Chandigarh Mayor: ਮੇਅਰ ਚੋਣ ਨੂੰ ਲੈਕੇ ਵੱਡੀ ਖ਼ਬਰ, `ਆਪ` ਦੇ ਤਿੰਨ ਕੌਸਲਰ ਬੀਜੇਪੀ ਚ ਹੋ ਸਕਦੇ ਸ਼ਾਮਿਲ!
Chandigarh Mayor: ਸੁਪਰੀਮ ਕੋਰਟ `ਚ ਸੋਮਵਾਰ ਯਾਨੀ 19 ਫਰਵਰੀ ਨੂੰ ਹੋਣ ਵਾਲੀ ਅਹਿਮ ਸੁਣਵਾਈ ਤੋਂ ਪਹਿਲਾਂ ਬੀਜੇਪੀ ਆਪਣਾ ਗਲਬਾ ਮਜ਼ਬੂਤ ਕਰਨ `ਚ ਲੱਗੀ ਹੋਈ ਹੈ।
Chandigarh Mayor Election: ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਵੱਡੀ ਖ਼ਬਰ ਸਹਾਮਣੇ ਆ ਰਹੀ ਹੈ। ਸੂਤਰਾਂ ਮੁਤਾਬਿਕ ਆਮ ਆਦਮੀ ਪਾਰਟੀ ਦੇ ਤਿੰਨ ਕੌਸਲਰ ਪਾਰਟੀ ਦੇ ਸੰਪਰਕ ਵਿੱਚ ਨਹੀਂ ਹਨ। ਖ਼ਬਰ ਸਹਾਮਣੇ ਆ ਰਹੀ ਹੈ ਕਿ ਤਿੰਨੋ ਕੌਸਲਰ ਅੱਜ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਬੀਜੇਪੀ ਮੇਅਰ ਚੋਣਾਂ ਦੀ ਸੁਪਰੀਮ ਕੋਰਟ ਵਿੱਚ ਸੁਣਵਾਈ ਤੋਂ ਪਹਿਲਾਂ ਵੱਡਾ ਫੇਰਬਦਲ ਕਰਨ ਦੀਆਂ ਤਿਆਰੀਆਂ ਵਿੱਚ ਜੁੱਟੀ ਹੋਈ ਹੈ।
ਸਿਆਸੀ ਹਲਕਿਆਂ ਵਿੱਚ ਚਰਚਾ ਚੱਲ ਰਹੀ ਹੈ ਕਿ ਆਮ ਆਦਮੀ ਪਾਰਟੀ ਦੇ 3 ਕੌਂਸਲਰ ਭਾਜਪਾ ਦੇ ਸੰਪਰਕ ਵਿੱਚ ਹਨ। ਇਹ ਤਿੰਨੋਂ ਕੌਂਸਲਰ ਕਿਸੇ ਵੀ ਵੇਲੇ ਬੀਜੇਪੀ ਵਿੱਚ ਸ਼ਾਮਲ ਹੋ ਸਕਦੇ ਹਨ, ਇਸ ਦਾ ਅਧਿਕਾਰਤ ਐਲਾਨ ਵੀ ਪਾਰਟੀ ਵੱਲੋਂ ਕਿਸੇ ਵੇਲੇ ਵੀ ਕੀਤਾ ਜਾ ਸਕਦਾ ਹੈ। 'ਆਪ' ਦੇ ਤਿੰਨ ਕੌਂਸਲਰਾਂ ਦੇ ਬੀਜੇਪੀ 'ਚ ਸ਼ਾਮਲ ਹੋਣ ਤੋਂ ਬਾਅਦ ਨਗਰ ਨਿਗਮ 'ਚ ਸਮੀਕਰਨ ਪੂਰੀ ਤਰ੍ਹਾਂ ਬਦਲ ਜਾਣਗੇ। ਜੇਕਰ ਸੁਪਰੀਮ ਕੋਰਟ ਨੇ ਮੇਅਰ ਚੋਣਾਂ ਮੁੜ ਕਰਵਾਉਣ ਦਾ ਫੈਸਲਾ ਕੀਤਾ ਤਾਂ ਭਾਜਪਾ ਪੂਰੇ ਬਹੁਮਤ ਨਾਲ ਆਪਣਾ ਮੇਅਰ ਬਣਾ ਲਵੇਗੀ।
