Chandigarh lok sabha Election 2024: ਚੰਡੀਗੜ੍ਹ 'ਚ ਲੋਕ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਇੱਥੇ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਸੀਟ ਲਈ ਕੁੱਲ 19 ਉਮੀਦਵਾਰ ਚੋਣ ਲੜ ਰਹੇ ਹਨ। ਇਨ੍ਹਾਂ ਵਿੱਚ ਮੁੱਖ ਮੁਕਾਬਲਾ ਭਾਜਪਾ ਦੇ ਸੰਜੇ ਟੰਡਨ ਅਤੇ I.N.D.I.A. ਦੇ ਮਨੀਸ਼ ਤਿਵਾੜੀ ਵਿਚਕਾਰ ਹੈ। ਪੰਜਾਬ ਵਿੱਚ ਅੱਜ 13 ਲੋਕ ਸਭਾ ਸੀਟਾਂ ਉੱਤੇ ਵੋਟਿੰਗ ਸ਼ੁਰੂ ਹੋ ਗਈ ਹੈ।  ਪੰਜਾਬ ਦੇ 2 ਕਰੋੜ ਤੋਂ ਵੱਧ ਵੋਟਰ ਸਿਆਸੀ ਉਮੀਦਵਾਰਾਂ ਦੀ ਕਿਸਮਤ ਨੂੰ ਈਵੀਐਮ ਵਿੱਚ ਕੈਦ ਕਰਨ ਲਈ ਤਿਆਰ ਹਨ।


COMMERCIAL BREAK
SCROLL TO CONTINUE READING

ਇਸ ਸੀਟ 'ਤੇ ਕੁੱਲ 659805 ਵੋਟਰ ਹਨ। ਇਨ੍ਹਾਂ ਵਿੱਚੋਂ 341544 ਪੁਰਸ਼, 318226 ਔਰਤਾਂ ਅਤੇ 35 ਤੀਜੇ ਲਿੰਗ ਦੇ ਵੋਟਰ ਹਨ। ਪਹਿਲੀ ਵਾਰ ਵੋਟਰਾਂ ਦੀ ਗਿਣਤੀ 17977 ਅਤੇ ਅਪਾਹਜ ਵੋਟਰਾਂ ਦੀ ਗਿਣਤੀ 3816 ਹੈ। ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਵੋਟ ਪਾਈ।


ਇਹ ਵੀ ਪੜ੍ਹੋ: Punjab lok sabha Election 2024: 'ਆਪ' ਸੰਸਦ ਮੈਂਬਰ ਰਾਘਵ ਚੱਢਾ ਨੇ ਪਾਈ ਵੋਟ, ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

ਚੰਡੀਗੜ੍ਹ ਲੋਕ ਸਭਾ ਸੀਟ 'ਤੇ ਕੁੱਲ 614 ਪੋਲਿੰਗ ਸਟੇਸ਼ਨ ਹਨ, ਜਿਨ੍ਹਾਂ 'ਚੋਂ 139 ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਹਨ। ਭਲਕੇ 614 ਪੋਲਿੰਗ ਸਟੇਸ਼ਨਾਂ ਲਈ 210 ਥਾਵਾਂ 'ਤੇ ਵੋਟਿੰਗ ਦੇ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਦੇ ਮੱਦੇਨਜ਼ਰ 16 ਡੀਐਸਪੀ, 16 ਐਸਐਚਓ, 29 ਇੰਸਪੈਕਟਰ ਸਮੇਤ 4000 ਪੁਲੀਸ ਮੁਲਾਜ਼ਮ ਡਿਊਟੀ ’ਤੇ ਲਾਏ ਗਏ ਹਨ।