Chandigarh latest Train accident: ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਇਕ ਵਿਅਕਤੀ ਦੀ ਮੌਤ ਹੋ ਗਈ।
Trending Photos
Chandigarh latest Train accident: ਅਕਸਰ ਲੋਕ ਰੇਲਵੇ ਟਰੈਕ ਨੂੰ ਪਾਰ ਕਰਨ ਵਿੱਚ ਜਲਦਬਾਜੀ ਕਰ ਦਿੰਦੇ ਹਨ ਜਿਸ ਨਾਲ ਅਜਿਹੇ ਹਾਦਸਿਆਂ ਵਿੱਚ ਵਾਧਾ ਹੁੰਦਾ ਹੈ। ਦਰਅਸਲ ਅਜਿਹਾ ਹੀ ਮਾਮਲਾ ਅੱਜ ਚੰਡੀਗੜ੍ਹ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਕਾਲਕਾ ਵੱਲ ਜਾਣ ਵਾਲੀ ਮਾਲ ਗੱਡੀ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਮਾਲ ਗੱਡੀ ਦੇ ਹੇਠਾਂ ਆਉਣ ਕਾਰਨ ਉਸ ਦਾ ਕਮਰ ਤੋਂ ਹੇਠਾਂ ਦਾ ਹਿੱਸਾ ਪੂਰੀ ਤਰ੍ਹਾਂ ਕੱਟ ਗਿਆ।
ਜਾਣਕਾਰੀ ਮੁਤਾਬਕ ਇਹ ਹਾਦਸਾ ਸ਼ਨੀਵਾਰ ਨੂੰ ਪਲੇਟਫਾਰਮ ਨੰਬਰ 1 ਅਤੇ 2 ਵਿਚਕਾਰ ਲਾਈਨ ਨੰਬਰ 2 'ਤੇ ਵਾਪਰਿਆ। ਮ੍ਰਿਤਕ ਦੀ ਉਮਰ 30 ਤੋਂ 35 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: Gurdaspur News: ਡ੍ਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਵਾਲੇ 6 ਸਮੱਗਲਰ ਗ੍ਰਿਫ਼ਤਾਰ; ਭਾਰੀ ਅਸਲਾ ਤੇ ਡਰੱਗ ਮਨੀ ਬਰਾਮਦ
ਜਾਣਕਾਰੀ ਮੁਤਾਬਕ ਮ੍ਰਿਤਕ ਰੇਲਵੇ ਟਰੈਕ ਪਾਰ ਕਰਦੇ ਸਮੇਂ ਇਸ ਦੀ ਲਪੇਟ 'ਚ ਆ ਗਿਆ। ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਸ਼ਨਾਖਤ ਲਈ ਪੰਚਕੂਲਾ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।
ਮਾਮਲੇ ਦੇ ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਗੁਰਮੇਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਕੀਤੀ ਜਾ ਰਹੀ ਹੈ। ਲਾਸ਼ ਸਵੇਰੇ ਕਰੀਬ ਸਾਢੇ 11 ਵਜੇ ਮਿਲੀ। ਜੀਆਰਪੀ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ:Tarn Taran News: ਹਥਿਆਰਬੰਦ ਲੁਟੇਰਿਆਂ ਨੇ ਪਿਸਤੌਲ ਦੇ ਜ਼ੋਰ 'ਤੇ 2.50 ਲੱਖ ਰੁਪਏ ਤੇ ਐਕਟਿਵ ਖੋਹੀ; ਦੇਖੋ ਵੀਡੀਓ