Chandigarh Jail Update: ਚੰਡੀਗੜ੍ਹ ਦੀ ਬੁੜੈਲ ਜੇਲ੍ਹ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚੋਂ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ 2 ਮੋਬਾਈਲ ਬਰਾਮਦ ਕੀਤੇ ਹਨ। ਇਨ੍ਹਾਂ ਗੋਲੀਆਂ ਅਤੇ ਫ਼ੋਨਾਂ ਦੀ ਵਰਤੋਂ ਕਰਨ ਵਾਲੇ ਦੋ ਮੁਲਜ਼ਮਾਂ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਗਿਆ ਹੈ। ਦੋਵਾਂ ਦੀ ਪਛਾਣ ਅਭਿਸ਼ੇਕ (24 ਸਾਲ) ਵਾਸੀ ਬੁੜੈਲ ਅਤੇ ਸ਼ੁਭਮ ਅਰੋੜਾ (22 ਸਾਲ) ਵਾਸੀ ਸੈਕਟਰ-47 ਵਜੋਂ ਹੋਈ ਹੈ। ਪੁਲਿਸ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕਰੇਗੀ। ਦੋਵੇਂ ਫਿਲਹਾਲ ਨਿਆਇਕ ਹਿਰਾਸਤ 'ਚ ਹਨ।


COMMERCIAL BREAK
SCROLL TO CONTINUE READING

ਪ੍ਰਾਪਤ ਜਾਣਕਾਰੀ ਅਨੁਸਾਰ ਬੁਡੈਲ ਜੇਲ੍ਹ ਦੇ ਵਧੀਕ ਸੁਪਰਡੈਂਟ ਅਮਨਦੀਪ ਸਿੰਘ ਜੇਲ੍ਹ ਵਿੱਚ ਤਲਾਸ਼ੀ ਲੈ ਰਹੇ ਸਨ। ਤਲਾਸ਼ੀ ਦੌਰਾਨ ਇਹ ਗੋਲੀਆਂ ਅਤੇ ਫੋਨ ਬੈਰਕ ਨੰਬਰ 8 'ਚੋਂ ਮਿਲੇ ਹਨ, ਜਿਨ੍ਹਾਂ ਨੂੰ ਤੁਰੰਤ ਜ਼ਬਤ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ।


ਇਹ ਵੀ ਪੜ੍ਹੋ;  Gangster Vikram Brar News: ਖਾਲਿਸਤਾਨੀ ਨਾਅਰੇ ਲਿਖਣ ਤੇ ਫਿਰੌਤੀ ਮੰਗਣ ਕਰਕੇ ਗੈਂਗਸਟਰ ਵਿਕਰਮ ਬਰਾੜ ਦਾ 1 ਦਿਨ ਪੁਲਿਸ  ਰਿਮਾਂਡ

ਪੁਲਿਸ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਬਰਾਮਦ ਹੋਈਆਂ ਗੋਲੀਆਂ ਨੂੰ ਦਵਾਈ ਦੱਸਿਆ ਹੈ, ਪਰ ਲਿਫ਼ਾਫ਼ੇ ਵਿੱਚੋਂ ਮਿਲੀਆਂ ਗੋਲੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਨਸ਼ੀਲੀਆਂ ਗੋਲੀਆਂ ਹੋ ਸਕਦੀਆਂ ਹਨ। ਪੁਲਿਸ ਇਨ੍ਹਾਂ ਗੋਲੀਆਂ ਨੂੰ ਸੀਐਫਐਸਐਲ ਲੈਬ ਵਿੱਚ ਭੇਜੇਗੀ। ਉਥੋਂ ਜਾਂਚ ਤੋਂ ਬਾਅਦ ਪਤਾ ਲੱਗੇਗਾ ਕਿ ਨੌਜਵਾਨਾਂ ਨੇ ਇਹ ਗੋਲੀਆਂ ਕਿਉਂ ਵਰਤੀਆਂ।


ਮੁਲਜ਼ਮ ਨਸ਼ਾ ਤਸਕਰੀ ਦੇ ਕੇਸਾਂ ਵਿੱਚ ਜੇਲ੍ਹ ਵਿੱਚ ਬੰਦ ਹੈ। ਇਨ੍ਹਾਂ ਦੋਵਾਂ 'ਤੇ ਚੰਡੀਗੜ੍ਹ 'ਚ ਵੀ ਚੋਰੀ ਦਾ ਮਾਮਲਾ ਦਰਜ ਹੈ। ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਅਦਾਲਤ ਵਿੱਚ ਅਰਜ਼ੀ ਦੇਵੇਗੀ। ਅਦਾਲਤ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


ਇਹ ਵੀ ਪੜ੍ਹੋ; Chandigarh News: ਸੋਨੂੰ ਸ਼ਾਹ ਕਤਲ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅਦਾਲਤ 'ਚ ਹੋਈ ਪੇਸ਼ੀ