Chandigarh News: ਦੋਸਤ ਦੇ ਘਰ ਰਹਿਣ ਗਈ ਲੜਕੀ ਦੀ ਹੋਈ ਮੌਤ; ਪਰਿਵਾਰ ਨੇ ਦੋਸਤਾਂ `ਤੇ ਲਗਾਏ ਇਲਜ਼ਾਮ
Chandigarh News: ਚੰਡੀਗੜ੍ਹ ਪੁਲਿਸ ਨੇ ਜਿੱਥੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ, ਉਥੇ ਔਰਤ ਦੀ ਮਾਂ ਨੇ ਉਸ ਦੇ ਦੋ ਦੋਸਤਾਂ `ਤੇ ਉਸ ਦੀ ਹੱਤਿਆ ਦਾ ਦੋਸ਼ ਲਾਇਆ ਹੈ।
Chandigarh News: ਚੰਡੀਗੜ੍ਹ ਸੈਕਟਰ-63 ਸਥਿਤ ਹਾਊਸਿੰਗ ਸੁਸਾਇਟੀ ਵਿੱਚ ਦੋ ਦਿਨਾਂ ਲਈ ਆਪਣੀ ਸਹੇਲੀ ਨਾਲ ਰਹਿਣ ਆਈ 21 ਸਾਲਾ ਲੜਕੀ ਦੀ ਤੀਸਰੀ ਮੰਜ਼ਿਲ ਤੋਂ ਡਿੱਗ ਕੇ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ ਸ਼ਨੀਵਾਰ ਰਾਤ ਕਰੀਬ 12 ਵਜੇ ਦੀ ਹੈ। ਮ੍ਰਿਤਕ ਚੰਡੀਗੜ੍ਹ ਦਾ ਰਹਿਣ ਵਾਲੀ ਸੀ ਪਰ ਸਹੇਲੀ ਦੇ ਘਰ ਰਹਿਣ ਆਈ ਹੋਈ ਸੀ। ਪੁਲਿਸ ਇਸ ਨੂੰ ਖੁਦਕੁਸ਼ੀ ਮੰਨ ਰਹੀ ਹੈ ਪਰ ਲੜਕੀ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ ਨੂੰ ਤੀਜੀ ਮੰਜ਼ਿਲ ਤੋਂ ਧੱਕਾ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ।
ਮ੍ਰਿਤਕ ਦੀ ਪਛਾਣ ਕਾਜਲ ਰਾਵਤ ਵਜੋਂ ਹੋਈ ਹੈ, ਜੋ ਮੂਲ ਰੂਪ ਤੋਂ ਉੱਤਰਾਖੰਡ ਦੀ ਰਹਿਣ ਵਾਲੀ ਸੀ ਅਤੇ ਆਪਣੇ ਪਰਿਵਾਰ ਸਮੇਤ ਸੈਕਟਰ-49 ਵਿੱਚ ਰਹਿੰਦੀ ਸੀ। ਕੁਝ ਦਿਨਾਂ ਬਾਅਦ 20 ਜੁਲਾਈ ਨੂੰ ਉਸ ਦਾ ਜਨਮ ਦਿਨ ਸੀ। ਤੀਸਰੀ ਮੰਜ਼ਿਲ ਤੋਂ ਡਿੱਗਣ ਤੋਂ ਬਾਅਦ ਲੜਕੀ ਨੂੰ ਪਹਿਲਾਂ ਮੋਹਾਲੀ ਦੇ ਇਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ ਪਰ ਉਸ ਦੀ ਹਾਲਤ ਜ਼ਿਆਦਾ ਖਰਾਬ ਹੋਣ 'ਤੇ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ, ਜਿੱਥੇ ਐਤਵਾਰ ਸਵੇਰੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: Chandigarh Crime News: ਘਾਟੇ ਪਿੱਛੋਂ ਰੈਸਟੋਰੈਂਟ ਬੰਦ ਕਰਕੇ ਨਸ਼ੇ ਵੇਚਣੇ ਕੀਤੇ ਸ਼ੁਰੂ, ਡਰੱਗ ਤੇ ਪਿਸਤੌਲ ਸਮੇਤ ਗ੍ਰਿਫ਼ਤਾਰ
