (Chandigarh Weather news)ਆਉਣ ਵਾਲੇ ਪੰਜ ਦਿਨਾਂ ਤੱਕ ਬਰਸਾਤ ਦੀ ਸਥਿਤੀ ਜਾਰੀ ਰਹੇਗੀ। ਬਰਸਾਤ ਦੇ ਸੁਹਾਵਣੇ ਮੌਸਮ ਕਾਰਨ ਲੋਕ ਬਾਜ਼ਾਰਾਂ ਵਿੱਚ ਨਜ਼ਰ ਆਏ। ਦੱਸ ਦਈਏ ਕਿ ਕੁਝ ਘੰਟਿਆਂ ਦੀ ਬਾਰਿਸ਼ ਤੋਂ ਬਾਅਦ ਹੀ ਕਈ ਇਲਾਕਿਆਂ 'ਚ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ ਹੈ। ਹਲਕੀ ਬਾਰਿਸ਼ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ। ਇਸ ਕਾਰਨ ਕਈ ਲੋਕਾਂ ਨੂੰ ਦਫ਼ਤਰ ਅਤੇ ਬੱਚਿਆਂ ਨੂੰ ਸਕੂਲ ਛੱਡਣ ਵਿੱਚ ਦਿੱਕਤ ਆਈ। ਖਾਸ ਤੌਰ 'ਤੇ ਦੋਪਹੀਆ ਵਾਹਨ ਚਾਲਕ ਕਈ ਥਾਵਾਂ 'ਤੇ ਭਿੱਜਦੇ ਦੇਖੇ ਗਏ।
ਇਹ ਵੀ ਪੜ੍ਹੋ: Domestic flights News: ਭਾਰਤ ਦੇ 28 ਹਵਾਈ ਅੱਡਿਆਂ ਤੋਂ ਸ਼ੁਰੂ ਹੋਣਗੀਆਂ ਘਰੇਲੂ ਉਡਾਣਾਂ, ਪੰਜਾਬ ਦੇ ਇਹ ਜ਼ਿਲ੍ਹੇ ਹਨ ਸ਼ਾਮਿਲ
ਸ਼ੁੱਕਰਵਾਰ (Chandigarh Weather news) ਤੜਕੇ 3 ਵਜੇ ਤੋਂ 11 ਵਜੇ ਤੱਕ ਹੋਈ ਬਾਰਿਸ਼ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਸੀ। ਅੱਠ ਘੰਟੇ ਲਗਾਤਾਰ ਹਲਕੀ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆਈ। ਇਸ ਮੀਂਹ ਨੇ ਮੁਹਾਲੀ ਵਾਸੀਆਂ ਨੂੰ ਨਮੀ ਤੋਂ ਰਾਹਤ ਦਿੱਤੀ ਹੈ। ਸ਼ੁੱਕਰਵਾਰ ਸਵੇਰੇ 8:30 ਵਜੇ ਤੋਂ ਸ਼ਾਮ 5:30 ਵਜੇ ਤੱਕ 4.6 ਮਿਲੀਮੀਟਰ ਮੀਂਹ ਪਿਆ।
ਇਹ ਵੀ ਪੜ੍ਹੋ: Chandigarh News: ਹੁਣ ਮਰੀਜ਼ਾਂ ਨੂੰ ਘਬਰਾਉਣ ਦੀ ਲੋੜ ਨਹੀਂ, ਮੁੜ ਤੋਂ ਚੰਡੀਗੜ੍ਹ ਦੇ ਸਾਰੇ ਹਸਪਤਾਲਾਂ 'ਚ ਉਪਲਬੱਧ ਹੋਈ ਆਈ ਫਲੂ ਦੀ ਦਵਾਈ