ਦੱਸ ਦਈਏ ਕਿ ਇੰਡੀਆ ਗਠਜੋੜ ਦੇ ਤਹਿਤ ਆਮ ਆਦਮੀ ਪਾਰਟੀ ਅਤੇ ਕਾਂਗਰਸ ਇਕੱਠਿਆਂ ਚੋਣ ਲੜ ਰਹੇ ਸਨ। ਆਪ ਅਤੇ ਕਾਂਗਰਸ ਗੱਠਜੋੜ ਦੇ ਵੱਧ ਕੌਂਸਲਰ ਹੋਣ ਦੇ ਬਾਵਜੂਦ ਭਾਜਪਾ ਮੇਅਰ ਦੀ ਚੋਣ ਜਿੱਤ ਗਈ ਸੀ। ਚੰਡੀਗੜ੍ਹ ਮੇਅਰ ਦੀ ਚੋਣ ’ਚ ਭਾਜਪਾ ਦੇ ਉਮੀਦਵਾਰ ਮਨੋਜ ਸੋਨਕਰ ਦੀ ਜਿੱਤ ਹੋਈ ਹੈ। 16 ਵੋਟਾਂ ਭਾਜਪਾ ਦੀਆਂ ਸਨ, ਜਦਕਿ 20 ਕਾਂਗਰਸ ਅਤੇ ਆਪ ਦੀਆਂ ਸਨ। ਨਗਰ ਨਿਗਮ ਦੀਆਂ ਕੁੱਲ 36 ਵੋਟਾਂ ਵਿੱਚੋਂ 8 ਵੋਟਾਂ ਨੂੰ ਰੱਦ ਕਰ ਦਿੱਤਾ ਗਿਆ ਸੀ, ਇੰਡੀਆ ਗੱਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ 12 ਵੋਟਾਂ ਪਈਆਂ ਹਨ। ਜਿਸ ਨੂੰ ਲੈ ਕੇ ਕਾਫੀ ਹੰਗਾਮਾ ਹੋ ਰਿਹਾ ਹੈ। ਦੋਵਾਂ ਪਾਰਟੀਆਂ ਨੇ ਬੀਜੇਪੀ ਤੇ ਹੇਰਾਫੇਰੀ ਕਰਨ ਦੇ ਇਲਜ਼ਾਮ ਲਗਾਏ ਸਨ।
ਆਪ ਆਦਮੀ ਪਾਰਟੀ ਨੇ ਚੋਣ ਅਧਿਕਾਰੀ ਅਨਿਲ ਮਸੀਹ ਤੇ ਵੋਟਾਂ ਨਾਲ ਛੇੜਛਾੜ ਕਰਨ ਦੇ ਇਲਜ਼ਾਮ ਲਗਾਏ ਸਨ। ਜਿਸ ਨੂੰ ਲੈ ਕੇ ਆਮ ਆਦਮੀ ਨੇ ਸੁਪਰੀਮ ਕੋਰਟ ਦਾ ਵੀ ਰੁੱਖ ਕੀਤਾ ਸੀ। ਜਿਸ ਮਾਮਲੇ ਵਿੱਚ ਸੁਣਵਾਈ ਵੀ ਚੱਲ ਰਹੀ ਹੈ। ਆਮ ਆਦਮੀ ਪਾਰਟੀ ਨੇ ਅਨਿਸ ਮਸੀਹ ਦੀ ਵੋਟਾਂ ਨਾਲ ਛੇੜਛਾੜ ਦੀ ਵੀਡੀਓ ਵੀ ਕੋਰਟ ਵਿੱਚ ਪੇਸ਼ ਕੀਤੀ ਸੀ। ਜਿਸ 'ਤੇ ਕੋਰਟ ਨੇ ਚੋਣ ਅਧਿਕਾਰੀ ਨੂੰ ਕਾਫੀ ਝਾੜ ਵੀ ਪਾਈ ਸੀ।