Chandigarh Lok Sabha Election Update: ਚੰਡੀਗੜ੍ਹ `ਚ ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ ਅੱਜ ਦਾਖਲ ਕਰਨਗੇ ਨਾਮਜ਼ਦਗੀ
Manish Tewari Nomination today: ਚੰਡੀਗੜ੍ਹ `ਚ ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ ਅੱਜ ਨਾਮਜ਼ਦਗੀ ਦਾਖਲ ਕਰਨਗੇ। ਅੱਜ ਨਾਮਜ਼ਦਗੀ ਦਾਖਲ ਕਰਨ ਦਾ ਆਖਿਰੀ ਦਿਨ ਹੈ ਅਤੇ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ।
Congress candidate Manish Tewari Nomination today: ਪੰਜਾਬ ਵਿੱਚ ਨਾਮਜ਼ਦਗੀ ਦਾਖਲ ਕਰਨ ਦਾ ਆਖਿਰੀ ਦਿਨ ਹੈ। ਇਸ ਦੌਰਾਨ ਚੰਡੀਗੜ੍ਹ 'ਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਦਾਖਲ ਕਰਨ ਦੀ ਅੱਜ ਮੰਗਲਵਾਰ ਆਖਰੀ ਤਰੀਕ ਹੈ। ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਅੱਜ ਨਾਮਜ਼ਦਗੀ ਦਾਖ਼ਲ ਕਰਨਗੇ।
ਕਾਂਗਰਸ ਨੇ ਆਪਣੇ ਆਗੂਆਂ ਤੇ ਵਰਕਰਾਂ ਨੂੰ ਸੈਕਟਰ 17 ਸਥਿਤ ਐਸਬੀਆਈ ਬੈਂਕ ਦੀ ਮੁੱਖ ਇਮਾਰਤ ਨੇੜੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਇੱਥੋਂ ਇੱਕ ਪੈਦਲ ਯਾਤਰਾ ਕੱਢ ਕੇ ਡੀਸੀ ਦਫ਼ਤਰ ਪੁੱਜਣਗੇ। ਕਾਂਗਰਸ ਅਤੇ ਆਮ ਆਦਮੀ ਪਾਰਟੀ ਇਸ ਪਦਯਾਤਰਾ ਰਾਹੀਂ ਆਪਣੀ ਤਾਕਤ ਦਿਖਾਉਣਗੇ।
ਇਹ ਵੀ ਪੜ੍ਹੋ: PM Modi Nomination: ਉੱਤਰ ਪ੍ਰਦੇਸ਼ ਦੀ ਵਾਰਾਣਸੀ ਲੋਕ ਸਭਾ ਸੀਟ ਤੋਂ PM ਨਰਿੰਦਰ ਮੋਦੀ ਦਾਖਲ ਕਰਨਗੇ ਆਪਣਾ ਨਾਮਜ਼ਦਗੀ ਪੱਤਰ
ਹੁਣ ਤੱਕ 7 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।
ਚੰਡੀਗੜ੍ਹ ਵਿੱਚ ਬੀਤੀ 7 ਮਈ ਤੋਂ ਨਾਮਜ਼ਦਗੀਆਂ ਦੀ ਪ੍ਰਕਿਰਿਆ ਚੱਲ ਰਹੀ ਹੈ ਪਰ ਹੁਣ ਤੱਕ ਸਿਰਫ 7 ਲੋਕਾਂ ਨੇ ਹੀ ਦਾਖਲਾ ਲਿਆ ਹੈ। ਇਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੰਜੇ ਟੰਡਨ, ਬਹੁਜਨ ਸਮਾਜ ਪਾਰਟੀ ਤੋਂ ਰਿਤੂ ਸਿੰਘ, ਪਿਆਰ ਚੰਦ, ਪੁਸ਼ਪੇਂਦਰ ਸਿੰਘ, ਸ਼ਕੀਲ ਮੁਹੰਮਦ, ਆਜ਼ਾਦ ਉਮੀਦਵਾਰ ਵਜੋਂ ਪ੍ਰਤਾਪ ਸਿੰਘ ਰਾਣਾ ਅਤੇ ਹਰਿਆਣਾ ਜਨਸੇਨਾ ਪਾਰਟੀ ਤੋਂ ਸੁਨੀਲ ਸ਼ਾਮਲ ਹਨ।
ਚੰਡੀਗੜ੍ਹ ਲੋਕ ਸਭਾ ਸੀਟ ਲਈ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ (Manish Tewari Nomination today) ਭਾਜਪਾ ਦੇ ਸੰਜੇ ਟੰਡਨ ਨੂੰ ਚੋਣ ਮੈਦਾਨ ਵਿੱਚ ਸਖ਼ਤ ਮੁਕਾਬਲਾ ਦਿੰਦੇ ਨਜ਼ਰ ਆਉਣਗੇ। ਕਾਂਗਰਸ ਦੇ ਆਗੂ ਮਨੀਸ਼ ਤਿਵਾੜੀ ਨੇ 17ਵੀਂ ਲੋਕ ਸਭਾ ਸੀਟ (2019) ਹਲਕਾ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਨੂੰ 46 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ ਸੀ। ਮਨੀਸ਼ ਤਿਵਾੜੀ ਸਾਲ 2012 ਤੋਂ 2014 ਤੱਕ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਤੇ 2009 ਤੋਂ 2014 ਤੱਕ ਲੁਧਿਆਣਾ ਤੋਂ ਸੰਸਦ ਮੈਂਬਰ ਵੀ ਰਹੇ।
ਲੋਕ ਸਭਾ ਚੋਣ ਲਈ ਪੰਜਾਬ ਵਿੱਚ ਵੋਟਿੰਗ 7ਵੇਂ ਗੇੜ ਵਿੱਚ ਹੋਵੇਗੀ। ਇਸ ਦੇ ਤਹਿਤ 1 ਜੂਨ ਨੂੰ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਉੱਤੇ ਪੋਲਿੰਗ ਹੋਵੇਗੀ। ਇਸ ਤੋਂ ਇਲਾਵਾ, 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਉਸੇ ਦਿਨ ਨਤੀਜੇ ਵੀ ਐਲਾਨੇ ਜਾਣਗੇ।