ਸੈਕਟਰ-49 ਥਾਣੇ ਦੀ ਪੁਲਿਸ ਨੇ ਲਾਸ਼ ਨੂੰ ਪੀਜੀਆਈ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਕੁਝ ਕਾਰਨਾਂ ਕਰਕੇ ਬੀਤੇ ਦਿਨੀ ਪੋਸਟ ਮਾਰਟਮ ਨਹੀਂ ਹੋ ਸਕਿਆ ਅਤੇ ਹੁਣ ਪੋਸਟਮਾਰਟਮ ਤੋਂ ਬਾਅਦ ਪੁਲਿਸ ਮੁੱਢਲੀ ਰਿਪੋਰਟ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕਰੇਗੀ। ਫਿਲਹਾਲ ਪੁਲਿਸ ਮਾਮਲੇ ਨੂੰ ਖੁਦਕੁਸ਼ੀ ਦਾ ਮਾਮਲਾ ਦੱਸ ਰਹੀ ਹੈ ਪਰ ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਪੁਲਿਸ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨੀ ਚਾਹੀਦੀ ਹੈ ਕਿਉਂਕਿ ਮਾਮਲਾ ਸ਼ੱਕੀ ਹੈ ਅਤੇ ਉਨ੍ਹਾਂ ਨੂੰ ਕਾਜਲ ਦੇ ਦੋਸਤ 'ਤੇ ਸ਼ੱਕ ਹੈ। ਕਾਜਲ ਨੇ ਜੀਸੀਜੀ ਕਾਲਜ ਸੈਕਟਰ-42 ਤੋਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ।
ਸੈਕਟਰ-63 ਸਥਿਤ ਹਾਊਸਿੰਗ ਸੁਸਾਇਟੀ ਦੀ ਤੀਜੀ ਮੰਜ਼ਿਲ ਦੇ ਫਲੈਟ ਦੀ ਬਾਲਕੋਨੀ ਤੋਂ ਡਿੱਗ ਕੇ 22 ਸਾਲਾ ਔਰਤ ਦੀ ਮੌਤ ਤੋਂ ਇਕ ਦਿਨ ਬਾਅਦ ਪੁਲਿਸ ਨੇ ਆਈਪੀਸੀ 302 ਤਹਿਤ ਕਤਲ ਦਾ ਕੇਸ ਦਰਜ ਕੀਤਾ ਹੈ। ਇਸ ਦੌਰਾਨ ਮ੍ਰਿਤਕ ਦੀ ਪੋਸਟਮਾਰਟਮ ਰਿਪੋਰਟ ਵਿੱਚ ਪਤਾ ਲੱਗਾ ਹੈ ਕਿ ਡਿੱਗਣ ਕਾਰਨ ਸਿਰ, ਜਬਾੜੇ ਅਤੇ ਰੀੜ੍ਹ ਦੀ ਹੱਡੀ ਵਿੱਚ ਹੈਮਰੇਜਿਕ ਸਦਮਾ ਅਤੇ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ: Banur News: ਗੱਡੀ 'ਚੋਂ ਮਿਲੀ ਨਵਵਿਆਹੇ ਨੌਜਵਾਨ ਦੀ ਲਾਸ਼
ਇਸ ਤੋਂ ਪਹਿਲਾਂ ਪੁਲਿਸ ਨੇ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਮੰਨ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਪੁਲਿਸ ਅਨੁਸਾਰ ਕਾਜਲ ਨੇ ਹਾਲ ਹੀ ਵਿੱਚ ਮੋਹਾਲੀ ਦੇ ਸੈਕਟਰ 70 ਵਿੱਚ ਇੱਕ ਇਮੀਗ੍ਰੇਸ਼ਨ ਕੰਸਲਟੈਂਸੀ ਦੀ ਨੌਕਰੀ ਛੱਡ ਦਿੱਤੀ ਸੀ ਅਤੇ ਨਵੀਂ ਨੌਕਰੀ ਦੀ ਤਲਾਸ਼ ਵਿੱਚ ਸੀ। ਪਰਿਵਾਰ ਨੇ ਉਸ ਦੇ ਦੋਸਤਾਂ 'ਤੇ ਕਤਲ ਦਾ ਦੋਸ਼ ਲਗਾਇਆ ਹੈ ਅਤੇ ਲਗਾਤਾਰ ਉਨ੍ਹਾਂ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ।